ਅਕਾਲ ਅਕੈਡਮੀ ਦਾ ਨਤੀਜਾ ਰਿਹਾ ਸ਼ਾਨਦਾਰ
ਅਕਾਲ ਅਕੈਡਮੀ ਦਾ ਅਕੈਡਮਿਕ ਸੈਸ਼ਨ 2025-2026 ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 21 Mar 2026 09:53 PM (IST)
Updated Date: Sat, 21 Mar 2026 09:55 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਪ੍ਰਿੰਸੀਪਲ ਮੈਡਮ ਗਗਨਦੀਪ ਕੌਰ ਦੀ ਅਗਵਾਈ ਵਿਚ 21 ਮਾਰਚ 2026 ਨੂੰ ਨਰਸਰੀ ਤੋਂ ਚੌਥੀ, ਛੇਵੀਂ, ਸੱਤਵੀਂ, ਨੌਵੀਂ, ਤੇ ਗਿਆਰ੍ਹਵੀਂ ਕਲਾਸ ਦੇ ਨਤੀਜੇ ਐਲਾਨੇ ਗਏ। ਸੈਸ਼ਨ 2025-26 ਦੇ ਨਤੀਜੇ ਸ਼ਾਨਦਾਰ ਰਹੇ। ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ। ਰਿਜ਼ਲਟ ਵਾਲੇ ਦਿਨ ਬੱਚਿਆਂ ਨੇ ਆਪਣੇ ਮਾਪਿਆਂ ਨਾਲ ਸਕੂਲ ਆਏ। ਪਹਿਲੇ, ਦੂਜੇ ਤੇ ਤੀਜੇ ਦਰਜੇ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੈਡਮ ਗਗਨਦੀਪ ਕੌਰ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ ਤੇ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਛੋਟੇ ਬੱਚਿਆਂ ਨੂੰ ਵੱਖ-ਵੱਖ ਪ੍ਰਕਾਰ ਦੇ ਗਿਫ਼ਟ ਵੀ ਦਿੱਤੇ ਗਏ। ਮਾਪਿਆਂ ਦੀ ਸਹੂਲਤ ਲਈ ਸਟਾਫ਼ ਵੱਲੋਂ ਕੈਂਪਸ ਵਿਚ ਹੈਲਪ ਡੈਸਕ ਦਾ ਪ੍ਰਬੰਧ ਕੀਤਾ ਗਿਆ। ਮਾਪਿਆਂ ਲਈ ਚਾਹ-ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਕਾਰ ਦੀਆਂ ਗੇਮਜ਼ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅਕਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਈਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ, ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ, ਇੰਦਰਪਾਲ ਸਿੰਘ, ਕੋਆਰਡੀਨੇਟਰ ਜਗਪ੍ਰੀਤ ਕੌਰ, ਨਵਨੀਤ ਕੌਰ, ਅਨੂ ਸ਼ਰਮਾ, ਵਿਸ਼ਾਲ ਕੁਮਾਰ ਤੇ ਸਟਾਫ਼ ਮੈਬਰ ਮੈਡਮ ਨੇਹਾ, ਲਵਨੀਤ ਕੌਰ, ਦੀਨ ਦਿਆਲ, ਅਮਿਤ ਕੁਮਾਰ, ਕਾਸ਼ਮ ਖ਼ਾਨ, ਰਵਿੰਦਰਪਾਲ. ਸਿੰਘ, ਹਰਵਿੰਦਰ ਕੌਰ, ਗੁਰਸਿਮਰਨ ਸਿੰਘ, ਨਵਦੀਪ ਕੌਰ, ਸਿਮਰਨ ਕੌਰ ਹਾਊਸ ਇੰਚਾਰਜ ਮਨਦੀਪ ਕੌਰ, ਕੁਲਦੀਪ ਕੌਰ, ਸਤਿੰਦਰਜੀਤ ਕੌਰ, ਪੂਜਾ ਨੰਦਾ ਆਦਿ ਹਾਜ਼ਰ ਸਨ।