ਅਕਾਲ ਗਲੈਕਸੀ ਸਕੂਲ ਨੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਅਕਾਲ ਗਲੈਕਸੀ ਸਕੂਲ ਵੱਲੋਂ ਅਧਿਆਪਕਾਂ ਅਤੇ ਮਾਪਿਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Publish Date: Mon, 23 Mar 2026 09:07 PM (IST)
Updated Date: Mon, 23 Mar 2026 09:10 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪ੍ਰਿੰਸੀਪਲ ਮੈਡਮ ਮੋਨਾ ਘਈ ਤੇ ਪ੍ਰਿੰਸੀਪਲ ਮੈਡਮ ਮਧੂ ਸ਼ਰਮਾ ਦੀ ਅਗਵਾਈ ਵਿਚ ਅਧਿਆਪਕਾਂ ਲਈ ਇਕ ਦਿਨਾ ਵਰਕਸ਼ਾਪ ਤੇ ਮਾਪਿਆਂ ਲਈ ਸਕੂਲ ਕੈਂਪਸ ਵਿਚ ਇਕ ਮਹੱਤਵਪੂਰਨ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮਨੋਵਿਗਿਆਨਕ ਮਾਹਰ ਪੁਨੀਤ ਵਰਮਾ, ਰਾਜੀਵ ਵਾਲੀਆ, ਸ਼੍ਰੀਮਤੀ ਪ੍ਰਾਂਜਲ ਦੁਆਰਾ ਡੈਮੋ ਕਿਡਜ਼ ਮਿਸ ਰਾਬੀਆ ਤੇ ਮਿਸ ਦੇਵਿਕਾ ਦੀ ਮਦਦ ਨਾਲ ਬੱਚਿਆਂ ਦੇ ਮਨੋਵਿਗਿਆਨ ਬਾਰੇ ਦੱਸਿਆ। ਸੈਮੀਨਾਰ ਦਾ ਮੁੱਖ ਉਦੇਸ਼ ਅਧਿਆਪਕਾਂ ਤੇ ਮਾਪਿਆਂ ਨੂੰ ਇਹ ਜਾਣਕਾਰੀ ਦੇਣਾ ਤੇ ਜਾਗਰੂਕਤਾ ਪੈਦਾ ਕਰਨਾ ਸੀ ਕਿ ਬੱਚਿਆਂ ਨੂੰ ਜ਼ਿਆਦਾ ਸਕਰੀਨ ਟਾਈਮ ਤੋਂ ਕਿਵੇਂ ਦੂਰ ਰੱਖਿਆ ਜਾਵੇ ਤੇ ਉਨ੍ਹਾਂ ਵਿਚ ਸਿਹਤਮੰਦ ਆਦਤਾਂ, ਅਨੁਸ਼ਾਸਨ ਤੇ ਉਤਪਾਦਕ ਰੁਟੀਨ ਕਿਵੇਂ ਵਿਕਸਤ ਕੀਤੀ ਜਾਵੇ। ਅੱਜ ਦੇ ਡਿਜੀਟਲ ਯੁੱਗ ਵਿਚ ਬੱਚਿਆਂ ਦੇ ਸਕਰੀਨ ਉਪਯੋਗ ਨੂੰ ਸੰਤੁਲਿਤ ਰੱਖਣਾ ਇਕ ਵੱਡੀ ਚੁਣੌਤੀ ਬਣ ਗਿਆ ਹੈ। ਇਸ ਸੈਸ਼ਨ ਦੌਰਾਨ ਅਧਿਆਪਕਾਂ ਤੇ ਮਾਪਿਆਂ ਨੂੰ ਯੋਗ ਸੁਝਾਅ ਤੇ ਪ੍ਰਭਾਵਸ਼ਾਲੀ ਤਰੀਕੇ ਦੱਸੇ ਗਏ, ਜਿਨ੍ਹਾਂ ਰਾਹੀਂ ਉਨ੍ਹਾਂ ਦੁਆਰਾ ਇਸ ਮਸਲੇ ਨੂੰ ਸਮਝਦਾਰੀ ਨਾਲ ਸੰਭਾਲਿਆ ਜਾ ਸਕਦਾ ਹੈ। ਮਾਪਿਆਂ ਵੱਲੋਂ ਇਸ ਸੈਮੀਨਾਰ ਦਾ ਬਾਖ਼ੂਬੀ ਲਾਭ ਉਠਾਇਆ ਗਿਆ ਤੇ ਆਪਣੇ ਬੱਚਿਆਂ ਦੀਆਂ ਸਮੱਸਿਆਵਾਂ ਲਈ ਸਲਾਹ ਤੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ ਗਈ। ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਾ ਘਈ, ਪ੍ਰਿੰਸੀਪਲ ਮੈਡਮ ਮਧੂ ਸ਼ਰਮਾ ਤੇ ਮੈਨੇਜਮੈਂਟ ਮੈਂਬਰਾਂ ਵੱਲੋਂ ਮਾਪਿਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਵੱਲੋਂ ਇਸ ਸੈਮੀਨਾਰ ਨੂੰ ਆਪਣਾ ਸਹਿਯੋਗ ਦੇਣ ਲਈ ਸਭ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਭਵਿੱਖ ਵਿਚ ਵੀ ਅਜਿਹੇ ਸਮਾਜ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ। ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਦੱਸਿਆ ਕਿ ਅਕਾਲ ਗਰੁੱਪ ਦੇ ਸਕੂਲਾਂ ਵਿਚ ਸਮਾਜ ਭਲਾਈ ਦੇ ਕੰਮਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਮਾਪਿਆਂ ਵੱਲੋਂ ਦਿੱਤੇ ਗਏ ਟਾਈਮ ਲਈ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਵਾਇਸ ਡਾਇਰੈਕਟਰ ਕੁਲਵਿੰਦਰ ਸਿੰਘ, ਪ੍ਰਿੰਸੀਪਲ ਮੈਡਮ ਗਗਨਦੀਪ ਕੌਰ ਜੱਜ (ਅਕਾਲ ਅਕੈਡਮੀ ਇੰਟਰਨੈਸ਼ਨਲ), ਮੈਨੇਜਮੈਂਟ ਮੈਂਬਰ ਮੈਡਮ ਮਨਜੀਤ ਕੌਰ ਜੱਜ, ਮੈਡਮ ਨਵਜੋਤ ਕੌਰ, ਪ੍ਰਗਟ ਸਿੰਘ ਜੱਜ ਤੇ ਇੰਦਰਪਾਲ ਜੱਜ ਸਕੂਲ ਦੇ ਕੋਆਰਡੀਨੇਟਰ ਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।