ਅਕਾਲ ਗਲੈਕਸੀ ਨੇ ਜਪਨੀਤ ਕੌਰ ਨੂੰ ਕੀਤਾ ਸਨਮਾਨਿਤ ਅਕਾਲ ਗਲੈਕਸੀ ਸਕੂਲ ਦੀ ਵਿਦਿਆਰਥਣ ਜਪਨੀਤ ਕੌਰ ਸਨਮਾਨਿਤ
Publish Date: Tue, 29 Sep 2026 10:29 PM (IST)
Updated Date: Tue, 29 Sep 2026 10:30 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਸੁਲਤਾਨਪੁਰ ਲੋਧੀ : ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਜਪਨੀਤ ਕੌਰ ਪੁੱਤਰੀ ਜਸਪਾਲ ਸਿੰਘ ਨੇ ਮਾਡਲ ਯੂਨਾਈਟਿਡ ਨੇਸ਼ਨਜ਼ ਤੇ ਬੈਡਮਿੰਟਨ ਵਿੱਚ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜਪਨੀਤ ਕੌਰ ਨੇ ਚੰਡੀਗੜ੍ਹ ਯੂਨੀਵਰਸਿਟੀ ਮਾਡਲ ਯੂਨਾਈਟਿਡ ਨੇਸ਼ਨਜ਼ ਵਿੱਚ ਹਿੱਸਾ ਲਿਆ ਜਿਸ ਵਿੱਚ ਉਸਨੇ ਲੋਕ ਸਭਾ ਕਮੇਟੀ ਵਿੱਚ 22 ਸਾਲ ਤੋਂ ਉੱਪਰ ਦੇ ਉਮਰ ਸਮੂਹ ਵਿੱਚ ਮੁਕਾਬਲੇ ਵਿੱਚ ਹਿੱਸਾ ਲੈਂਦਿਆਂ ਰਾਹੁਲ ਗਾਂਧੀ ਦੇ ਪੋਰਟਫੋਲੀਓ ਦੀ ਨੁਮਾਇੰਦਗੀ ਕਰਦਿਆਂ ਆਪਣੇ ਵਿਚਾਰ ਤੇ ਦਲੀਲਾਂ ਦਾ ਪ੍ਰਦਰਸ਼ਨ ਕਰਦਿਆਂ ਉੱਥੇ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਮੈਡਮ ਮੋਨਾ ਘਈ ਵੱਲੋਂ ਜਪਨੀਤ ਕੌਰ ਦਾ ਸਕੂਲ ਆਉਣ ’ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ ਤੇ ਉਸਨੂੰ ਪੜ੍ਹਾਈ ਦੇ ਨਾਲ਼-ਨਾਲ਼ ਖੇਡਾਂ ਵਿੱਚ ਵੀ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਇਹ ਪ੍ਰਾਪਤੀਆਂ ਉਸਦੇ ਆਤਮਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨਗੀਆਂ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਇਸ ਪ੍ਰੈਸੀਡੈਂਟ ਕੁਲਵਿੰਦਰ ਸਿੰਘ ਜੱਜ, ਪ੍ਰਿੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰਸ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜਸ ਤੇ ਸਟਾਫ਼ ਮੈਂਬਰ ਵਿਦਿਆਰਥੀਆਂ ਨਾਲ ਮੌਜੂਦ ਸਨ।