ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀ ਦੀ ਅੰਡਰ-15 ਰਗਬੀ ਲਈ ਹੋਈ ਚੋਣ
ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀ ਦੀ ਅੰਡਰ-15 ਰਗਬੀ ਲਈ ਹੋਈ ਚੋਣ
Publish Date: Sun, 25 Jan 2026 09:15 PM (IST)
Updated Date: Sun, 25 Jan 2026 09:16 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਪ੍ਰਭਨੂਰ ਸਿੰਘ ਦੀ ਓਡਿਸ਼ਾ, ਭੁਵਨੇਸ਼ਵਰ ਵਿਚ ਹੋਣ ਵਾਲੇ ਅੰਡਰ-15 ਰਗਬੀ ਮੁਕਾਬਲੇ ਲਈ ਚੋਣ ਹੋਈ। ਅਮਰਦੀਪ ਡੀਈਪੀ ਵੱਲੋਂ ਵਿਦਿਆਰਥੀਆਂ ਦੇ ਮੈਚ ਕਰਵਾਉਣ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਪ੍ਰਿੰਸੀਪਲ ਮੈਡਮ ਮੋਨਾ ਘਈ ਵਿਦਿਆਰਥੀ ਤੇ ਡੀਈਪੀ ਦਾ ਸਕੂਲ ਆਉਣ ’ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ਼-ਨਾਲ਼ ਖੇਡਾਂ ਵਿਚ ਵੀ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ਼-ਨਾਲ਼ ਖੇਡਾਂ ਵਿਚ ਵੀ ਰਾਸ਼ਟਰੀ ਤੇ ਅੰਤਰਰਾਸ਼ਰੀ ਪੱਧਰ ’ਤੇ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਪੂਰੇ ਇਲਾਕੇ ਵਿਚ ਰੋਸ਼ਨ ਕਰ ਰਹੇ ਹਨ। ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਦੱਸਿਆ ਕੇ ਅਕਾਲ ਗਰੁੱਪ ਦੇ ਸਕੂਲਾਂ ਵਿਚ ਬੱਚਿਆਂ ਨੂੰ ਖੇਡਾਂ ਵਿਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ ਤੇ ਅਕਾਲ ਕ੍ਰਿਕਟ ਅਕੈਡਮੀ ਸੁਲਤਾਨਪੁਰ ਲੋਧੀ ਵਿਚ ਰੋਜ਼ਾਨਾ ਸ਼ਾਮ ਨੂੰ ਨੈਸ਼ਨਲ ਕੋਚ ਅਮਰਦੀਪ ਕੁਮਾਰ ਦੀ ਅਗਵਾਈ ਵਿਚ ਬੱਚਿਆਂ ਨੂੰ ਟ੍ਰੇਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਮਾਪਿਆਂ ਦੁਆਰਾ ਦਿੱਤੇ ਗਏ ਟਾਈਮ ਲਈ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਅਕਾਲ ਗਰੁੱਪ ਦੇ ਵਾਈਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪ੍ਰਿੰਸੀਪਲ ਮੈਡਮ ਮਧੂ ਸ਼ਰਮਾ (ਜੂਨੀਅਰ ਵਿੰਗ), ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰਸ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜਾਂ ਤੇ ਸਟਾਫ਼ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ।