ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀਆਂ ਸਿਲਵਰ ਮੈਡਲ ਜਿੱਤਿਆ ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀਆਂ ਸਿਲਵਰ ਮੈਡਲ ਜਿੱਤਿਆ
Publish Date: Fri, 02 Oct 2026 10:11 PM (IST)
Updated Date: Fri, 02 Oct 2026 10:13 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਦੁਆਰਾ ਆਯੋਜਿਤ 70ਵੀਂ ਪੰਜਾਬ ਰਾਜ ਜ਼ਿਲ੍ਹਾ ਪੱਧਰ ਸਕੂਲ ਖੇਡਾਂ 2026-2027 ਵਿੱਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਹੋਏ ਅੰਡਰ 21 ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿੱਚ ਕਪਤਾਨ ਜਸਰੀਤ ਕੌਰ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕੀਤਾ ਹੈ। ਜੇਤੂ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸਿਲਵਰ ਮੈਡਲ ਤੇ ਸਰਟੀਫਿਕੇਟਸ ਨਾਲ਼ ਸਨਮਾਨਿਤ ਕੀਤਾ ਗਿਆ। ਅਮਰਦੀਪ ਕੁਮਾਰ ਡੀਪੀਈ ਤੇ ਅਮਨਦੀਪ ਕੌਰ ਡੀਪੀਈ ਵੱਲੋਂ ਵਿਦਿਆਰਥੀਆਂ ਦੇ ਮੈਚ ਕਰਵਾਉਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ। ਪ੍ਰਿੰਸੀਪਲ ਮੋਨਾ ਘਈ ਵੱਲੋਂ ਜੇਤੂ ਵਿਦਿਆਰਥੀਆਂ ਤੇ ਅਮਰਦੀਪ ਕੁਮਾਰ ਤੇ ਅਮਨਦੀਪ ਕੌਰ ਡੀਪੀਈ ਦਾ ਸਕੂਲ ਆਉਣ ’ਤੇ ਵਿਸ਼ੇਸ਼ ਸਵਾਗਤ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ਼-ਨਾਲ਼ ਖੇਡਾਂ ਵਿੱਚ ਵੀ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਇਸ ਪ੍ਰੈਸੀਡੈਂਟ ਕੁਲਵਿੰਦਰ ਸਿੰਘ ਜੱਜ, ਪ੍ਰਿੰਸੀਪਲ ਮਧੂ ਸ਼ਰਮਾ ਜੂਨੀਅਰ ਵਿੰਗ, ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰਸ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜਸ ਤੇ ਸਟਾਫ਼ ਮੈਂਬਰ ਵਿਦਿਆਰਥੀਆਂ ਨਾਲ ਮੌਜੂਦ ਸਨ।