ਅਕਾਲ ਗਲੈਕਸੀ ਸਕੂਲ ਦੀ 10ਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਾ

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸੀਬੀਐੱਸਈ ਬੋਰਡ ਨਵੀਂ ਦਿੱਲੀ ਵੱਲੋਂ 10ਵੀਂ ਜਮਾਤ ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਜਿਸ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਦਸਵੀਂ ਕਲਾਸ ਦੇ 106 ਵਿਦਿਆਰਥੀਆਂ ਨੇ ਦਸਵੀਂ ਬੋਰਡ ਦੀ ਪ੍ਰੀਖਿਆ ਦਿੱਤੀ ਜਿਸ ਵਿੱਚੋਂ 15 ਵਿਦਿਆਰਥੀਆਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ ਤੇ 55 ਵਿਦਿਆਰਥੀਆਂ 80% ਤੋਂ ਉਪਰ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਦਸਵੀਂ ਕਲਾਸ ਪਾਸ ਕੀਤੀ ਅਤੇ ਪੂਰੇ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਇਸ ਦੇ ਨਾਲ ਹੀ ਜ਼ਿਲ੍ਹਾ ਕਪੂਰਥਲਾ ਅਤੇ ਬਲਾਕ ਸੁਲਤਾਨਪੁਰ ਲੋਧੀ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰ ਕੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਇਲਾਕੇ ਵਿਚ ਰੋਸ਼ਨ ਕੀਤਾ।
ਪ੍ਰਿੰਸੀਪਲ ਮੋਨਾ ਘਈ ਵੱਲੋਂ 99.2% ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਕਪੂਰਥਲਾ ’ਚ ਦੂਸਰਾ ਸਥਾਨ ਹਾਸਿਲ ਕਰਨ ਤੇ ਸੋਮਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਇਸ ਵਧੀਆ ਨਤੀਜੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਹਨਾਂ ਨਾਲ ਆਏ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਦੱਸਿਆ ਕਿ ਉਹਨਾਂ ਨੂੰ ਆਪਣੇ ਸਕੂਲ ਦੀ ਮੈਨੇਜਮੈਂਟ, ਸਟਾਫ਼ ਅਤੇ ਮਿਹਨਤੀ ਬੱਚਿਆਂ ਤੇ ਮਾਣ ਹੈ ਜਿਹਨਾਂ ਨੇ ਹਰ ਸਾਲ ਚੰਗੇ ਨਤੀਜੇ ਪ੍ਰਾਪਤ ਕਰਕੇ ਇਲਾਕੇ ਵਿੱਚ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। 10ਵੀਂ ਕਲਾਸ ਵਿੱਚੋਂ ਸੋਮਿਆ ਨੇ 99.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅੰਮ੍ਰਿਤਜੋਤ ਕੌਰ ਨੇ 93% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸੁਖਮਨ ਕੌਰ ਅਤੇ ਜੋਬਨਪ੍ਰੀਤ ਸਿੰਘ ਨੇ 90% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਹਨਾਂ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਵਿੱਚੋਂ ਵਿਦਿਆਰਥੀਆਂ ਨੇ 100/100 ਅੰਕ ਪ੍ਰਾਪਤ ਕੀਤੇ ਜਿਹਨਾਂ ’ਚ ਪੰਜਾਬੀ ਦੇ 5, ਮੈਥਸ ਦੇ 4, ਸਾਇੰਸ ਦੇ 3, ਕੰਪਿਊਟਰ ਦੇ 7 ਵਿਦਿਆਰਥੀਆਂ ਨੇ ਇਹ ਮੁਕਾਮ ਹਾਸਿਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਕੋਆਰਡੀਨੇਟਰਸ ਅਤੇ ਕਲਾਸ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜ਼ਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਅਤੇ ਵਾਇਸ ਪ੍ਰੈਸੀਡੈਂਟ ਕੁਲਵਿੰਦਰ ਸਿੰਘ ਜੱਜ ਨੇ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਾ ਘਈ (ਸੀਨੀਅਰ ਵਿੰਗ), ਪ੍ਰਿੰਸੀਪਲ ਮੈਡਮ ਮਧੂ ਸ਼ਰਮਾ (ਜੂਨੀਅਰ ਵਿੰਗ) ਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੰਦੀਆਂ ਕਿਹਾ ਕਿ ਇਸ ਵਧੀਆ ਨਤੀਜੇ ਦਾ ਸਿਹਰਾ ਪ੍ਰਿੰਸੀਪਲ ਮੋਨਾ ਘਈ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਲਗਨ ਨੂੰ ਜਾਂਦਾ ਹੈ। ਉਹਨਾਂ ਨੇ ਸਭ ਨੂੰ ਭਵਿੱਖ ਵਿਚ ਆਪਣੇ ਸੁਪਨੇ ਪੂਰੇ ਕਰਨ ਲਈ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ।