ਅਕਾਲ ਗਰੁੱਪ ਨੇ ਨਵੇਂ ਸੈਸ਼ਨ ਦਾ ਆਰੰਭ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ
ਅਕਾਲ ਗਰੁੱਪ ਵਿਖ਼ੇ ਨਵੇਂ ਵਿੱਦਿਅਕ ਸੈਸ਼ਨ ਦਾ ਆਰੰਭ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ
Publish Date: Tue, 24 Mar 2026 07:25 PM (IST)
Updated Date: Tue, 24 Mar 2026 07:28 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖ਼ੇ ਨਵੇਂ ਵਿੱਦਿਅਕ ਸੈਸ਼ਨ (2026-27) ਦਾ ਆਰੰਭ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤਾ ਗਿਆ। ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲਾਂ ਅਕਾਲ ਅਕੈਡਮੀ ਇੰਟਰਨੈਸ਼ਨਲ ਤੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਚ ਨਵੇਂ ਵਿੱਦਿਅਕ ਸੈਸ਼ਨ 2026-27 ਦਾ ਆਰੰਭ ਕੀਤਾ ਗਿਆ, ਜਿਸ ਵਿਚ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਤੇ ਪ੍ਰਮਾਤਮਾ ਦੇ ਚਰਨਾਂ ਵਿਚ ਇੰਸਟੀਚਿਊਸ਼ਨਜ਼ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ ਗਈ। ਪਾਠੀ ਸਿੰਘ ਦੁਆਰਾ ਸਕੂਲ ਦੀ ਚੜ੍ਹਦੀਕਲਾ, ਵਧੀਆ ਨਤੀਜਿਆਂ, ਬੱਚਿਆਂ ਤੇ ਸਾਰੇ ਸਟਾਫ਼ ਦੇ ਸਿਰ ’ਤੇ ਮਿਹਰ ਭਰਿਆ ਹੱਥ ਰੱਖਣ ਲਈ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਅਰਦਾਸ ਕੀਤੀ ਗਈ। ਅਧਿਆਪਕਾਂ ਨੇ ਵੀ ਸੁਖਮਨੀ ਸਾਹਿਬ ਦੇ ਪਾਠ ਕੀਤੇ। ਇਸ ਮੌਕੇ ਅਕਾਲ ਅਕੈਡਮੀ ਇੰਟਰਨੈਸ਼ਨਲ ਤੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਉਪਰੰਤ ਗੁਰੂ ਕੀ ਦੇਗ ਵਰਤਾਈ ਗਈ। ਪਾਠ ਉਪਰੰਤ ਸਾਰੇ ਸਟਾਫ ਲਈ ਚਾਹ-ਪਾਣੀ ਦੇ ਲੰਗਰ ਸਜਾਏ ਗਏ। ਇਸ ਮੌਕੇ ਅਕਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਪ੍ਰਿੰਸੀਪਲ ਤੇ ਅਧਿਆਪਕ ਸਾਹਿਬਾਨਾਂ ਨੂੰ ਸਕੂਲ ਦੇ ਵਧੀਆ ਨਤੀਜਿਆਂ ਲਈ ਵਧਾਈ ਦਿੱਤੀ ਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਵਧੀਆ ਨਤੀਜੇ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਅਕਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਮੈਨੇਜਮੈਂਟ ਮੈਂਬਰ ਪਰਗਟ ਸਿੰਘ, ਇੰਦਰਪਾਲ ਸਿੰਘ, ਮੈਡਮ ਮਨਜੀਤ ਕੌਰ ਤੇ ਦੋਨਾਂ ਸਕੂਲਾਂ ਦੇ ਪ੍ਰਿੰਸੀਪਲ ਮੈਡਮ ਗਗਨਦੀਪ ਕੌਰ, ਪ੍ਰਿੰਸੀਪਲ ਅਕਾਲ ਅਕੈਡਮੀ ਇੰਟਰਨੈਸ਼ਨਲ, ਮੈਡਮ ਮੋਨਾ ਘਈ, ਪ੍ਰਿੰਸੀਪਲ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੀਨੀਅਰ ਵਿੰਗ, ਮੈਡਮ ਮਧੂ ਸ਼ਰਮਾ ਪ੍ਰਿੰਸੀਪਲ ਅਕਾਲ ਗਲੈਕਸੀ ਕਾਨਵੈਂਟ ਸਕੂਲ ਜੂਨੀਅਰ ਵਿੰਗ, ਅਧਿਆਪਕ ਕਾਸ਼ਮ ਖ਼ਾਨ, ਰਵਿੰਦਰਪਾਲ ਸਿੰਘ, ਦੀਨ ਦਿਆਲ, ਸੁਨੀਲ ਕਾਲੀਆ, ਰਾਜਵਿੰਦਰ ਕੌਰ, ਸਰਬਜੀਤ ਕੌਰ ਚਾਹਲ ਤੇ ਦੋਨਾਂ ਸਕੂਲਾਂ ਦਾ ਸਮੂਹ ਸਟਾਫ਼ ਹਾਜ਼ਰ ਸੀ।