ਅਕਾਲ ਗਰੁੱਪ ਵੱਲੋਂ ਸੰਤ ਕਰਤਾਰ ਸਿੰਘ ਦੀ ਸਲਾਨਾ ਬਰਸੀ 19 ਨੂੰ ਅਕਾਲ ਗਰੁੱਪ ਵੱਲੋਂ ਸੰਤ ਕਰਤਾਰ ਸਿੰਘ ਦੀ ਸਲਾਨਾ ਬਰਸੀ 19 ਨੂੰ
Publish Date: Sat, 17 Oct 2026 07:19 PM (IST)
Updated Date: Sat, 17 Oct 2026 07:21 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਸੁਲਤਾਨਪੁਰ ਲੋਧੀ : ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਪ੍ਰਬੰਧਕਾਂ ਵੱਲੋਂ ਹਰ ਸਾਲ ਦੀ ਤਰਾਂ ਸੰਤ ਕਰਤਾਰ ਸਿੰਘ ਜੀ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਵਾਲਿਆਂ ਦੀ ਸਲਾਨਾ ਬਰਸੀ ਨਾਲ ਸਬੰਧਤ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਅੱਜ 17 ਅਕਤੂਬਰ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਗਏ ਹਨ ਤੇ 19 ਅਕਤੂਬਰ ਦਿਨ ਸੋਮਵਾਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਸਮੂਹ ਮੈਨੇਜਮੈਂਟ ਤੇ ਪ੍ਰਿੰਸੀਪਲ ਸਾਹਿਬਾਨਾਂ ਵੱਲੋਂ ਗੁਰੂ ਮਹਾਰਾਜ ਦੇ ਪਾਵਨ ਸਰੂਪ ਨੂੰ ਸ਼ਰਧਾ ਭਾਵਨਾ ਨਾਲ ਸਕੂਲ ਵਿੱਚ ਲਿਆਂਦਾ ਗਿਆ ਤੇ ਗੁਰੂ ਜੀ ਦੇ ਸਤਿਕਾਰ ਵਿੱਚ ਸੁੰਦਰ ਰੰਗੋਲੀ ਸਜਾਈ ਗਈ। ਪਾਠੀ ਸਿੰਘਾਂ ਵੱਲੋਂ ਅਕਾਲ ਗਰੁੱਪ ਦੇ ਸਮੂਹ ਸਟਾਫ਼, ਡਰਾਈਵਰ, ਵਿਦਿਆਰਥੀਆਂ, ਹੈਲਪਰਸ ਦੀ ਚੜ੍ਹਦੀਕਲਾ ਵਾਸਤੇ ਅਰਦਾਸ ਕੀਤੀ ਗਈ। ਪਾਠ ਦੀ ਆਰੰਭਤਾ ਤੋਂ ਬਾਅਦ ਸਾਰਿਆਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਵੰਡੀ ਗਈ। ਇਸ ਮੌਕੇ ਅਕਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਅਕਾਲ ਗਰੁੱਪ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕਰਵਾਈ। ਇਸ ਮੌਕੇ ਅਕਾਲ ਗਰੁੱਪ ਦੇ ਵਾਈਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ, ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਪ੍ਰਿੰਸੀਪਲਗਗਨਦੀਪ ਕੌਰ, ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਮੋਨਾ ਘਈ (ਸੀਨੀਅਰ ਵਿੰਗ), ਮਧੂ ਸ਼ਰਮਾ (ਜੂਨੀਅਰ ਵਿੰਗ), ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਦੇ ਪ੍ਰਿੰਸੀਪਲ ਅਮਨਪ੍ਰੀਤ ਕੌਰ, ਮੈਨੇਜਮੈਂਟ ਮੈਬਰ ਮਨਜੀਤ ਕੌਰ, ਪਰਗਟ ਸਿੰਘ, ਇੰਦਰਪਾਲ ਸਿੰਘ ਤੇ ਤਿੰਨਾਂ ਸਕੂਲਾਂ ਦਾ ਸਮੂਹ ਸਟਾਫ, ਡਰਾਈਵਰ, ਹੈਲਪਰ ਆਦਿ ਹਾਜ਼ਰ ਸਨ।