ਰਮਨ ਮਲਿਕ ’ਤੇ ਐੱਫਆਈਆਰ ਦਰਜ ਕੀਤੀ ਜਾਵੇ : ਸੋਢੀ
ਬੀਜੇਪੀ ਆਗੂ ਦੇ ਵਿਵਾਦਿਤ ਬਿਆਨ ਖ਼ਿਲਾਫ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਡੀ.ਸੀ. ਕਪੂਰਥਲਾ ਨੂੰ ਮੰਗ ਪੱਤਰ
Publish Date: Mon, 27 Apr 2026 08:52 PM (IST)
Updated Date: Mon, 27 Apr 2026 08:55 PM (IST)

ਬੀਜੇਪੀ ਆਗੂ ਦੇ ਵਿਵਾਦਿਤ ਬਿਆਨ ਖ਼ਿਲਾਫ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਡੀਸੀ ਨੂੰ ਮੰਗ ਪੱਤਰ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਮੁਖਤਿਆਰ ਸਿੰਘ ਸੋਢੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਆਈਏਐੱਸ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਇਕ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਵਿਚ ਉਨ੍ਹਾਂ ਬੀਜੇਪੀ ਆਗੂ ਰਮਨ ਮਲਿਕ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਦੀ ਨਿੰਦਾ ਕਰਦੇ ਹੋਏ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਨਾ ਸਿਰਫ਼ ਸਿੱਖ ਭਾਈਚਾਰੇ ਵਿਚ ਡਰ ਪੈਦਾ ਕਰਦੇ ਹਨ, ਸਗੋਂ ਅਮਨ-ਕਾਨੂੰਨ ਦੀ ਸਥਿਤੀ ਲਈ ਵੀ ਗੰਭੀਰ ਖਤਰਾ ਬਣ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ‘ਚ ਤੁਰੰਤ ਐੱਫਆਈਆਰ ਦਰਜ ਕੀਤੀ ਜਾਵੇ, ਸਰਕਾਰ ਨੂੰ ਪੂਰੀ ਰਿਪੋਰਟ ਭੇਜੀ ਜਾਵੇ ਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਬੀਬੀ ਸੁਖਜੀਤ ਕੌਰ (ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਕਪੂਰਥਲਾ), ਬੀਬੀ ਕੁਲਵਿੰਦਰ ਕੌਰ (ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਜਲੰਧਰ), ਕੁਲਵਿੰਦਰ ਸਿੰਘ (ਮੀਤ ਪ੍ਰਧਾਨ ਕਪੂਰਥਲਾ), ਸੰਤੋਖ ਸਿੰਘ (ਯੂਥ ਪ੍ਰਧਾਨ ਕਪੂਰਥਲਾ), ਸਤਬੀਰ ਸਿੰਘ (ਪ੍ਰੈੱਸ ਸਕੱਤਰ), ਮਨਿੰਦਰ ਸਿੰਘ (ਜਨਰਲ ਸਕੱਤਰ), ਬਲਦੇਵ ਸਿੰਘ (ਮੰਤਰੀ ਭਾਣੋ ਲੰਗਾ), ਮਲਕੀਤ ਸਿੰਘ, ਸੁਖਵਿੰਦਰ ਸਿੰਘ, ਮੱਖਣ ਸਿੰਘ, ਹਰਪ੍ਰੀਤ ਸਿੰਘ ਤੇ ਚਰਨਜੀਤ ਸਿੰਘ ਸਮੇਤ ਹੋਰ ਆਗੂ ਵੀ ਮੌਜੂਦ ਸਨ।