ਜਥੇ. ਬੂਲੇ ਫੱਤੂਢੀਗਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਅਕਾਲੀ ਉਮੀਦਵਾਰ
ਅਕਾਲੀ ਦਲ ਨੇ ਜਥੇ ਕੁਲਦੀਪ ਸਿੰਘ ਬੂਲੇ ਨੂੰ ਫੱਤੂਢੀਗਾ ਜੋਨ ਤੋਂ ਜਿਲਾ ਪ੍ਰੀਸ਼ਦ ਦਾ ਐਲਾਨ ਕੀਤਾ ਉਮੀਦਵਾਰ
Publish Date: Tue, 02 Dec 2025 09:47 PM (IST)
Updated Date: Tue, 02 Dec 2025 09:47 PM (IST)

---ਮੀਰੇ ਟਿੱਬਾ ਜ਼ੋਨ ਤੇ ਰਾਮੇ ਭਰੋਆਣਾ ਜ਼ੋਨ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਹੋਣਗੇ ਉਮੀਦਵਾਰ ---- ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂਆਂ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ (ਮੈਂਬਰ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ), ਇੰਜ. ਸਵਰਨ ਸਿੰਘ ਮੈਂਬਰ ਪੀਏਸੀ, ਜਥੇ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ (ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ), ਜਥੇ ਸੁਖਦੇਵ ਸਿੰਘ ਨਾਨਕਪੁਰ ਮੈਂਬਰ ਪੀਏਸੀ ਤੇ ਸੀਨੀਅਰ ਆਗੂ ਤੇ ਹੋਰ ਸੀਨੀਅਰ ਅਕਾਲੀ ਆਗੂਆਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ। ਇਸ ਵਿਚ ਜਥੇ. ਜਰਨੈਲ ਸਿੰਘ ਵਾਹਦ ਚੇਅਰਮੈਨ ਵੀ ਸ਼ਾਮਲ ਹੋਏ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਇਕਜੁੱਟ ਹੋ ਕੇ ਚੋਣਾਂ ਲੜਨ ਦਾ ਫੈਸਲਾ ਕੀਤਾ ਗਿਆ। ਇਸ ਸਮੇਂ ਹਲਕਾ ਸੁਲਤਾਨਪੁਰ ਲੋਧੀ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਆਪਣੇ ਉਮੀਦਵਾਰ ਐਲਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇ. ਕੁਲਦੀਪ ਸਿੰਘ ਬੂਲੇ ਨੂੰ ਫੱਤੂਢੀਗਾ ਜ਼ੋਨ ਤੋਂ ਉਮੀਦਵਾਰ ਬਣਾਇਆ ਗਿਆ। ਇਸੇ ਤਰ੍ਹਾਂ ਹੀ ਯੂਥ ਆਗੂ ਸਤਨਾਮ ਸਿੰਘ ਰਾਮੇ ਨੂੰ ਭਰੋਆਣਾ ਜ਼ੋਨ ਤੋਂ ਅਤੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਮੀਰੇ ਨੂੰ (ਟਿੱਬਾ ਜ਼ੋਨ) ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ। ਇਸ ਮੌਕੇ ਦੋਆਬੇ ਦੇ ਸੀਨੀਅਰ ਅਕਾਲੀ ਆਗੂ ਜਥੇ. ਸੁਖਦੇਵ ਸਿੰਘ ਨਾਨਕਪੁਰ, ਜਥੇ. ਗੁਰਦਿਆਲ ਸਿੰਘ ਬੂਹ, ਜਥੇ. ਰਣਜੀਤ ਸਿੰਘ ਆਹਲੀਕਲਾਂ, ਜਥੇ. ਦਰਬਾਰਾ ਸਿੰਘ ਵਿਰਦੀ, ਬੀਬੀ ਬਲਜੀਤ ਕੌਰ ਕਮਾਲਪੁਰ ਤੇ ਹੋਰ ਆਗੂਆਂ ਸ਼ਿਰਕਤ ਕੀਤੀ। ਕੈਪਸ਼ਨ : 2ਕੇਪੀਟੀ19