- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਹਮੇਸ਼ਾ ਸੇਵਾ ਕਰਨ ਲਈ ਅੱਗੇ ਆਇਆ ਹੈ-ਹਰਵਿੰਦਰ ਵਾਲੀਆ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ, ਇਹ ਪਾਰਟੀ ਪੰਜਾਬ ਦੀ ਅਸਲੀ ਵਾਰਿਸ ਹੈ। ਉਕਤ ਸ਼ਬਦ ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਨੇ ਕਹੇ। ਉਨ੍ਹਾਂ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਸ਼ਹਾਦਤਾਂ ਇਸੇ ਪਾਰਟੀ ਨੇ ਹੀ ਦਿੱਤੀਆਂ ਹਨ। ਬਾਕੀ ਪਾਰਟੀਆਂ ਰਾਜ ਕਰਨ ਲਈ ਆਉਂਦੀਆਂ ਹਨ ਪਰ ਅਕਾਲੀ ਦਲ ਹਮੇਸ਼ਾ ਸੇਵਾ ਕਰਨ ਲਈ ਅੱਗੇ ਆਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ ਤੇ ਇਸ ਨੂੰ ਮਜ਼ਬੂਤ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਵਾਲੀਆ ਨੇ ਕਿਹਾ ਕਿ ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ। ਅਕਾਲੀ ਦਲ ਕਰਕੇ ਐਮਰਜੈਂਸੀ ਹਟਾਈ ਗਈ ਸੀ ਤੇ ਪੰਜਾਬ ਦੇ ਸਾਰੇ ਵਿਕਾਸ ਕੰਮਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਰਵਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਤੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ ਖ਼ਿਲਾਫ਼ ਗਲਤ ਪ੍ਰਚਾਰ ਕਰਕੇ ਸੱਤਾ ਹਾਸਲ ਕੀਤੀ, ਪਰ ਦੋਵੇਂ ਪਾਰਟੀਆਂ ਆਪਣੇ ਕੀਤੇ ਵਾਅਦੇ ਨਿਭਾਉਣ ਵਿਚ ਨਾਕਾਮ ਰਹੀਆਂ। ਉਨ੍ਹਾਂ ਕਿਹਾ ਕਿ ਲੋਕ ਹੁਣ ਇਨ੍ਹਾਂ ਪਾਰਟੀਆਂ ਦੀ ਹਕੀਕਤ ਨੂੰ ਸਮਝ ਚੁੱਕੇ ਹਨ ਤੇ ਇਸੇ ਕਾਰਨ ਅਕਾਲੀ ਦਲ ਵੱਲ ਵਾਪਸੀ ਕਰ ਰਹੇ ਹਨ।
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਮਜ਼ਬੂਤ ਹੁੰਦਾ ਜਾ ਰਿਹਾ ਤੇ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੇ ਪਿਛਲੀਆਂ ਸਾਰੀਆਂ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਜਿਸ ਤਰ੍ਹਾਂ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਭਾਰੀ ਉਤਸ਼ਾਹ ਦਿਖਾ ਰਹੇ ਹਨ, ਉਸ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਅਕਾਲੀ ਵਰਕਰਾਂ ’ਚ ਬੇਹੱਦ ਜੋਸ਼ ਤੇ ਉਤਸਾਹ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਲਈ ਹੋਰ ਵੀ ਚੜ੍ਹਦੀ ਕਲਾ ਵਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਪੂਰੀ ਚੜ੍ਹਦੀ ਕਲਾ ’ਚ ਅੱਗੇ ਵਧ ਰਹੀ ਹੈ ਤੇ ਆਗਾਮੀ ਚੋਣਾਂ ’ਚ ਵੀ ਸੂਬੇ ਦੇ ਲੋਕ ਆਪਣੀ ਇਕੋ-ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ। ਵਾਲੀਆ ਨੇ ਕਿਹਾ ਕਿ 2027 ਦੀਆਂ ਚੋਣਾਂ ’ਚ ਪਾਰਟੀ ਸ਼ਾਨਾਮੱਤੀ ਜਿੱਤ ਹਾਸਲ ਕਰੇਗੀ। ਉਨ੍ਹਾਂ ਅਖੀਰ ’ਚ ਆਖਿਆ ਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਪੂਰੀ ਤਰਾਂ ਭੰਗ ਹੋ ਚੁੱਕਾ ਹੈ ਤੇ ਸੂਬੇ ਦੇ ਲੋਕ ਅਕਾਲੀ ਸਰਕਾਰ ਨੂੰ ਯਾਦ ਕਰ ਰਹੇ ਹਨ ਤੇ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਲਿਆਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ।