ਖੇੜਾ ਪਿੰਡ ’ਚ ਅਕਾਲੀ ਦਲ ਵੱਲੋਂ ਨੌਜਵਾਨਾਂ ਦੀ ਵੱਡੀ ਇਕੱਤਰਤਾ ਖੇੜਾ ਪਿੰਡ ’ਚ ਅਕਾਲੀ ਦਲ ਵੱਲੋਂ ਨੌਜਵਾਨਾਂ ਦੀ ਵੱਡੀ ਇਕੱਤਰਤਾ
Publish Date: Sun, 04 Oct 2026 07:01 PM (IST)
Updated Date: Mon, 05 Oct 2026 04:05 AM (IST)
ਵਿਜੇ ਸੋਨੀ ਪੰਜਾਬੀ ਜਾਗਰਣ, ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਖੇੜਾ ਵਿਖੇ ਨੌਜਵਾਨਾਂ ਦੀ ਇੱਕ ਵੱਡੀ ਇਕੱਤਰਤਾ ਕੀਤੀ ਗਈ। ਇਹ ਇਕੱਤਰਤਾ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਵਿੰਗ ਦੇ ਯੂਥ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਖੇੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਯੂਥ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪੱਧਰਾਂ ’ਤੇ ਨਿਯੁਕਤੀਆਂ ਅਤੇ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਜੀਤੀ ਖੇੜਾ ਨੇ ਦੱਸਿਆ ਕਿ ਪੂਰੇ ਪੰਜਾਬ ਅੰਦਰ ਨੌਜਵਾਨਾਂ ਨੂੰ ਇੱਕਜੁੱਟ ਕਰਨ ਲਈ ਹਰ ਪਿੰਡ ਤੋਂ ਪੰਜ-ਪੰਜ ਨੌਜਵਾਨਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਇਸੇ ਮੁਹਿੰਮ ਤਹਿਤ ਪਿੰਡ ਖੇੜਾ ਵਿਖੇ ਮੀਟਿੰਗ ਕਰਕੇ ਨੌਜਵਾਨਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮ ਹੋ ਕੇ ਪਾਰਟੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਰਜਿੰਦਰ ਸਿੰਘ ਖਾਲਸਾ ਨੰਗਲ, ਨਵੀਨ ਖੇੜਾ, ਪਰਮਿੰਦਰ ਸਿੰਘ, ਕਰਮਵੀਰ ਸਿੰਘ ਨੰਗਲ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਬੀਰ ਸਿੰਘ ਸੁੱਖਾ, ਇੰਦਰ ਸਿੰਘ ਡੁਮੇਲੀ, ਹਰਮਨ ਸਿੰਘ ਬੰਟੀ ਗੋਬਿੰਦਪੁਰਾ, ਆਕਾਸ਼ ਭਾਣੋ ਕੀ, ਮਨਜਿੰਦਰ ਸਿੰਘ ਭਾਣੋਗੀ, ਜਿੰਦਰ ਸਿੰਘ ਠੱਕਰਕੀ, ਪਰਮਜੀਤ ਸਿੰਘ ਜਗਤਪੁਰ ਜੱਟਾਂ ਅਤੇ ਦਵਨ ਵੀਰ ਨਵਾਂ ਪਿੰਡ ਸਮੇਤ ਹੋਰ ਨੌਜਵਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਹ ਨੌਜਵਾਨ ਆਪਣੇ-ਆਪਣੇ ਪਿੰਡਾਂ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰਨ ਅਤੇ ਜਥੇਬੰਦਕ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਵਿੱਚ ਭੂਮਿਕਾ ਨਿਭਾਉਣਗੇ। ਰਣਜੀਤ ਸਿੰਘ ਜੀਤੀ ਖੇੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਉਨ੍ਹਾਂ ਦੇ ਅਨੁਸਾਰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਮੁੜ ਪਾਰਟੀ ’ਤੇ ਭਰੋਸਾ ਪ੍ਰਗਟਾਉਣਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਨੌਜਵਾਨਾਂ ਨੂੰ ਸੰਗਠਿਤ ਕਰਕੇ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨ ਆਉਣ ਵਾਲੇ ਸਮੇਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ।