- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਇਸਦੀ ਸਰਕਾਰ ਬਣਾਓ : ਆਹਲੀ

ਪੇਪਰ ਲੀਕ ਮਾਮਲੇ ’ਤੇ ਸਿਹਤ ਤੇ ਸਿੱਖਿਆ ਮੰਤਰੀ ਅਸਤੀਫ਼ਾ ਦੇਣ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਦੀ ਖੇਤਰੀ ਪਾਰਟੀ ਹੈ, ਪੰਜਾਬ ਵਿੱਚ ਇਸ ਵਾਰ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ। ਇਹ ਅਪੀਲ ਸ਼੍ਰੋਮਣੀ ਅਕਾਲੀ ਦਲ ਸੁਲਤਾਨਪੁਰ ਲੋਧੀ ਹਲਕੇ ਦੇ ਆਗੂ ਕਰਨਜੀਤ ਸਿੰਘ ਆਹਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵੱਖ-ਵੱਖ ਵਰਗਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਤੇ ਸਮਝ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ, ਵਰਕਰਾਂ ਨਾਲ ਤਾਲਮੇਲ ਵਧਾਉਣ, ਪਾਰਟੀ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਹੋਰ ਸਰਗਰਮ ਕਰਨ ਲਈ ਤਨਦੇਹੀ ਨਾਲ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਦੀ ਪਾਰਟੀ ਹੈ ਤੇ ਹਮੇਸ਼ਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੀ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਸੂਬੇ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੜਿਆ ਹੈ। ਆਹਲੀ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਤੇ ਵਰਕਰਾਂ ਦੀ ਮਿਹਨਤ ਤੇ ਲੋਕਾਂ ਦੇ ਸਮਰਥਨ ਨਾਲ ਸੁਲਤਾਨਪੁਰ ਲੋਧੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਵੇਗਾ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਤੇ ਪਿਛਲੀਆਂ ਅਕਾਲੀ ਦਲ ਸਰਕਾਰਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਗਰੂਕ ਕਰਨ। ਆਹਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਤੋਂ ਵੱਧ ਪੁਰਾਣੀ ਪਾਰਟੀ ਹੈ ਜੋ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਲਈ ਲੜਦੀ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਹੀ ਪੰਜਾਬ ਵਿੱਚ ਸਭ ਤੋਂ ਵੱਧ ਵਿਕਾਸ ਹੋਇਆ ਤੇ ਕਾਨੂੰਨ ਵਿਵਸਥਾ ਮਜ਼ਬੂਤ ਰਹੀ।
ਉਨ੍ਹਾਂ ਪੰਜਾਬ ਵਿੱਚ ਵੱਖ-ਵੱਖ ਭਰਤੀ ਪ੍ਰੀਖਿਆਵਾਂ ਵਿੱਚ ਹਾਲ ਹੀ ਵਿੱਚ ਹੋਏ ਪੇਪਰ ਲੀਕ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਵਾਰ-ਵਾਰ ਪੇਪਰ ਲੀਕ ਹੋਣਾ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਦੇ ਭਵਿੱਖ ਲਈ ਹਨੇਰਾ ਹੈ। ਇਸ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਸੂਬੇ ਦੇ ਸਿੱਖਿਆ ਮੰਤਰੀ ਤੇ ਸਿਹਤ ਮੰਤਰੀ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇੰਨੇ ਵੱਡੇ ਘੁਟਾਲਿਆਂ ਦੇ ਬਾਵਜੂਦ, ਸਰਕਾਰ ਨੇ ਕਦੇ ਵੀ ਆਪਣੀ ਅਸਫਲਤਾ ਸਵੀਕਾਰ ਨਹੀਂ ਕੀਤੀ।