11ਕੇਪੀਟੀ22ਪੀ

ਜਾਣਕਾਰੀ ਦਿੰਦੇ ਹੋਏ ਰਜਿੰਦਰ ਸਿੰਘ ਫੌਜੀ ਅਤੇ ਹਜਸਕਰਨ ਸਿੰਘ ਕਾਹਨਸਿੰਘਵਾਲਾ।

ਵਿਜੇ ਸੋਨੀ, ਫਗਵਾੜਾ

ਕੇਂਦਰ ਦੀ ਮੋਦੀ ਸਰਕਾਰ ਵੱਲੋਂ 21 ਜੂਨ ਨੂੰ ਦੇਸ਼ ਅੰਦਰ ਮਨਾਏ ਜਾ ਰਹੇ ਯੋਗਾ ਡੇ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸਿੱਖ ਕੌਮ ਤੇ ਸਮੂਹ ਪੰਜਾਬੀਆਂ ਸਮੇਤ ਖਾਲਸਈ ਸ਼ਾਨੋ-ਸ਼ੌਕਤ ਦਾ ਪ੍ਰਤੀਕ ਸ਼ੁਰੂ ਕੀਤਾ ਗੱਤਕਾ ਡੇ ਇਸ ਵਾਰ ਫਗਵਾੜਾ ਵਿਖੇ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੋਆਬਾ ਜ਼ੋਨ ਦੇ ਇੰਚਾਰਜ ਜੱਥੇਦਾਰ ਰਜਿੰਦਰ ਸਿੰਘ ਫੌਜੀ ਦੀ ਪਿੰਡ ਨੌਰੰਗਸ਼ਾਹਪੁਰ ਵਿਖੇ ਇੱਕ ਸੰਖੇਪ ਮੀਟਿੰਗ ਕੀਤੀ ਗਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਜਨਰਲ ਸਕੱਤਰ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਜਸਕਰਨ ਸਿੰਘ ਕਾਹਨਸਿੰਘਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦੇ ਹੋਏ ਕਾਹਨਸਿੰਘਵਾਲਾ ਨੇ ਕਿਹਾ ਕਿ ਪੰਜਾਬੀਆਂ ਨੂੰ ਗੂੜ੍ਹੀ ਨੀਂਦ 'ਚੋਂ ਜਗਾਉਣ ਲਈ ਸਿਮਰਨਜੀਤ ਸਿੰਘ ਮਾਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਬੇਸ਼ੱਕ ਉਹ ਬਰਗਾੜੀ ਦਾ ਮਾਮਲਾ ਹੋਵੇ, ਕਿਸਾਨਾਂ ਦੇ ਬਿੱਲਾਂ ਦਾ ਮਸਲਾ ਹੋਵੇ, ਚਾਹੇ ਦਿੱਲੀ ਵਿਖੇ ਰਵਿਦਾਸ ਮੰਦਰ ਨੂੰ ਤੋੜਕੇ ਮੋਦੀ ਸਰਕਾਰ ਵੱਲੋਂ ਜ਼ਮੀਨ ਹੜੱਪਣ ਦਾ ਮਾਮਲਾ ਹੋਵੇ ਤੇ ਚਾਹੇ ਬਾਬਰੀ ਮਸਜਿਦ ਜਾਂ ਫਿਰ 370 ਨੂੰ ਤੋੜਣ ਦਾ ਮਸਲਾ ਹੋਵੇ ਸਾਡੀ ਪਾਰਟੀ ਵੱਲੋਂ ਹਮੇਸ਼ਾ ਅੱਗੇ ਹੋ ਕੇ ਮੋਦੀ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਮੋਦੀ ਸਰਕਾਰ ਵੱਲੋਂ ਸਲਵਾਰ ਪਾਉਣੇ ਸਾਧ ਪਿੱਛੇ ਲੱਗ ਦੇਸ਼ ਅੰਦਰ ਹੁਣ 21 ਜੂਨ ਨੂੰ ਯੋਗਾ-ਡੇ ਮਨਾਇਆ ਜਾ ਰਿਹਾ ਹੈ ਜਿਸਦਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਪਹਿਲੇ ਦਿਨ ਤੋਂ ਹੀ ਵਿਰੋਧ ਕੀਤਾ ਗਿਆ ਸੀ ਅਤੇ ਹਮੇਸ਼ਾ ਕੀਤਾ ਜਾਂਦਾ ਰਹੇਗਾ। ਜਥੇਦਾਰ ਰਜਿੰਦਰ ਸਿੰਘ ਫੌਜੀ ਨੇ ਜੱਥੇਦਾਰ ਜਸਕਰਨ ਸਿੰਘ ਕਾਹਨਸਿੰਘਵਾਲਾ ਦਾ ਫਗਵਾੜਾ ਪਹੁੰਚਣ ਤੇ ਧੰਨਵਾਦ ਕੀਤਾ ਅਤੇ ਗੱਤਕਾ-ਡੇ ਨੂੰ ਪੂਰੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਉਣ ਦਾ ਭਰੋਸਾ ਦਿਵਾਇਆ।