ਯੂਥ ਅਕਾਲੀ ਦਲ ਪ੍ਰਧਾਨ ’ਤੇ ਹੋਏ ਕਾਤਲਾਨਾ ਹਮਲੇ ਨੂੰ ਲੈ ਕੇ ਅਕਾਲੀ ਦਲ ਦਾ ਸਖ਼ਤ ਰੁਖ਼ ਕਾਤਲਾਨਾ ਹਮਲੇ ਨੂੰ ਲੈ ਕੇ ਅਕਾਲੀ ਦਲ ਦਾ ਸਖ਼ਤ ਰੁਖ, ਖੁਰਾਣਾ-ਚੰਦੀ ਨੇ ਦਿੱਤੀ ਸੰਘਰਸ਼ ਦੀ ਚੇਤਾਵਨੀ
Publish Date: Wed, 30 Sep 2026 08:04 PM (IST)
Updated Date: Wed, 30 Sep 2026 08:06 PM (IST)
ਹਲਕਾ ਇੰਚਾਰਜ ਖੁਰਾਣਾ-ਚੰਦੀ ਨੇ ਦਿੱਤੀ ਸੰਘਰਸ਼ ਦੀ ਚੇਤਾਵਨੀ ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਯੂਥ ਅਕਾਲੀ ਦਲ ਹਲਕਾ ਫਗਵਾੜਾ ਦੇ ਪ੍ਰਧਾਨ ਸੁਖਦੀਪ ਸਿੰਘ ਵਾਲੀਆ ’ਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਕਾਤਲਾਨਾ ਹਮਲੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੀ ਇਕ ਹੰਗਾਮੀ ਮੀਟਿੰਗ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਤੇ ਹਲਕਾ ਇੰਚਾਰਜ ਫਗਵਾੜਾ ਦਿਹਾਤੀ ਰਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਨੇ ਵੀ ਉਚੇਰੇ ਤੌਰ ਤੇ ਸ਼ਿਰਕਤ ਕੀਤੀ। ਅਕਾਲੀ ਆਗੂਆਂ ਨੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ’ਤੇ ਹੋਏ ਹਮਲੇ ਨੂੰ ਲੈ ਕੇ ਪੁਲਿਸ ਦੀ ਕਾਰਵਾਈ ’ਤੇ ਸਖ਼ਤ ਰੋਸ ਜ਼ਾਹਰ ਕੀਤਾ। ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ਘਟਨਾ ਨੂੰ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਬਿਆਨ ਤੱਕ ਨਹੀ ਲਏ ਗਏ। ਜਿਸ ਕਾਰਨ ਪਾਰਟੀ ਵਰਕਰਾਂ ’ਚ ਰੋਸ ਪੈਦਾ ਹੋ ਰਿਹਾ ਹੈ। ਮੀਟਿੰਗ ’ਚ ਸਾਰੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਪੁਲਿਸ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਜਾਵੇਗਾ। ਖੁਰਾਣਾ ਤੇ ਚੰਦੀ ਨੇ ਕਿਹਾ ਕਿ ਪਾਰਟੀ ਆਪਣੇ ਵਰਕਰਾਂ ਨਾਲ ਡਟ ਕੇ ਖੜ੍ਹੀ ਹੈ ਤੇ ਕਿਸੇ ਵੀ ਵਰਕਰ ਨਾਲ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਕਾਲੀ ਆਗੂਆਂ ਨੇ ਐੱਸਐੱਸਪੀ ਕਪੂਰਥਲਾ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਦੌਰਾਨ ਕਿਸੇ ਵੀ ਸਿਆਸੀ ਦਬਾਅ ਤੋਂ ਬਿਨਾਂ ਸਾਰੇ ਪੱਖਾਂ ਦੇ ਬਿਆਨ ਦਰਜ ਕਰਕੇ ਘਟਨਾ ਦੇ ਅਸਲ ਤੱਥ ਸਾਹਮਣੇ ਲਿਆਂਦੇ ਜਾਣ। ਉਨ੍ਹਾਂ ਦੋਸ਼ ਲਗਾਇਆ ਕਿ ਹਮਲੇ ਦੇ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਗੁੰਡਿਆਂ ਗੁਰਸਿਮਰ ਸਿੰਘ, ਪ੍ਰਦੀਪ ਸਿੰਘ ਤੇ ਵਿਸੂ ਘਈ ਨੇ ਧੱਕੇ ਨਾਲ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਨ ਤੋ ਨਾਂਹ ਕਰਨ ’ਤੇ ਸੁਖਦੀਪ ਵਾਲੀਆਂ ਦੀ ਹਵੇਲੀ ਅੰਦਰ ਵੜ ਕੇ ਇਹ ਕਾਤਲਾਨਾ ਹਮਲਾ ਕੀਤਾ ਗਿਆ ਅਤੇ ਯੂਥ ਪ੍ਰਧਾਨ ਦੀਆ ਲੱਤਾ ਤੋੜੀਆਂ। ਅਕਾਲੀ ਆਗੂਆ ਨੇ ਸਪਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ’ਚ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਵੱਲੋਂ ਅਗਲਾ ਸੰਘਰਸ਼ਮਈ ਪ੍ਰੋਗਰਾਮ ਉਲੀਕਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਕਿਉਂਕਿ ਪਾਰਟੀ ਦਾ ਮਕਸਦ ਕਿਸੇ ਨਾਲ ਟਕਰਾਅ ਪੈਦਾ ਕਰਨਾ ਨਹੀਂ, ਸਗੋਂ ਪੀੜਤ ਨੂੰ ਇਨਸਾਫ਼ ਦਿਵਾਉਣਾ ਤੇ ਕਾਨੂੰਨ ਦੀ ਨਿਰਪੱਖਤਾ ਯਕੀਨੀ ਬਣਾਉਣਾ ਹੈ। ਇਸ ਮੋਕੇ ਹਰਵਿੰਦਰ ਸਿੰਘ ਵਾਲੀਆਂ, ਅਵਤਾਰ ਸਿੰਘ ਭੁੰਗਰਨੀ, ਬਹਾਦਰ ਸਿੰਘ ਸੰਗਤਪੁਰ, ਗੁਰਦੀਪ ਸਿੰਘ ਖੇੜਾ, ਪ੍ਰਿਤਪਾਲ ਸਿੰਘ ਮੰਗਾ, ਸਰੂਪ ਸਿੰਘ ਖਲਵਾੜਾ, ਬਲਜਿੰਦਰ ਸਿੰਘ ਠੇਕੇਦਾਰ, ਸਤਵਿੰਦਰ ਸਿੰਘ ਘੁੱਮਣ, ਸੁਖਬੀਰ ਸਿੰਘ ਕਿੰਨੜਾ, ਬਿੰਦਰ ਸਿੰਘ ਰਾਵਲਪਿੰਡੀ, ਬਲਜੀਤ ਸਿੰਘ ਵਾਲੀਆਂ, ਅਵਤਾਰ ਸਿੰਘ ਮੰਗੀ, ਧਰਮਿੰਦਰ ਟੋਨੀ, ਪਰਮਿੰਦਰ ਸਿੰਘ ਜੰਡੂ, ਵਿੱਕੀ ਪਾਛਟਾ, ਗੁਰਮੀਤ ਸਿੰਘ ਰਾਵਲਪਿੰਡੀ, ਸੁਖਵੀਰ ਸਿੰਘ ਕਿੰਨੜਾ, ਅਵਤਾਰ ਸਿੰਘ ਮੰਗੀ, ਬਲਜਿੰਦਰ ਸਿੰਘ ਫਤਿਹਗੜ , ਸੁਰਿੰਦਰ ਸਿੰਘ ਪਾਹਵਾ, ਸੁਰਿੰਦਰ ਪਾਲ ਰਾਵਲਪਿੰਡੀ, ਜਸਵਿੰਦਰ ਸਿੰਘ ਭਗਤਪੁਰਾ, ਰਣਜੀਤ ਸਿੰਘ ਜੀਤੀ, ਝਿਰਮਲ ਸਿੰਘ ਭਿੰਡਰ, ਜਸਵਿੰਦਰ ਸਿੰਘ ਬਸਰਾ, ਕੁਲਵਿੰਦਰ ਸਿੰਘ ਕਿੰਦਾਂ , ਸਰਬਜੀਤ ਸਿੰਘ ਕਾਕਾ, ਪਰਮਜੀਤ ਸਿੰਘ ਆਜ਼ਾਦ, ਗਿਆਨ ਸਿੰਘ ਚਾਨਾ, ਆਸੂ ਘਈ, ਗੁਰਪ੍ਰੀਤ ਬੱਗਾ, ਸਤਪਾਲ ਕਿਸਨਪੁਰਾ, ਅਕਾਸਦੀਪ ਸਿੰਘ ਪਾਹਵਾ, ਅਤੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।