ਅਕਾਲੀ ਦਲ ਦੇ ਡਿਵੀਜ਼ਨ ਪੱਧਰੀ ਰੋਸ ਧਰਨੇ 16 ਨੂੰ : ਸਿੱਧੂ
ਬਿਜਲੀ ਦੀ ਨਾਕਸ ਸਪਲਾਈ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਡਿਵੀਜ਼ਨ ਪੱਧਰੀ ਰੋਸ ਧਰਨੇ 16 ਨੂੰ : ਦਲਵਿੰਦਰ ਸਿੱਧੂ
Publish Date: Mon, 14 Sep 2026 07:12 PM (IST)
Updated Date: Mon, 14 Sep 2026 07:14 PM (IST)
ਬਿਜਲੀ ਦੀ ਨਾਕਸ ਸਪਲਾਈ ਦੇ ਵਿਰੋਧ ’ਚ ਦਿੱਤੇ ਜਾਣਗੇ ਧਰਨੇ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲਾ ਪ੍ਰਧਾਨ ਜਥੇਦਾਰ ਦਲਵਿੰਦਰ ਸਿੰਘ ਸਿੱਧੂ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਪਾਰਟੀ ਹਾਈਕਮਾਂਡ ਦੇ ਆਦੇਸ਼ਾਂ ਅਨੁਸਾਰ ਪੰਜਾਬ ਵਿੱਚ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਬਿਜਲੀ ਦੀ ਨਾਕਸ ਸਪਲਾਈ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਿਵੀਜ਼ਨ ਪੱਧਰੀ ਰੋਸ ਧਰਨੇ 16 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਲਗਾਏ ਜਾਣਗੇ। ਉਨ੍ਹਾਂ ਆਖਿਆ ਕਿ ਕਪੂਰਥਲਾ ਦੇ ਭੁਲੱਥ, ਫਗਵਾੜਾ, ਸੁਲਤਾਨਪੁਰ ਲੋਧੀ ਤੇ ਕਪੂਰਥਲਾ ਡਿਵੀਜ਼ਨਾਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਤੇ ਪਾਵਰਕਾਮ ਕਾਰਪੋਰੇਸ਼ਨ (ਲਿਮਟਿਡ) ਵੱਲੋਂ ਪੰਜਾਬ ਦੇ ਕਿਸਾਨਾਂ, ਉਦਯੋਗਪਤੀਆਂ ਤੇ ਆਮ ਪਬਲਿਕ ਨੂੰ ਲੋੜ ਅਨੁਸਾਰ ਬਿਜਲੀ ਸਪਲਾਈ ਨਾ ਦੇਣ ਦੇ ਵਿਰੋਧ ਵਿੱਚ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ 16 ਸਤੰਬਰ ਨੂੰ ਸਵੇਰੇ 11 ਵਜੇ ਤੋਂ 1 ਵਜੇ ਤੱਕ ਹਰੇਕ ਡਿਵੀਜ਼ਨ ਦੇ ਬਿਜਲੀ ਬੋਰਡ ਦਫਤਰਾਂ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਰੋਸ ਧਰਨੇ ਦਿੱਤੇ ਜਾਣਗੇ ਤੇ ਬਿਜਲੀ ਅਧਿਕਾਰੀਆਂ ਨੂੰ ਬਿਜਲੀ ਦੀ ਸਪਲਾਈ ਨਿਰੰਤਰ ਜਾਰੀ ਰੱਖਣ ਲਈ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਵੀ ਸੌਂਪੇ ਜਾਣਗੇ।