ਅਕਾਲੀ ਦਲ ਵਾਰਿਸ ਤਿੱਖੀ ਚੁਣੌਤੀ ਦੇਵੇਗਾ : ਜਥੇ. ਸਾਹੀ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਵਾਰਿਸ ਵਿਰੋਧੀ ਧਿਰਾਂ ਨੂੰ ਤਿੱਖੀ ਚੁਣੌਤੀ ਦੇਵੇਗਾ : ਜਥੇਦਾਰ ਸਾਹੀ
Publish Date: Sun, 06 Sep 2026 10:03 PM (IST)
Updated Date: Sun, 06 Sep 2026 10:04 PM (IST)
ਸੀਨੀਅਰ ਆਗੂ ਜੁਗਰਾਜਪਾਲ ਸਾਹੀ ਨੇ ਹਲਕਾ ਕਪੂਰਥਲਾ ਦੇ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕੇ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਲਈ ਲਗਾਤਾਰ ਮੀਟਿੰਗਾਂ ਕਰਕੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਆਪਣੇ ਸਾਥੀਆਂ ਸਮੇਤ ਹਲਕਾ ਕਪੂਰਥਲਾ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਜੱਗਾ ਨਾਲ ਮੁਲਾਕਾਤ ਕਰਕੇ ਲੰਬੀ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਹਲਕਾ ਕਪੂਰਥਲਾ ਤੇ ਹਲਕਾ ਸੁਲਤਾਨਪੁਰ ਲੋਧੀ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕਰਦਿਆਂ ਜਥੇਬੰਦੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਤੇ ਪੰਜਾਬ ਤੇ ਪੰਥਕ ਮਸਲਿਆਂ ’ਤੇ ਮੰਥਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਆਮ ਜਨਤਾ ਨਾਲ ਸਿੱਧਾ ਸੰਪਰਕ ਸਥਾਪਤ ਕਰ ਰਹੀ ਹੈ। ਇਸ ਹੇਠ ਵਰਕਰ ਪਿੰਡਾਂ, ਕਸਬਿਆਂ ਤੇ ਸ਼ਹਿਰੀ ਖੇਤਰਾਂ ’ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਤੋਂ ਜਾਣੂ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਲੰਬੇ ਸਮੇਂ ਤੋਂ ਰਾਜ ਕਰਨ ਵਾਲਿਆਂ ਨੇ ਹਲਕੇ ਦੇ ਵਿਕਾਸ ਲਈ ਕੁਝ ਨਹੀਂ ਕੀਤਾ। ਇਸ ਲਈ ਹਰ ਪਿੰਡ ਤੇ ਹਰ ਵਾਰਡ ’ਚ ਸੰਗਠਨ ਦਾ ਵਿਸਥਾਰ ਕੀਤਾ ਜਾਵੇਗਾ ਤੇ ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰ ਵਿਰੋਧੀ ਧਿਰਾਂ ਨੂੰ ਤਿੱਖੀ ਚੁਣੌਤੀ ਦੇਵੇਗਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਾਂ ਤੇ ਪੰਜਾਬੀਆਂ ਨੂੰ ਮੂਰਖ ਬਣਾਉਣ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ। ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਕੇਜਰੀਵਾਲ ਦੇ ਜੁਮਲਿਆਂ ਤੋਂ ਬਿਨਾਂ ਕੁਝ ਨਹੀਂ ਹੋਇਆ ਹੈ। ਸ਼ਾਹੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਹੜ ਜਾਣ ਬੁੱਝ ਕੇ ਸਰਕਾਰਾਂ ਵੱਲੋਂ ਪੰਜਾਬ ਨੂੰ ਬਰਬਾਦ ਕਰ ਲਈ ਵਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਸਾਰਿਆਂ ਨੂੰ ਜਾਤਾਂ ਪਾਤਾਂ ਧਰਮਾਂ ਤੋਂ ਉੱਪਰ ਉੱਠ ਕੇ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣਾ ਚਾਹੀਦਾ ਹੈ। ਸਾਹੀ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ। ਇਸ ਮੌਕੇ ਗੁਰਮੇਲ ਸਿੰਘ ਪੱਡਾ, ਨਰਿੰਦਰ ਸਿੰਘ ਬੂਹ, ਪੰਡਿਤ ਰਾਕੇਸ਼ ਕੁਮਾਰ, ਸਰਪੰਚ ਥਾਣੇਦਾਰ ਪਰਗਟ ਸਿੰਘ ਟੋਡਰਵਾਲ, ਸੁੱਖਵਿੰਦਰ ਸਿੰਘ ਗੁਰਾਇਆ, ਜਸਬੀਰ ਸਿੰਘ ਗੋਪੀਪੁਰ, ਸਰਬਜੀਤ ਸਿੰਘ ਫੱਤੂਢੀਂਗਾ, ਜਸਬੀਰ ਸਿੰਘ, ਰਣਜੀਤ ਸਿੰਘ ਠੱਟਾ, ਮੇਹਰ ਸਿੰਘ ਮੁੰਡੀ, ਜਸਵਿੰਦਰ ਸਿੰਘ ਮਾਨ, ਕੰਵਲਜੀਤ ਸਿੰਘ ਸਾਹਬੀ, ਅਕਾਸ਼ਦੀਪ ਸਿੰਘ, ਪੁਖਰਾਜ ਪਾਲ ਸਿੰਘ ਜੇਈ ਪੰਜਾਬ ਮੰਡੀ ਬੋਰਡ, ਕਸ਼ਮੀਰ ਸਿੰਘ ਨੂਰਪੁਰ ਆਦਿ ਸ਼ਾਮਲ ਸਨ।