ਵਿਜੇ ਸੋਨੀ, ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਪੀਏਸੀ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਸੋਮ ਪ੍ਰਕਾਸ਼ ਕੈਂਥ ਦੇ ਪੱਖ ਵਿਚ ਕਿਹਾ ਕਿ ਅਕਾਲੀ ਦਲ ਵਲੋਂ ਉਨ੍ਹਾਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ। ਅਕਾਲੀ ਦਲ ਦੇ ਸਮੂਹ ਆਗੂ ਜਥੇਦਾਰ ਸਰਵਣ ਸਿੰਘ ਕੁਲਾਰ ਦੀ ਅਗਵਾਈ ਵਿਚ ਸੋਮ ਪ੍ਰਕਾਸ਼ ਕੈਂਥ ਨੂੰ ਮਿਲੇ ਤੇ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਸੋਮ ਪ੍ਰਕਾਸ਼ ਕੈਂਥ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਰਵਣ ਸਿੰਘ ਕੁਲਾਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆਂ 13 ਸੀਟਾਂ 'ਤੇ ਅਕਾਲੀ ਭਾਜਪਾ ਉਮੀਦਵਾਰ ਕਾਬਿਜ ਹੋਣਗੇ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਮੋਦੀ ਲਹਿਰ ਚੱਲ ਰਹੀ ਹੈ ਲੋਕਾਂ ਵਲੋਂ ਵੀ ਅਕਾਲੀ-ਭਾਜਪਾ ਆਗੂਆਂ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਵੀ ਪੰਜਾਬ ਦੀਆਂ 13 ਸੀਟਾਂ ਜਿੱਤ ਕੇ ਹਾਈਕਮਾਂਡ ਦੀ ਝੋਲੀ ਪਾਈਆਂ ਜਾਣਗੀਆਂ। ਇਸ ਮੌਕੇ ਮੋਹਨ ਸਿੰਘ ਵਾਹਦ, ਸਤਨਾਮ ਸਿੰਘ ਅਰਸੀ, ਕੁਲਵਿੰਦਰ ਸਿੰਘ ਕਿੰਦਾ, ਕੌਂਸਲਰ ਰਾਜਕੁਮਾਰ, ਜਸਵਿੰਦਰ ਸਿੰਘ ਭਗਤਪੁਰਾ ਆਦਿ ਹਾਜ਼ਰ ਸਨ।