ਅਕਾਲੀ ਆਗੂ ਆਹਲੀ ਨੇ ਪਿੰਡਾਂ ਦੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਲਾਂ ਅਕਾਲੀ ਆਗੂ ਆਹਲੀ ਨੇ ਪਿੰਡਾਂ ਦੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਲਾਂ
Publish Date: Tue, 06 Oct 2026 09:01 PM (IST)
Updated Date: Tue, 06 Oct 2026 09:02 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਕਰਨਜੀਤ ਆਹਲੀ ਦੇ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਵਿਸ਼ੇਸ਼ ਚਲਾਏ ਜਾ ਰਹੇ ਪ੍ਰਚਾਰ ਅਭਿਆਨ ਦੇ ਤਹਿਤ ਪਿੰਡ ਰਾਮਪੁਰ ਗੋਰਾ, ਬਾਊਪੁਰ, ਸਾਗਰਾ, ਬਾਊਪੁਰ ਕਦੀਮ ਦੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਸੁਣੀਆਂ ਅਤੇ ਮੌਜੂਦਾ ਸਰਕਾਰ ਵਿਰੁੱਧ ਜਨਤਕ ਮੁੱਦਿਆਂ ਤੇ ਚਰਚਾ ਕੀਤੀ। ਇਸ ਦੌਰਾਨ ਕਿਸਾਨਾਂ ਨੇ ਆਹਲੀ ਨੂੰ ਦੱਸਿਆ ਕਿ ਹਰ ਸਾਲ ਬਰਸਾਤਾਂ ਦੇ ਮੋਸ਼ਮ ਵਿਚ ਉਨ੍ਹਾਂਨੂੰ ਹੜ ਆਉਣ ਦਾ ਡਰ ਸਤਾਉਂਦਾ ਰਹਿੰਦਾ ਹੈ ਤੇ ਕਈ ਵਾਰ ਹੜਾ ਦੇ ਕਾਰਨ ਭਾਰੀ ਨੁਕਸਾਨ ਦਾ ਵੀ ਸਾਹਮਣਾ ਕਰਨਾ ਪਿਆ ਹੈ। ਇਸ ਮੌਕੇ ਆਹਲੀ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਪਹਿਲ ਦੇ ਅਧਾਰ ਤੇ ਮੰਡ ਖੇਤਰ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਆਹਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਨਿਰਾਸ਼ ਹਨ ਅਤੇ ਪਿੰਡਾਂ ਦੇ ਵਿਕਾਸ ਕਾਰਜ ਰੁਕੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ ਜੋ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿੱਤ ਯੋਜਨਾਵਾਂ ਲਾਗੂ ਕੀਤੀਆਂ ਅਤੇ ਪੰਜਾਬ ਦਾ ਸਭ ਤੋਂ ਵੱਧ ਵਿਕਾਸ ਅਕਾਲੀ ਸਰਕਾਰ ਸਮੇਂ ਹੀ ਹੋਇਆ। ਹੁਣ ਪੰਜਾਬ ਦੇ ਲੋਕ ਅਕਾਲੀ ਸਰਕਾਰ ਬਣਾਉਣ ਲਈ ਉਤਾਵਲੇ ਹਨ।ਅਗਲੀ ਸਰਕਾਰ ਅਕਾਲੀ ਦਲ ਦੀ ਹੀ ਹੋਵੇਗੀ ਅਤੇ ਪੰਜਾਬ ਦਾ ਰੁਕਿਆ ਵਿਕਾਸ ਸ਼ੁਰੂ ਹੋਵੇਗਾ। ਆਹਲੀ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਰੱਖਿਆ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਸੂਬੇ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਉਠਾਇਆ ਹੈ। ਆਹਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਜ਼ਮੀਨੀ ਮੁਹਿੰਮ ਨੂੰ ਤੇਜ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 6 ਅਕਤੂਬਰ ਤੋਂ ਸ਼ੁਰੂ ਹੋਈ ਘਰ-ਘਰ ਮੁਹਿੰਮ ਰਾਹੀਂ ਅਕਾਲੀ ਦਲ ਸਿੱਧੇ ਤੌਰ ਤੇ ਪੰਜਾਬ ਦੇ ਲੋਕਾਂ ਨਾਲ ਸੰਪਰਕ ਕਰ ਰਿਹਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਉਮੀਦਾਂ ਅਤੇ ਸੁਝਾਅ ਮੰਗ ਰਿਹਾ ਹੈ। ਆਹਲੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖੁਦ ਅਟਾਰੀ ਤੋਂ ਘਰ-ਘਰ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੱਕ ਫੈਲੇਗਾ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਚੋਣ ਪ੍ਰਚਾਰ ਕਰਨਾ ਹੀ ਨਹੀਂ,ਸਗੋਂ ਪੰਜਾਬ ਦੇ ਲੋਕਾਂ ਦੀਆਂ ਆਵਾਜ਼ਾਂ ਸੁਣਨਾ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਉਮੀਦਾਂ ਅਨੁਸਾਰ ਅਕਾਲੀ ਦਲ ਦਾ ਚੋਣ ਮੈਨੀਫੈਸਟੋ ਤਿਆਰ ਕਰਨਾ ਵੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਚੋਣ ਮੈਨੀਫੈਸਟੋ ਵੀ 1 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ। ਆਹਲੀ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ, ਜਾਨ-ਮਾਲ ਦੀ ਰੱਖਿਆ ਕਰਨਾ, ਨਸ਼ਿਆਂ ਦੀ ਦੁਰਵਰਤੋਂ ਨੂੰ ਪੂਰੀ ਤਰ੍ਹਾਂ ਖਤਮ ਕਰਨਾ, ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਦਾਨ ਕਰਨਾ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਏਜੰਡਾ ਰਹੇਗਾ।ਆਹਲੀ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਨੂੰ ਮਜ਼ਬੂਤ ਅਤੇ ਦੂਰ ਅੰਦੇਸ਼ ਅਗਵਾਈ ਦੀ ਲੋੜ ਹੈ,ਜੋ ਸੂਬੇ ਦੇ ਕਿਸਾਨਾਂ, ਨੌਜਵਾਨਾਂ ਤੇ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਕਰ ਸਕੇ।ਇਸ ਮੌਕੇ ਤੇ ਬਖਸ਼ੀਸ ਸਿੰਘ, ਅਮਰੀਕ ਸਿੰਘ, ਬਲਵੰਤ ਸਿੰਘ, ਵਿਰਸਾ ਸਿੰਘ, ਨਿਸ਼ਾਨ ਸਿੰਘ, ਬਿੱਟਾ ਸਿੰਘ, ਲਖਵਿੰਦਰ ਸਿੰਘ, ਦਿਲਬਾਗ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਪ੍ਰਗਟ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਸਰਵਨ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ, ਸੁਖਦੇਵ ਸਿੰਘ, ਜੰਗੀਰ ਸਿੰਘ, ਜੰਗ ਸਿੰਘ, ਅਮਰਦੀਪ ਸਿੰਘ, ਗੁਰਸੇਵਕ ਸਿੰਘ, ਪੀਏ ਗੁਰਪਿਆਰ ਸਿੰਘ ਆਦਿ ਹਾਜ਼ਰ ਸਨ।