ਬਿਕਰਮ ਮਜੀਠੀਆ ਨਵ-ਵਿਆਹੁਤਾ ਜੋੜੀ ਨੂੰ ਦਿੱਤਾ ਅਸ਼ੀਰਵਾਦ ਅਕਾਲੀ ਆਗੂ ਬਿਕਰਮ ਮਜੀਠੀਆ, ਸਿੱਧੂ ਪਰਿਵਾਰ ਦੀ ਨਵ ਵਿਆਹੁਤਾ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਓਹਨਾਂ ਦੇ ਗ੍ਰਹਿ ਸਿੱਧਵਾਂ ਦੋਨਾ ਪਹੁੰਚੇ
Publish Date: Sun, 30 Aug 2026 08:58 PM (IST)
Updated Date: Sun, 30 Aug 2026 09:01 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਲਵਿੰਦਰ ਸਿੰਘ ਸਿੱਧੂ ਦੇ ਪੋਤਰੇ ਅਰਸ਼ਵੀਰ ਸਿੰਘ ਸਿੱਧੂ ਪੁੱਤਰ ਇੰਦਰਜੀਤ ਸਿੰਘ ਸਿੱਧੂ ਯੂਐੱਸਏ ਤੇ ਪੋਤ ਨੂੰਹ ਬੀਬੀ ਜਸ਼ਨਪ੍ਰੀਤ ਕੌਰ ਪੁੱਤਰੀ ਸੁਖਜਿੰਦਰ ਕੌਰ ਦੀ ਨਵ-ਵਿਆਹੁਤਾ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਉਨ੍ਹਾਂ ਦੇ ਗ੍ਰਹਿ ਪਿੰਡ ਸਿੱਧਵਾਂ ਦੋਨਾਂ (ਕਪੂਰਥਲਾ) ਵਿਖੇ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਸਿੱਧੂ ਪਰਿਵਾਰ ਦੀ ਨਵ-ਵਿਆਹੁਤਾ ਜੋੜੀ ਨੂੰ ਅਸ਼ੀਰਵਾਦ ਦੇਣ ਉਪਰੰਤ ਸਿੱਧੂ ਪਰਿਵਾਰ ਨੂੰ ਵਿਆਹ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਉਪਰੰਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਇੰਦਰਜੀਤ ਸਿੰਘ ਸਿੱਧੂ ਯੂਐੱਸਏ, ਸਤਵਿੰਦਰ ਸਿੰਘ ਸਿੱਧੂ ਯੂਐੱਸਏ, ਚਰਨਜੀਤ ਸਿੰਘ ਸਿੱਧੂ, ਇੰਦਰਜੀਤ ਸਿੰਘ ਮੰਨਣ, ਸਰਦੂਲ ਸਿੰਘ ਸਿਆਲ, ਰਘੁਬੀਰ ਸਿੰਘ ਚਾਹਲ, ਬਲਜਿੰਦਰ ਸਿੰਘ ਬਾਬਾ ਆਦਿ ਨਾਲ਼ ਸ਼੍ਰੋਮਣੀ ਅਕਾਲੀ ਦਲ ਦੀਆਂ ਚੱਲ ਰਹੀਆਂ ਸਿਆਸੀ ਗਤੀਵਿਧੀਆਂ ਸਬੰਧੀ ਵਿਚਾਰ ਚਰਚਾ ਕਰਦਿਆਂ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਲੱਕ ਬੰਨ੍ਹ ਕੇ ਚੋਣ ਮੈਦਾਨ ਵਿੱਚ ਡਟ ਜਾਣ ਲਈ ਆਖਿਆ। ਉਨ੍ਹਾਂ ਆਖਿਆ ਕਿ ਪਾਰਟੀ ਦੀ ਮਜ਼ਬੂਤੀ ਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰ ਪਾਰਟੀ ਆਗੂ ਤੇ ਵਰਕਰ ਦਿਨ-ਰਾਤ ਸਖਤ ਮਿਹਨਤ ਕਰਨ। ਮੀਟਿੰਗ ਉਪਰੰਤ ਦਲਵਿੰਦਰ ਸਿੰਘ ਸਿੱਧੂ ਦੇ ਪਰਿਵਾਰ ਤੇ ਮੌਕੇ ਉੱਤੇ ਹਾਜ਼ਰ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੂੰ ਸਿਰੋਪਾਓ ਦੇ ਕੇ ਸਨਮਾਨਤ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਕਪੂਰਥਲਾ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ਉੱਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਅਸੀਂ ਸਾਰੇ ਮਿਲ਼ ਕੇ ਹੰਭਲਾ ਮਾਰਾਂਗੇ।