ਖੁਰਾਣਾ ਦੀ ਅਗਵਾਈ ਹੇਠ ਸੁਖਬੀਰ ਬਾਦਲ ਨੂੰ ਮਿਲੇ ਅਕਾਲੀ ਆਗੂ
ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਸ. ਸੁਖਬੀਰ ਸਿੰਘ ਬਾਦਲ ਨੂੰ ਮਿਲੇ ਅਕਾਲੀ ਆਗੂ
Publish Date: Sun, 10 May 2026 07:41 PM (IST)
Updated Date: Sun, 10 May 2026 07:42 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਕੋਰ ਕਮੇਟੀ ਮੈਂਬਰ (ਇੰਡਸਟਰੀ ਤੇ ਵਪਾਰ ਵਿੰਗ ਪੰਜਾਬ) ਦੀ ਅਗਵਾਈ ਹੇਠ ਅਕਾਲੀ ਆਗੂਆਂ ਦੇ ਇਕ ਵਫਦ ਨੇ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਵਫਦ ਵੱਲੋਂ ਪਾਰਟੀ ਵੱਲੋਂ ਹਾਲ ਹੀ ਵਿਚ ਕੀਤੀਆਂ ਨਿਯੁਕਤੀਆਂ ਲਈ ਧੰਨਵਾਦ ਪ੍ਰਗਟ ਕੀਤਾ ਗਿਆ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ। ਮੀਟਿੰਗ ਦੌਰਾਨ ਅਕਾਲੀ ਆਗੂਆਂ ਨੇ ਹਰਵਿੰਦਰ ਸਿੰਘ ਵਾਲੀਆ ਨੂੰ ਇੰਡਸਟਰੀ ਵਿੰਗ ਦਾ ਕਪੂਰਥਲਾ ਦਾ ਜ਼ਿਲ੍ਹਾ ਪ੍ਰਧਾਨ, ਸੁਖਬੀਰ ਸਿੰਘ ਕਿੰਨੜਾ ਨੂੰ ਵਪਾਰ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਤੇ ਬਲਜੀਤ ਸਿੰਘ ਵਾਲੀਆ ਨੂੰ ਫਗਵਾੜਾ ਇੰਡਸਟਰੀ ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ ਕਰਨ ਲਈ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਦੇਣ ਵਿਚ ਅਹਿਮ ਸਾਬਤ ਹੋਣਗੀਆਂ ਤੇ ਕਾਰਕੁੰਨਾਂ ਵਿਚ ਨਵਾਂ ਉਤਸ਼ਾਹ ਪੈਦਾ ਕਰਨਗੀਆਂ। ਇਸ ਤੋਂ ਪਹਿਲਾਂ ਸਮੂਹ ਅਕਾਲੀ ਆਗੂਆਂ ਵੱਲੋਂ ਸਨਮਾਨ ਦੇ ਤੌਰ ’ਤੇ ਸੁਖਬੀਰ ਸਿੰਘ ਬਾਦਲ ਨੂੰ ਗੁਲਦਸਤਾ ਭੇਟ ਕਰਦੇ ਹੋਏ ਪਾਰਟੀ ਦੀ ਦਿਨੋਂ-ਦਿਨ ਪੰਜਾਬ ਵਿਚ ਵੱਧ ਰਹੀ ਲੋਕਪ੍ਰਿਯਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਮੌਕੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਜੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਖੁੱਲ੍ਹ ਕੇ ਚਰਚਾ ਕੀਤੀ ਤੇ ਆਉਣ ਵਾਲੀਆਂ ਚੋਣਾਂ ਲਈ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਕਰਨ ਦੀ ਯੋਜਨਾ ਤਿਆਰ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਪੰਥ, ਪੰਜਾਬ ਤੇ ਪੰਜਾਬੀਅਤ ਦੇ ਹਿੱਤਾਂ ਦੀ ਲੜਾਈ ਲੜਦਾ ਆਇਆ ਹੈ ਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਮੌਜੂਦ ਆਗੂਆਂ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦਿੱਤਾ ਕਿ ਫਗਵਾੜਾ ਸ਼ਹਿਰ ਤੇ ਇਲਾਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ।