ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ 'ਤੇ ਭੜਕੇ ਅਕਾਲੀ ਆਗੂ, ਕਿਹਾ- ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਤੁਰੰਤ ਰਿਹਾਅ ਕਰੇ ਸਰਕਾਰ
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਪੀੜਤਾਂ ਅਤੇ ਨਿਆਂ ਦੀ ਉਮੀਦ ਰੱਖਣ ਵਾਲੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਅਕਾਲੀ ਆਗੂਆਂ ਨੇ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਵਿੱਚ ਪਾਰਦਰਸ਼ਤਾ ਅਤੇ ਸਖ਼ਤੀ ਨਾਲ ਕਾਨੂੰਨੀ ਪ੍ਰਕਿਰਿਆ ਨੂੰ ਲਾਗੂ ਕੀਤਾ ਜਾਵੇ
Publish Date: Wed, 27 May 2026 06:43 PM (IST)
Updated Date: Thu, 28 May 2026 11:20 AM (IST)
ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਸਾਧਵੀਆਂ ਨਾਲ ਜਬਰ ਜਨਾਹ ਮਾਮਲੇ ਵਿੱਚ ਸਜ਼ਾਯਾਫਤਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ‘ਤੇ ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਕੜੀ ਪ੍ਰਤੀਕਿਰਿਆ ਜਤਾਈ ਗਈ ਹੈ। ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਜਸਵਿੰਦਰ ਸਿੰਘ ਘੁੰਮਣ, ਪਰਮਿੰਦਰ ਸਿੰਘ ਲਾਡੀ ਸ਼ੇਰਗਿਲ,ਰਣਜੀਤ ਸਿੰਘ ਜੀਤੀ ਖੇੜਾ,ਅਮ੍ਰਿਤਪਾਲ ਸਿੰਘ ਕੁਲਾਰ,ਯੂਥ ਆਗੂ ਗੁਰਸਿਮਰ ਸਿੰਘ ਨੇ ਇਸ ਨੂੰ ਨਿਆਂ ਪ੍ਰਣਾਲੀ ਅਤੇ ਕਾਨੂੰਨੀ ਮਰਯਾਦਾ ਲਈ ਚਿੰਤਾਜਨਕ ਕਰਾਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਗੰਭੀਰ ਅਪਰਾਧਾਂ ਵਿੱਚ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਮੁੜ-ਮੁੜ ਪੈਰੋਲ ਮਿਲਣਾ ਆਮ ਲੋਕਾਂ ਵਿੱਚ ਗਲਤ ਸੰਦੇਸ਼ ਪੈਦਾ ਕਰਦਾ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਪੀੜਤਾਂ ਅਤੇ ਨਿਆਂ ਦੀ ਉਮੀਦ ਰੱਖਣ ਵਾਲੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਅਕਾਲੀ ਆਗੂਆਂ ਨੇ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਵਿੱਚ ਪਾਰਦਰਸ਼ਤਾ ਅਤੇ ਸਖ਼ਤੀ ਨਾਲ ਕਾਨੂੰਨੀ ਪ੍ਰਕਿਰਿਆ ਨੂੰ ਲਾਗੂ ਕੀਤਾ ਜਾਵੇ ਤਾਂ ਜੋ ਲੋਕਾਂ ਦਾ ਨਿਆਂ ਪ੍ਰਣਾਲੀ ‘ਤੇ ਭਰੋਸਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਇੱਕਸਾਰ ਹੋਣਾ ਚਾਹੀਦਾ ਹੈ ਅਤੇ ਕਿਸੇ ਵੀ ਪ੍ਰਭਾਵਸ਼ਾਲੀ ਵਿਅਕਤੀ ਨੂੰ ਵਿਸ਼ੇਸ਼ ਰਾਹਤ ਦੇਣ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਜਸਵਿੰਦਰ ਸਿੰਘ ਘੁੰਮਣ, ਪਰਮਿੰਦਰ ਸਿੰਘ ਲਾਡੀ ਸ਼ੇਰਗਿਲ,ਰਣਜੀਤ ਸਿੰਘ ਜੀਤੀ ਖੇੜਾ,ਅਮ੍ਰਿਤਪਾਲ ਸਿੰਘ ਕੁਲਾਰ, ਯੂਥ ਆਗੂ ਗੁਰਸਿਮਰ ਸਿੰਘ ਨੇ ਆਖਿਆ ਕਿ ਸਜਾਵਾਂ ਪੂਰੀਆਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਵੀ ਹੋਣੀ ਚਾਹੀਦੀ ਹੈ ਉਨ੍ਹਾਂ ਨੂੰ ਕਿਸ ਕਾਨੂੰਨ ਦੇ ਅਧੀਨ ਜੇਲਾਂ ਵਿਚ ਰਖਿਆ ਹੋਇਆ ਹੈ। ਜਦਕਿ ਉਹ ਸਜਾਵਾ ਭੁਗਤ ਚੱੁਕੇ ਹਨ,ਤੇ ਦੂਜੇ ਪਾਸੇ ਰਾਮ ਰਹੀਮ ਨੂੰ ਕਿੳਂ ਬਾਰ ਬਾਰ ਪੇਰੋਲ ਦਿਤੀ ਜਾ ਰਹੀ ਹੈ ਜਦਕਿ ਉਹ ਸਜਾ ਯਾਫਤਾ ਹੈ।
ਉਨ੍ਹਾਂ ਨੇ ਮੰਗ ਕੀਤੀ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਅਕਾਲੀ ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਾਨੂੰਨ ਅਨੁਸਾਰ ਸਜ਼ਾ ਪੂਰੀ ਹੋਣ ਤੋਂ ਬਾਅਦ ਕਿਸੇ ਵੀ ਕੈਦੀ ਨੂੰ ਹੋਰ ਜੇਲ੍ਹ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਦੇ ਉਲਟ ਹੈ। ਉਨ੍ਹਾਂ ਦਲੀਲ ਦਿੱਤੀ ਕਿ ਕਈ ਬੰਦੀ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਦੇ ਮਾਮਲੇ ਲੰਬੇ ਸਮੇਂ ਤੋਂ ਅਟਕੇ ਹੋਏ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਦੀ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਮੰਗ ਹੈ। ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਇਸ ਮਾਮਲੇ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।