ਮੰਡ ਅਲੂਵਾਲ ਵਿਖੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਆਰੰਭ
ਮੰਡ ਅਲੂਵਾਲ ਵਿਖੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਆਰੰਭ
Publish Date: Sat, 14 Feb 2026 09:22 PM (IST)
Updated Date: Sat, 14 Feb 2026 09:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਿੰਡ ਮੰਡ ਅੱਲੂਵਾਲ ਦੀ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ ਵਾਸਤੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ 15 ਫ਼ਰਵਰੀ 2026 ਦਿਨ ਐਤਵਾਰ ਨੂੰ ਪਾਏ ਜਾਣਗੇ। ਇਹ ਜਾਣਕਾਰੀ ਦਿੰਦੇ ਹੋਏ ਨੰਬਰਦਾਰ ਸਾਹਿਬ ਸਿੰਘ ਭੁੱਲਰ ਨੇ ਦੱਸਿਆ ਕਿ ਨਗਰ ਨਿਵਾਸੀ ਸਮੁੱਚੀ ਸੰਗਤ ਵੱਲੋਂ ਨਗਰ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਕੱਲ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਭੋਗ ਅੱਜ 10 ਵਜੇ ਪੈਣਗੇ। ਉਪਰੰਤ ਧਾਰਮਿਕ ਸਮਾਗਮ ਸਜਾਇਆ ਜਾਵੇਗਾ, ਜਿਸ ਵਿਚ ਕੀਰਤਨੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਚੱਲ ਰਹੇ ਸਮਾਗਮ ਮੌਕੇ ਸਮੁੱਚੀਆਂ ਸੰਗਤਾਂ ਦਿਨ-ਰਾਤ ਨਿਸ਼ਕਾਮ ਸੇਵਾ ਕਰਕੇ ਲਾਹਾ ਪ੍ਰਾਪਤ ਕਰ ਰਹੀਆਂ ਹਨ। ਇਸ ਮੌਕੇ ਮਲਕੀਤ ਸਿੰਘ ਕੌੜਾ, ਕਲਵਿੰਦਰ ਸਿੰਘ, ਜਥੇਦਾਰ ਬਲਵੀਰ ਸਿੰਘ, ਹਰਵਿੰਦਰ ਸਿੰਘ, ਬਲਜਿੰਦਰ ਸਿੰਘ ਭੁੱਲਰ, ਸੰਤੋਖ ਸਿੰਘ, ਬਲਕਾਰ ਸਿੰਘ, ਸਤਪਾਲ ਜੀ, ਬਲਵਿੰਦਰ ਕੌਰ, ਸੰਦੀਪ ਕੌਰ, ਰਾਜਵਿੰਦਰ ਕੌਰ ਮੰਜੂ, ਮਨਦੀਪ ਕੌਰ, ਕਮਲਜੀਤ ਕੌਰ, ਬਲਵੀਰ ਕੌਰ, ਮਨਪ੍ਰੀਤ ਕੌਰ, ਪਿਆਰ ਕੌਰ, ਕੁਲਵਿੰਦਰ ਕੌਰ ਤੇ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।