ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਬਣਾਇਆ ਜਾ ਰਿਹਾ : ਐਡ. ਚੰਦੀ
ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਤੇਜ਼ੀ ਨਾਲ ਬਣਾਇਆ ਜਾ ਰਿਹਾ : ਐਡਵੋਕੇਟ ਚੰਦੀ
Publish Date: Thu, 08 Oct 2026 09:47 PM (IST)
Updated Date: Thu, 08 Oct 2026 09:47 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਵਿਧਾਨ ਸਭਾ ਹਲਕੇ ਦੀ ਕਪੂਰਥਲਾ ਤੋਂ ਸਭਾਨਪੁਰ ਰੋਡ ਤੇ ਨਵੀਂ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ। ਐਡਵੋਕੇਟ ਚੰਦੀ ਨੇ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਸ਼ੁਰੂ ਕੀਤਾ ਗਿਆ ਹੈ। ਇਹ ਸੜਕ ਲੰਬੇ ਸਮੇਂ ਤੋਂ ਟੁੱਟੀ ਹੋਈ ਸੀ, ਜਿਸ ਕਾਰਨ ਪਾਣੀ ਭਰ ਜਾਂਦਾ ਸੀ, ਖਾਸ ਕਰਕੇ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਾਫ਼ੀ ਅਸੁਵਿਧਾ ਹੁੰਦੀ ਸੀ। ਉਨ੍ਹਾਂ ਕਿਹਾ ਕਿ ਨਵੀਂ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਤੇ ਆਵਾਜਾਈ ਦੇ ਪ੍ਰਵਾਹ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਤੇਜ਼ੀ ਨਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਦੇ ਕੰਮ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਮੇਅਰ ਨਰਿੰਦਰ ਸਿੰਘ ਮਣਸੂ, ਡਿਪਟੀ ਮੇਅਰ ਸਮੀਰ ਸ਼ਰਮਾ, ਅਸ਼ਵਨੀ ਕੁਮਾਰ, ਗੋਬਿੰਦ, ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ਕਨਵ ਪਾਸੀ, ਰਾਜਨਬੀਰ ਸਿੰਘ ਚੰਦੀ, ਸੁਖਵਿੰਦਰ ਸਿੰਘ ਸਰਪੰਚ, ਅਮਰੀਕ ਸਿੰਘ ਮਲ੍ਹੀ, ਨਵਦੀਪ ਸੱਭਰਵਾਲ ਆਦਿ ਹਾਜ਼ਰ ਸਨ।