26 ਦੀ ਮੋਗਾ ਮਹਾਂ ਰੈਲੀ ’ਚ ਸਭ ਪੰਜਾਬੀ ਲੈਣ ਹਿੱਸਾ : ਦਲਜੀਤ 26 ਨਵੰਬਰ ਨੂੰ ਮੋਗਾ ਵਿਖੇ ਹੋ ਰਹੀ ਮਹਾਂ ਰੈਲੀ ਵਿਚ ਸਭ ਪੰਜਾਬੀ ਲੈਣ ਹਿੱਸਾ : ਦਲਜੀਤ ਰਾਜੂ
Publish Date: Mon, 23 Nov 2026 07:36 PM (IST)
Updated Date: Mon, 23 Nov 2026 07:37 PM (IST)
--ਪਾਰਟੀ ਸਥਾਪਨਾ ਦਿਵਸ ਮੌਕੇ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਸ਼ੁਰੂ ਕਰੇਗੀ : ਦਵਿੰਦਰਪਾਲ ਹੰਸਪਾਲ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : 26 ਨਵੰਬਰ ਨੂੰ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਹੈ ਤੇ ਇਸੇ ਦਿਨ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਲਈ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਇਸ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜ ਸਾਲਾਂ ਦੇ ਰਾਜ ਦੌਰਾਨ ਪੰਜਾਬ ਤੇ ਪੰਜਾਬੀਆਂ ਲਈ ਉਹ ਕੰਮ ਕੀਤੇ ਹਨ, ਜੋ ਰਵਾਇਤੀ ਪਾਰਟੀਆਂ ਆਪਣੇ 75 ਸਾਲਾਂ ਦੇ ਰਾਜ ਦੌਰਾਨ ਨਹੀਂ ਕਰ ਸਕੀਆਂ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਘਰ ਨੂੰ ਬਿਜਲੀ ਦੇ ਮਹੀਨੇ ਦੇ 300 ਯੂਨਿਟ ਮੁਫ਼ਤ ਕੀਤੇ, ਜਿਸ ਨਾਲ ਹੁਣ ਪੰਜਾਬ ਦੇ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਪਰਿਵਾਰ ਦੇ ਇਲਾਜ ਲਈ 10 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਤੋਂ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 50 ਸਾਲ ਤੋਂ ਉਪਰ ਬਜ਼ੁਰਗਾਂ ਲਈ ਤੀਰਥ ਯਾਤਰਾ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨੀਕਾ ਰਾਹੀਂ ਹੁਣ ਤੱਕ ਕਰੋੜਾਂ ਪੰਜਾਬੀ ਆਪਣਾ ਇਲਾਜ ਕਰਵਾ ਚੁੱਕੇ ਹਨ ਤੇ ਕਰਵਾ ਰਹੇ ਹਨ। ਦਲਜੀਤ ਸਿੰਘ ਰਾਜੂ ਨੇ ਕਿਹਾ ਕਿ ਜਦੋਂ ਮਾਨ ਸਾਹਿਬ ਨੇ ਸਹੁੰ ਚੁੱਕੀ ਸੀ ਨਹਿਰੀ ਪਾਣੀ ਦੀ ਵਰਤੋਂ 22% ਸੀ ਅੱਜ ਪੰਜਾਬ ਦੇ 88% ਕਿਸਾਨਾਂ ਕੋਲ ਨਹਿਰੀ ਪਾਣੀ ਪਹੁੰਚਣ ਲੱਗਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਕਪੂਰਥਲਾ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਔਰਤ ਦੇ ਖਾਤੇ ਵਿਚ 1000/1500 ਰੁਪਏ ਸਤਿਕਾਰ ਵਜੋਂ ਪਾਏ ਜਾ ਰਹੇ ਹਨ। ਮਾਨ ਸਰਕਾਰ ਨੇ ਪੰਜਾਬ ਦੀਆਂ ਸੜਕਾਂ ਤੇ 18 ਟੋਲ ਪਲਾਜ਼ੇ ਬੰਦ ਕੀਤੇ ਹਨ, ਜਿਸ ਨਾਲ ਹਰ ਰੋਜ਼ ਪੰਜਾਬੀਆਂ ਦਾ 64 ਲੱਖ ਰੁਪਿਆ ਬਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁੱਧ ਦੇ ਲੜਦਿਆਂ ਜਿੱਥੇ ਨਸ਼ਿਆਂ ਖਿਲਾਫ ਫ਼ੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ, ਉੱਥੇ ਪੰਜਾਬ ਵਿਚ 3,100 ਖੇਡ ਸਟੇਡੀਅਮ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਜਿੱਥੇ ਪੰਜਾਬੀਆਂ ਦਾ ਇਸ ਮਹਾਂਰੈਲੀ ਰਾਹੀਂ 2022 ਵਿਚ ਇਤਿਹਾਸਕ ਜਿੱਤ ਲਈ ਧੰਨਵਾਦ ਕਰੇਗੀ, ਉੱਥੇ ਪੰਜਾਬੀਆਂ ਨੂੰ ਇਹ ਅਪੀਲ ਵੀ ਕਰੇਗੀ ਕਿ ਪੰਜਾਬ ਨੂੰ ਲੁੱਟਣ ਤੇ ਨਸ਼ੇ ਨਾਲ ਜਵਾਨੀ ਨੂੰ ਬਰਬਾਦ ਕਰਨ ਵਾਲੀਆਂ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਰੱਖਕੇ ਮਾਨ ਸਰਕਾਰ ਨੂੰ ਫੇਰ ਤੋਂ ਜਿਤਾਇਆ ਜਾਵੇ ਤਾਂ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਲਈ ਆਪਣੇ ਸੁਪਨੇ ਪੂਰੇ ਹੋ ਸਕਣ। ਇਸ ਮੌਕੇ ਗੁਰਪਾਲ ਸਿੰਘ ਇੰਡੀਅਨ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ, ਨਰਿੰਦਰ ਸਿੰਘ ਮੰਨਸੂ ਮੇਅਰ ਕਪੂਰਥਲਾ, ਹੇਨੰਤ ਕੁਮਾਰ ਹਲਕਾ ਸੰਗਠਨ ਇੰਚਾਰਜ, ਇੰਦਰਜੀਤ ਸਿੰਘ ਜੁਗਨੂੰ ਜ਼ਿਲ੍ਹਾ ਮੀਡੀਆ ਇੰਚਾਰਜ, ਵਿਕਾਸ ਸਿੱਧੀ ਹਲਕਾ ਇੰਚਾਰਜ ਐੱਸਸੀ ਵਿੰਗ, ਟ੍ਰੇਡ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਕੰਵਰ ਇਕਬਾਲ ਸਿੰਘ, ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਆਪ ਆਗੂ ਪਰਵਿੰਦਰ ਸਿੰਘ ਢੋਟ, ਸਮੀਰ ਸ਼ਰਮਾ ਚੇਅਰਮੈਨ ਬ੍ਰਾਹਮਣ ਵੈੱਲਫੇਅਰ ਬੋਰਡ ਕਪੂਰਥਲਾ, ਚੇਅਰਮੈਨ ਤੇ ਕੌਂਸਲਰ ਗੌਰਵ ਕੰਡਾ, ਸੀਨੀਅਰ ਆਗੂ ਕਰਨ ਮਹਾਜਨ, ਜਸਪਾਲ ਸਿੰਘ ਪਨੇਸਰ ਚੇਅਰਮੈਨ ਰਾਮਗੜ੍ਹੀਆ ਵੈੱਲਫੇਅਰ ਬੋਰਡ, ਅਮਰੀਕ ਸਿੰਘ ਚੇਅਰਮੈਨ ਪਰਜਾਪਤ ਵੈੱਲਫੇਅਰ ਬੋਰਡ, ਦੀਪਕ ਕੁਮਾਰ ਬਲਾਕ ਪ੍ਰਧਾਨ, ਯੂਥ ਆਗੂ ਕਨਵ ਪਾਸੀ, ਸਰਦੂਲ ਸਿੰਘ ਸੀਨੀਅਰ ਆਗੂ, ਰਾਹੁਲ ਕੁਮਾਰ ਸਾਬਕਾ ਸੀਨੀਅਰ ਡਿਪਟੀ ਮੇਅਰ, ਮਨਿੰਦਰ ਸਿੰਘ ਤੇ ਕਰਨ ਦੀਕਸ਼ਿਤ ਟਰੱਸਟੀ ਇੰਪਰੂਵਮੈਂਟ ਟਰੱਸਟ, ਰਮਨ ਮਲਹੋਤਰਾ ਹਲਕਾ ਚੇਅਰਮੈਨ ਟ੍ਰੇਡ ਵਿੰਗ, ਚੇਅਰਮੈਨ ਦਲਿਤ ਵਿਕਾਸ ਬੋਰਡ ਰਜਤ ਸਿੱਧੀ, ਹਰਪ੍ਰੀਤ ਕਪੂਰ ਸੀਨੀਅਰ ਆਗੂ ਹਾਜ਼ਰ ਸਨ।