ਸੁਖਪਾਲ ਸਿੰਘ ਹੁੰਦਲ, ਕਪੂਰਥਲਾ : ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਵਿਖੇ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਣਲਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਬੇਹੱਦ ਗੰਭੀਰ ਹੈ, ਜਿਸ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਕੇ ਇਨ੍ਹਾਂ ਨੂੰ ਹਰੇਕ ਪੱਖੋਂ ਸਮਾਰਟ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਸੈਲਫ ਮੇਡ ਸਮਾਰਟ ਬਣਾਉਣ ਦਾ ਟੀਚਾ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਜੀਵਨ ਵਿਚ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਜੀਵਨ ਜਿਊਣ ਅਤੇ ਆਪਣੇ ਜੀਵਨ ਦਾ ਟੀਚਾ ਮਿੱਥ ਕੇ ਉਸ ਲਈ ਦਿਨ-ਰਾਤ ਮਿਹਨਤ ਕਰਨ ਲਈ ਪ੍ਰਰੇਰਿਤ ਕੀਤਾ। ਉਨ੍ਹਾਂ ਸਰਕਾਰੀ ਸਕੂਲ ਦੀ ਬਿਹਤਰੀ ਲਈ ਯੋਗਦਾਨ ਦੇਣ ਵਾਲੇ ਸਮਾਜ ਸੇਵਕਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਪੜ੍ਹਾਈ, ਖੇਡਾਂ ਤੇ ਹੋਰਨਾਂ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਓਰੀਐਂਟਲ ਇੰਸ਼ੋਰੈਂਸ ਕੰਪਨੀ ਵੱਲੋਂ ਸਕੂਲ ਨੂੰ ਭੇਟ ਕੀਤੇ ਗਏ ਬੈਂਚ ਤੇ ਐਲਈਡੀ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਕੂਲ ਦੇ ਕਲਾਸ ਰੂਮਾਂ ਅਤੇ ਰਸੋਈ ਆਦਿ ਦਾ ਮੁਆਇਨਾ ਵੀ ਕੀਤਾ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਲਾਸਾਨੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਿਭਾਗ ਵੱਲੋਂ ਤਿੰਨ ਨੁਕਾਤੀ ਪ੍ਰਰੋਗਰਾਮ ਚਲਾਇਆ ਗਿਆ ਹੈ, ਜਿਸ ਵਿਚ ਸ਼ਤ-ਪ੍ਰਤੀਸ਼ਤ ਨਤੀਜੇ, ਇਨਰੋਲਮੈਂਟ ਅਤੇ ਸਕੂਲਾਂ ਨੂੰ ਸਮਾਰਟ ਬਣਾਉਣਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਰੋਗਰਾਮ ਦੀ ਕਾਮਯਾਬੀ ਲਈ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਕੂਲ ਦੀ ਹੈੱਡ ਮਿਸਟ੍ਰੈੱਸ ਊਸ਼ਾ ਸ਼ਰਮਾ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਸਕੂਲ ਅਧਿਆਪਕਾ ਸੁਨੀਤਾ ਸਿੰਘ ਵੱਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ। ਡਾ. ਅੰਬੋਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਢੋਡ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਪਰਸਨ ਪਰਵੀਨ ਕੌਰ, ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਜੀਤ ਸਿੰਘ, ਬੀਪੀਈਓ ਕੁਲਵੰਤ ਕੌਰ, ਸੁਰਿੰਦਰ ਪਾਲ, ਨਰਾਇਣ ਸਿੰਘ, ਦੀਕਸ਼ਾ ਭੱਲਾ, ਅਰੁਣ ਸ਼ਰਮਾ, ਰੀਨਾ ਯਾਦਵ, ਰੁਪਿੰਦਰ ਕੌਰ, ਅਮਨਪ੍ਰਰੀਤ ਕੌਰ, ਅਮਨਦੀਪ ਕੌਰ, ਓਰੀਐਂਟਲ ਇੰਸ਼ੋਰੈਂਸ ਕੰਪਨੀ ਦੇ ਸੀਨੀਅਰ ਬ੍ਾਂਚ ਮੈਨੇਜਰ ਮਲਕੀਤ ਸਿੰਘ, ਸਮਾਜ ਸੇਵਕ ਬਲਵੰਤ ਸਿੰਘ ਬੱਲ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ, ਕਰਾਟੇ ਕੋਚ ਰਾਜੀਵ ਵਾਲੀਆ, ਰਿੰਕੂ ਕਾਲੀਆ, ਡਾ. ਤਜਿੰਦਰ ਹਨੀ, ਪ੍ਰਰੋ. ਕਰਨ ਦੇਵ ਜਗੋਤਾ, ਰਾਕੇਸ਼ ਕੁਮਾਰ ਦਾਤਾਰਪੁਰੀ, ਰਮੇਸ਼ ਕਲਸੀ, ਹੈਡਮਾਸਟਰ ਵਰਿੰਦਰ ਸਿੰਘ, ਤਿਲਕ ਰਾਜ ਕੌਲ ਤੇ ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਸਕੂਲ ਸਟਾਫ, ਵਿਦਿਆਰਥੀ ਅਤੇ ਇਲਾਕੇ ਦੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਸਨ।