ਸਰਕਾਰਾਂ ਨੇ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ : ਭਿੰਦਾ ਹੁੰਦਲ ਸਰਕਾਰਾਂ ਜਿੰਨੀਆਂ ਵੀ ਆਈਆਂ ਸਿਵਾਏ ਝੂਠੇ ਲਾਰਿਆਂ ਤੋਂ ਕਿਸਾਨਾਂ ਨੂੰ ਕੁਝ ਵੀ ਨਹੀਂ ਦਿੱਤਾ : ਹਰਪਿੰਦਰ ਸਿੰਘ ਭਿੰਦਾ ਹੁੰਦਲ
Publish Date: Thu, 12 Nov 2026 09:41 PM (IST)
Updated Date: Thu, 12 Nov 2026 09:42 PM (IST)
ਕੁੰਦਨ ਸਿੰਘ ਸਰਾਂ, ਪੰਜਾਬੀ ਜਾਗਰਣ ਭੁਲੱਥ : ਸਰਕਾਰਾਂ ਜਿੰਨੀਆਂ ਵੀ ਆਈਆਂ ਸਿਵਾਏ ਝੂਠੇ ਲਾਰਿਆਂ ਤੋਂ ਕਿਸਾਨਾਂ ਨੂੰ ਕੁਝ ਵੀ ਨਹੀਂ ਦਿੱਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਕਪੂਰਥਲਾ ਦੀ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਹੁੰਦਲ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੋਇਆਂ ਕੀਤਾ। ਭਿੰਦਾ ਨੇ ਬੋਲਦਿਆਂ ਕਿਹਾ ਕਿ ਇਸ ਵਾਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਵੀ ਪਹਿਲਾਂ ਹੀ ਬੰਦ ਕਰ ਦਿੱਤੀ ਗਈ ਸੀ, ਜਿਸ ਕਰਕੇ ਕਿਸਾਨ ਨੂੰ ਮਜ਼ਬੂਰਨ ਲੋਕਾਂ ਨੂੰ ਸਸਤੇ ਰੇਟ ਵਿੱਚ ਝੋਨਾ ਵੇਚਣਾ ਪਿਆ। ਇਸ ਵਾਰ ਕਿਸਾਨਾਂ ਵੱਲੋਂ ਬਹੁਤ ਘੱਟ ਹੀ ਪਰਾਲੀ ਨੂੰ ਅੱਗ ਲਗਾਈ ਗਈ, ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਅੱਗੇ ਤੋਂ ਪਰਾਲੀ ਨੂੰ ਬੰਨਣ ਵਾਲੀਆਂ ਮਸ਼ੀਨਾਂ ਜ਼ਿਆਦਾ ਮਾਤਰਾ ਵਿੱਚ ਪਿੰਡਾਂ ਵਿੱਚ ਭੇਜੀਆਂ ਜਾਣ ਤਾਂ ਕਿ ਜੇਕਰ ਕਿਸੇ ਕਿਸਾਨ ਵੱਲੋਂ ਥੋੜੀ ਬਹੁਤੀ ਅੱਗ ਲਗਾਈ ਵੀ ਗਈ ਹੈ, ਅੱਗੇ ਤੋਂ ਇਹ ਵੀ ਨਾ ਲੱਗ ਸਕੇ ਤੇ ਵਾਤਾਵਰਨ ਸਾਫ਼-ਸੁਥਰਾ ਰਹੇ। ਭਿੰਦਾ ਨੇ ਕਿਹਾ ਕਿ ਇਸ ਵਾਰ ਡਾਇਆ ਖਾਦ ਲੈਣ ਵਿੱਚ ਕਾਫੀ ਦਿੱਕਤ ਆਈ ਹੈ। ਅੱਜ ਦੀ ਇਸ ਮੀਟਿੰਗ ਵਿੱਚ ਗੁਰਵਿੰਦਰ ਸਿੰਘ ਲਿਟਾਂ, ਡਾ. ਰਣਜੀਤ ਸਿੰਘ ਬੋਪਾਰਾਏ, ਹਰਜਿੰਦਰ ਸਿੰਘ ਫੱਤੂਪੁਰ, ਹਰਪ੍ਰੀਤ ਸਿੰਘ ਖਸਣ, ਸੁਖਵਿੰਦਰ ਸਿੰਘ ਮਕਸੂਰਪੁਰ ਮਕੇਰੀਆਂ ਆਦਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਿੱਚ ਸ਼ਾਮਲ ਹੋਏ। ਇਸ ਮੌਕੇ ਹਰਦੀਪ ਸਿੰਘ ਧਾਮੀ, ਸੁਖਵਿੰਦਰ ਸਿੰਘ ਬੋਪਾਰਾਏ ਮੀਤ ਪ੍ਰਧਾਨ, ਸਤਵਿੰਦਰ ਸਿੰਘ ਇਕਾਈ ਪ੍ਰਧਾਨ ਬੋਪਾਰਾਏ, ਬਲਕਾਰ ਸਿੰਘ, ਮਨਜੀਤ ਸਿੰਘ ਸਾਬਕਾ ਸਰਪੰਚ ਬੋਪਾਰਾਏ ਮਹਿੰਦਰ ਸਿੰਘ, ਚਰਨਜੀਤ ਸਿੰਘ, ਲਖਬੀਰ ਸਿੰਘ ਨੰਬਰਦਾਰ ਮੁਬਾਰਕਪੁਰ, ਸਵਰਨ ਸਿੰਘ ਮੁਬਾਰਕਪੁਰ, ਅਵਤਾਰ ਸਿੰਘ ਬੋਪਾਰਾਏ ਸਤਨਾਮ ਸਿੰਘ, ਵਰਿੰਦਰਜੀਤ ਸਿੰਘ, ਬਲਜੀਤ ਸਿੰਘ, ਭੁਪਿੰਦਰ ਸਿੰਘ, ਧਰਮਜੀਤ ਸਿੰਘ, ਜਗਤਾਰ ਸਿੰਘ, ਜੋਗਿੰਦਰ ਸਿੰਘ ਮੇਤਲਾ, ਇੰਦਰਪਾਲ ਸਿੰਘ ਇਕਾਈ ਪ੍ਰਧਾਨ ਮੇਤਲਾ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ ਖੱਸਣ, ਸਤਨਾਮ ਸਿੰਘ ਹੋਠੀ, ਸੱਤੂ ਮਾਨਾ ਤਲਵੰਡੀ, ਸੁਖਵਿੰਦਰ ਸਿੰਘ ਮਕਸੂਰਪੁਰ ਮੁਕੇਰੀਆਂ, ਹਰਜੀਤ ਸਿੰਘ ਬੋਪਾਰਾਏ, ਜੋਗਾ ਸਿੰਘ ਹਰਜਿੰਦਰ ਸਿੰਘ, ਰਣਜੀਤ ਸਿੰਘ, ਅੰਮ੍ਰਿਤ ਪਾਲ ਸਿੰਘ, ਤਲਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਟੀਟਾ ਸਿੰਘ ਪੰਡੋਰੀ, ਸੁਖਦੇਵ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।