- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਲਾਇੰਸ ਕਲੱਬ ਫਗਵਾੜਾ ਰਾਇਲ ਵੱਲੋਂ ਲੋੜਵੰਦ ਲੜਕੀਆਂ ਨੂੰ 12 ਸਿਲਾਈ ਮਸ਼ੀਨਾਂ ਭੇਟ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਅਲਾਇੰਸ ਕਲੱਬ ਫਗਵਾੜਾ ਰਾਇਲ ਵੱਲੋਂ ਸਮਾਜ ਸੇਵਾ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਪ੍ਰੋਜੈਕਟ ਤਹਿਤ ਲੋੜਵੰਦ ਲੜਕੀਆਂ ਨੂੰ 12 ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਲੜਕੀਆਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣਾ, ਉਨ੍ਹਾਂ ਨੂੰ ਹੁਨਰਮੰਦ ਬਣਾਉਣਾ ਤੇ ਆਤਮ-ਨਿਰਭਰ ਹੋਣ ਲਈ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਕਲੱਬ ਦੇ ਸਤਿਕਾਰਯੋਗ ਮੈਂਬਰ ਐਲੀ. ਡਾ. ਜਤਿੰਦਰ ਸਿੰਘ ਕੁੰਦੀ ਨੇ ਪ੍ਰੋਜੈਕਟ ਡਾਇਰੈਕਟਰ ਵਜੋਂ ਅਹਿਮ ਭੂਮਿਕਾ ਨਿਭਾਈ, ਜਦਕਿ ਐਲੀ. ਅਮਰਜੀਤ ਕੌਰ ਕੁੰਦੀ ਵੱਲੋਂ ਇਸ ਨੇਕ ਕਾਰਜ ਲਈ ਸਿਲਾਈ ਮਸ਼ੀਨਾਂ ਦੀ ਸਪਾਂਸਰਸ਼ਿਪ ਕੀਤੀ ਗਈ। ਕਲੱਬ ਵੱਲੋਂ ਦੋਵਾਂ ਦਾ ਇਸ ਉਪਰਾਲੇ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਐਲੀ. ਕਰਨ ਸੋਂਧੀ ਜੀ, ਵੀਡੀਜੀ-1 ਐਲੀ. ਪਦਮ ਲਾਲ, ਐਲੀ. ਵਰੁਣ ਵਧਾਵਨ ਤੇ ਐਲੀ. ਪੰਕਜ ਠਾਕੁਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਕਲੱਬ ਦੇ ਪ੍ਰਧਾਨ ਸੋਂਧੀ ਨੇ ਕਿਹਾ ਕਿ ਅਲਾਇੰਸ ਕਲੱਬ ਫਗਵਾੜਾ ਰਾਇਲ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਕਰਨ ਤੇ ਨੌਜਵਾਨ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਲੜਕੀਆਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਤੇ ਆਪਣੇ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਇਸ ਪ੍ਰੋਜੈਕਟ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।