ਪਿੰਡਾਂ ਦਾ ਹੋ ਰਿਹਾ ਸਰਵਪੱਖੀ ਵਿਕਾਸ : ਚੀਮਾ ਮੁੱਖ ਮੰਤਰੀ ਦੇ ਉਪਰਾਲੇ ਨਾਲ ਪਿੰਡਾਂ ਦਾ ਹੋ ਰਿਹਾ ਸਰਵਪੱਖੀ ਵਿਕਾਸ : ਸੱਜਣ ਸਿੰਘ ਚੀਮਾ
Publish Date: Mon, 29 Jun 2026 08:41 PM (IST)
Updated Date: Mon, 29 Jun 2026 08:43 PM (IST)
30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਨਵੀਂ ਫਿਰਨੀ ਦਾ ਕੀਤਾ ਉਦਘਾਟਨ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਿੰਡ ਰਾਮਪੁਰ ਜਗੀਰ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਨਵੀਂ ਫਿਰਨੀ ਦਾ ਉਦਘਾਟਨ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਕੀਤਾ ਗਿਆ। ਇਸ ਮੌਕੇ ਬੀਡੀਪੀਓ ਗੁਰਮੀਤ ਸਿੰਘ ਕਾਹਲੋਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਰਨੀ ਦੇ ਨਿਰਮਾਣ ਦੌਰਾਨ ਤਿੰਨ ਫੁੱਟ ਤੱਕ ਮਿੱਟੀ ਦੀ ਭਰਾਈ ਕਰਕੇ ਉੱਪਰ ਇੰਟਰਲਾਕ ਟਾਇਲਾਂ ਲਗਾਈਆਂ ਗਈਆਂ ਹਨ, ਜਿਸ ਨਾਲ ਰਾਹ ਨੂੰ ਮਜ਼ਬੂਤੀ ਤੇ ਟਿਕਾਊਪਣ ਮਿਲਿਆ ਹੈ। ਇਸ ਦੇ ਨਾਲ ਹੀ ਲਗਭਗ 1200 ਫੁੱਟ ਲੰਬਾ ਸੀਵਰੇਜ ਸਿਸਟਮ ਵੀ ਵਿਛਾਇਆ ਗਿਆ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਸਾਫ਼-ਸੁਥਰੀ ਨਿਕਾਸੀ ਦੀ ਸੁਵਿਧਾ ਮਿਲੇਗੀ ਤੇ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਵੀ ਰਾਹਤ ਮਿਲੇਗੀ। ਇਸ ਤੋਂ ਇਲਾਵਾ ਸੱਜਣ ਸਿੰਘ ਚੀਮਾ ਵੱਲੋਂ ਪਿੰਡ ਵਿਚ ਨੌਜਵਾਨਾਂ ਲਈ ਆਧੁਨਿਕ ਜਿੰਮ ਦਾ ਵੀ ਉਦਘਾਟਨ ਕੀਤਾ ਗਿਆ। ਇਹ ਜਿੰਮ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਪੰਜਾਬ ਦੀ ਸੋਚ ਅਨੁਸਾਰ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਵਿਚ ਵਿਕਾਸ ਦੀ ਨਵੀਂ ਲਹਿਰ ਚੱਲ ਰਹੀ ਹੈ। ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ਤੇ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ ਤੇ ਹੋਰ ਵਿਕਾਸ ਕਾਰਜਾਂ ਦੇ ਨਾਲ-ਨਾਲ ਨੌਜਵਾਨਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਆਧੁਨਿਕ ਜਿੰਮ ਵੀ ਦਿੱਤੇ ਜਾ ਰਹੇ ਹਨ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਣ। ਪਿੰਡ ਦੇ ਸਰਪੰਚ ਅਜੈਬ ਸਿੰਘ ਨੇ ਇਸ ਮੌਕੇ ਪੰਜਾਬ ਸਰਕਾਰ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਰਾਮਪੁਰ ਜਗੀਰ ਵਿਚ ਕਰਵਾਏ ਗਏ ਇਹ ਵਿਕਾਸ ਕਾਰਜ ਲੋਕਾਂ ਲਈ ਬਹੁਤ ਵੱਡੀ ਸੌਗਾਤ ਹਨ। ਉਨ੍ਹਾਂ ਕਿਹਾ ਕਿ ਨਵੀਂ ਫਿਰਨੀ ਤੇ ਸੀਵਰੇਜ ਪ੍ਰਬੰਧ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ, ਜਦਕਿ ਜਿੰਮ ਦੀ ਸਥਾਪਨਾ ਨਾਲ ਨੌਜਵਾਨਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਦਾ ਮੌਕਾ ਮਿਲੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪਿੰਡ ਦੇ ਵਿਕਾਸ ਲਈ ਇਸੇ ਤਰ੍ਹਾਂ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਬਲਾਕ ਪ੍ਰਧਾਨ ਮਨਜੀਤ ਸਿੰਘ, ਨਰਿੰਦਰ ਖਿੰਡਾ ਡੱਲਾ, ਮਨਜੀਤ ਸਿੰਘ, ਅਨਮੋਲ, ਸੰਦੀਪ ਘੋੜਾ, ਤਰਸੇਮ ਸਿੰਘ, ਨਵਜੋਤ ਸਿੰਘ ਦਸ਼ਮੇਸ਼ ਗਰੁੱਪ, ਮੇਹਰ ਸਿੰਘ, ਕੁਲਦੀਪ ਸਿੰਘ, ਸੇਠੀ, ਕਰਮਜੀਤ ਸਿੰਘ, ਮੁੱਕੇਬਾਜ਼ ਕੋਚ ਈਸ਼ਰ ਸਿੰਘ, ਲਾਡੀ, ਮਿੰਟੂ ਪ੍ਰਧਾਨ, ਸਾਬਕਾ ਸਰਪੰਚ ਨਿਰਮਲ ਚੰਦ ਆਦਿ ਸਮੇਤ ਨਗਰ ਨਿਵਾਸੀ ਹਾਜ਼ਰ ਸਨ।