ਅੰਬੇਡਕਰ ਸੈਨਾ ਆਫ਼ ਇੰਡੀਆ ਵੱਲੋਂ ਖੂਨਦਾਨ ਕੈਂਪ 14 ਨੂੰ
ਅੰਬੇਡਕਰ ਸੈਨਾ ਆਫ਼ ਇੰਡੀਆ ਵਲੋਂ ਵਿਸ਼ਾਲ ਖੂਨਦਾਨ ਕੈਂਪ 14 ਮਾਰਚ ਲਗਾਇਆ ਜਾਵੇਗਾ - ਗੁਲਸ਼ਨ ਮਸੰਦਪੁਰ
Publish Date: Wed, 11 Mar 2026 07:26 PM (IST)
Updated Date: Wed, 11 Mar 2026 07:30 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਅੰਬੇਡਕਰ ਸੈਨਾ ਆਫ਼ ਇੰਡੀਆ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਉਤਸਵ ਦੇ ਸ਼ਤਾਬਦੀ ਵਰ੍ਹੇ ਦੀ ਸ਼ੁਰੂਆਤ, ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਤੇ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਮਿਤੀ 14 ਮਾਰਚ ਦਿਨ ਸ਼ਨੀਵਾਰ ਨੂੰ ਬਾਬਾ ਬ੍ਰਹਮ ਦਾਸ ਕਮਿਊਨਿਟੀ ਹਾਲ ਅਕਲਪੁਰ ਰੋਡ ਫਿਲੌਰ ਵਿਖੇ ਲਗਾਇਆ ਜਾ ਰਿਹਾ ਹੈ। ਖੂਨਦਾਨ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਅੰਬੇਡਕਰ ਸੈਨਾ ਆਫ਼ ਇੰਡੀਆ ਦੇ ਜ਼ਿਲ੍ਹਾ ਜਲੰਧਰ ਦੇ ਦਿਹਾਤੀ ਪ੍ਰਧਾਨ ਗੁਲਸ਼ਨ ਮਸੰਦਪੁਰ ਨੇ ਦੱਸਿਆ ਕਿ ਖੂਨਦਾਨ ਕੈਂਪ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਗੁਰਾਇਆ ਬਲੱਡ ਸੇਵਾ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ। ਕੈਂਪ ਵਿਚ ਸ਼ਾਮਲ ਹੋਣ ਲਈ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ, ਜਿਸ ਦੇ ਤਹਿਤ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਨੂੰ ਖੂਨਦਾਨ ਕੈਂਪ ਵਿਚ ਸਾਥੀਆ ਸਮੇਤ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੱਤਾ। ਗੁਲਸ਼ਨ ਨੇ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਇਸ ਵਿਸ਼ਾਲ ਖੂਨਦਾਨ ਕੈਂਪ ਵਿਚ ਸਾਥੀਆਂ ਸਮੇਤ ਪਹੁੰਚੋ। ਖੂਨਦਾਨ ਕਰਨ ਵਾਲਿਆਂ ਤੇ ਸਹਿਯੋਗੀਆਂ ਨੂੰ ਸੈਨਾ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਕੈਂਪ ਦੌਰਾਨ ਦੁਪਹਿਰ ਦੇ ਭੋਜਨ ਦਾ ਖਾਸ ਪ੍ਰਬੰਧ ਹੈ।