ਅਮਿਤ ਸ਼ਾਹ ਦੀ ਰੈਲੀ ’ਚ ਸੈਂਕੜਿਆਂ ਦੀ ਗਿਣਤੀ ’ਚ ਸ਼ਾਮਲ ਹੋਏ ਭਾਜਪਾ ਆਗੂ ਅਮਿਤ ਸ਼ਾਹ ਦੀ ਇਤਿਹਾਸਿਕ ਨੇ ਨਸ਼ਿਆਂ ਦੇ ਖਾਤਮੇ ਦੇ ਸੰਕਲਪ ਨੂੰ ਕੀਤਾ ਮਜਬੂਤ : ਖੋਜੇਵਾਲ
Publish Date: Wed, 30 Sep 2026 10:15 PM (IST)
Updated Date: Wed, 30 Sep 2026 10:18 PM (IST)
ਅਮਿਤ ਸ਼ਾਹ ਦੀ ਇਤਿਹਾਸਿਕ ਰੈਲੀ ਨੇ ਨਸ਼ਿਆਂ ਦੇ ਖ਼ਾਤਮੇ ਦੇ ਸੰਕਲਪ ਨੂੰ ਕੀਤਾ ਮਜਬੂਤ : ਖੋਜੇਵਾਲ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਵੱਲੋਂ ਪੰਜਾਬ ’ਚ ਚਲਾਈ ਜਾ ਰਹੀ ਨਸ਼ਾ ਮੁਕਤ ਯਾਤਰਾ ਦੇ ਸਮਾਪਨ ਮੌਕੇ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ’ਚ ਸ਼ਾਮਲ ਹੋਣ ਲਈ ਕਪੂਰਥਲਾ ਤੋਂ ਸੈਂਕੜਿਆਂ ਦੀ ਗਿਣਤੀ ’ਚ ਭਾਜਪਾ ਆਗੂਆਂ ਨੇ ਬੱਸਾਂ ਰਾਹੀਂ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਹਿੱਸਾ ਲਿਆ। ਇਸ ਮੌਕੇ ਕਪੂਰਥਲਾ ਤੋਂ ਬੱਸਾਂ ਨੂੰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇਕ ਪਰਿਵਾਰ ਜਾਂ ਇਕ ਵਰਗ ਦੀ ਨਹੀਂ, ਸਗੋਂ ਇਹ ਸਮੁੱਚੇ ਸਮਾਜ ਨਾਲ ਜੁੜਿਆ ਮਸਲਾ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ, ਸਮਾਜਿਕ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਮਾਪਿਆਂ, ਅਧਿਆਪਕਾਂ ਤੇ ਆਮ ਲੋਕਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਮਕਸਦ ਲੋਕਾਂ ’ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਤੇ ਸਮਾਜ ਨੂੰ ਇਸ ਸਮੱਸਿਆ ਵਿਰੁੱਧ ਇਕਜੁੱਟ ਕਰਨਾ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਵਿਚ ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ਇਹ ਦਰਸ਼ਾਉਂਦਾ ਹੈ ਕਿ ਪੰਜਾਬ ਦੇ ਲੋਕ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਤਾਕਤ ਨੂੰ ਨਸ਼ਿਆਂ ਤੋਂ ਬਚਾਉਣਾ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਮੁਹਿੰਮ ਬਣ ਕੇ ਨਹੀਂ ਰਹਿਣੀ ਚਾਹੀਦੀ,ਬਲਕਿ ਹਰ ਪਿੰਡ ਤੇ ਹਰ ਪਰਿਵਾਰ ਨੂੰ ਇਸ ਮੁਹਿੰਮ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਨਸ਼ਾ ਵਿਰੋਧੀ ਜਾਗਰੂਕਤਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਤੇ ਮੁਹੱਲਿਆਂ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਮਾਹੌਲ ਬਣਾਉਣ। ਉਨ੍ਹਾਂ ਦੱਸਿਆ ਕਿ ਰੈਲੀ ਨੂੰ ਲੈ ਕੇ ਨੌਜਵਾਨਾਂ ਤੋਂ ਇਲਾਵਾ ਔਰਤਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਜਿਨ੍ਹਾਂ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਰੈਲੀ ਵਿਚ ਹੋਏ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਕਿ ਲੋਕ ਨਸ਼ੇ ਦੀ ਸਮੱਸਿਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਨਸ਼ੇ ਦਾ ਪੂਰੀ ਤਰ੍ਹਾਂ ਖ਼ਤਮ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀਆਂ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਜਿਸ ਨਾਲ 2027 ਦੀਆਂ ਚੋਣਾਂ ਵਿਚ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਸੱਤਾ ਵਿੱਚ ਆਵੇਗੀ। ਇਸ ਮੌਕੇ ਸੀਨੀਅਰ ਭਾਜਪਾ ਆਗੂ ਮਨੂੰ ਧੀਰ, ਭਾਜਪਾ ਆਗੂ ਰਾਜੇਸ਼ ਪਾਸੀ, ਮੰਡਲ 1 ਦੇ ਪ੍ਰਧਾਨ ਕਮਲ ਪ੍ਰਭਾਕਰ, ਮੰਡਲ 2 ਦੇ ਪ੍ਰਧਾਨ ਲੱਕੀ ਸਰਪੰਚ, ਮੰਡਲ ਸਦਰ ਦੋਨਾਂ ਦੇ ਪ੍ਰਧਾਨ ਸਰਬਜੀਤ ਸਿੰਘ ਦਿਓਲ, ਮੰਡਲ ਬੇਟ ਦੇ ਪ੍ਰਧਾਨ ਬਲਵੰਤ ਸਿੰਘ ਬੂਟਾ, ਮੰਡਲ ਸਿੱਧਵਾਂ ਦੋਨਾਂ ਦੇ ਪ੍ਰਧਾਨ ਡਾ.ਪ੍ਰਦੀਪ ਕੌਸ਼ਲ, ਪ੍ਰਦੀਪ ਸੂਦ ਸਿੱਧਵਾਂ, ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਦਵਿੰਦਰ ਧੀਰ, ਰਾਜਨ ਠੀਗੀ, ਕਰਨ ਰਾਜਪੂਤ, ਸਾਹਿਬ ਸਿੰਘ, ਆਸ਼ੀਸ਼ ਮਹਿਤਾ, ਬਿੱਟੂ ਧੱਮ ਆਦਿ ਹਾਜ਼ਰ ਸਨ।