ਨਸ਼ਾ ਵੇਚਣ ਵਾਲਾ ਇਕ ਚੜ੍ਹਿਆ ਪੁਲਿਸ ਅੜਿਕੇ
ਨਸ਼ਾ ਵੇਚਣ ਵਾਲਾ ਇੱਕ ਆਰੋਪੀ ਪੁਲਿਸ ਅੜਿਕੇ
Publish Date: Sat, 21 Mar 2026 08:35 PM (IST)
Updated Date: Sat, 21 Mar 2026 08:37 PM (IST)

ਫਗਵਾੜਾ : ਐੱਸਪੀ ਮਾਧਵੀ ਸ਼ਰਮਾ ਦੀ ਅਗਵਾਈ ਹੇਠ ਫਗਵਾੜਾ ਪੁਲਿਸ ਪ੍ਰਸ਼ਾਸਨ ਨੇ ਬੜੀ ਹੀ ਬਾਖੂਬੀ ਆਪਣੇ ਕਾਰਜ ਨੂੰ ਅੰਜਾਮ ਦਿੰਦਿਆਂ ਬੀਤੇ ਦਿਨੀਂ ਫਗਵਾੜਾ ਵਿਖੇ ਵਾਪਰੀਆਂ ਘਟਨਾਵਾਂ ਵਿਚ ਸ਼ਾਮਲ ਮੁਲਜ਼ਮਾਂ ਨੂੰ ਕਾਬੂ ਕੀਤਾ, ਉਥੇ ਹੀ ਨਸ਼ਾ ਵੇਚਣ ਵਾਲੇ ਵੀ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ, ਜਿਸ ਦੀ ਜਾਣਕਾਰੀ ਐੱਸਪੀ ਫਗਵਾੜਾ ਮਾਧਵੀ ਸ਼ਰਮਾ ਵੱਲੋਂ ਫਗਵਾੜਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਗਈ। ਇਸ ਦੌਰਾਨ ਡੀਐੱਸਪੀ ਭਾਰਤ ਭੂਸ਼ਣ, ਐੱਸਐੱਚਓ ਥਾਣਾ ਸਦਰ ਸੋਨਮਦੀਪ ਕੌਰ, ਐੱਸਐੱਚਓ ਥਾਣਾ ਸਤਨਾਮਪੁਰਾ ਅਮਨਪ੍ਰੀਤ ਕੌਰ ਵੀ ਮੌਜੂਦ ਸਨ। ਐੱਸਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਐੱਸਐੱਸਪੀ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਭੈੜੇ ਅਨਸਰਾਂ, ਨਸ਼ਾ ਕਾਰੋਬਾਰੀਆਂ ਦੀ ਭਾਲ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਫਗਵਾੜਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਥਾਣਾ ਸਤਨਾਮਪੁਰਾ ਦੇ ਐੱਸਐੱਚਓ ਅਮਨਪ੍ਰੀਤ ਕੌਰ ਨੇ 15 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ। ਉਸ ਦੇ ਨਾਲ ਹੀ ਬੀਤੇ ਕੁਝ ਦਿਨ ਪਹਿਲਾਂ ਫਗਵਾੜਾ ਵਿਖੇ ਵਾਪਰੀ ਘਟਨਾ ਵਿਚ ਲੋੜੀਂਦਾ ਮੁਲਜ਼ਮ, ਜੋ ਕਿ ਫੇਰੀ ਵਾਲੇ ਤੋਂ 11,000 ਲੁੱਟਕੇ ਫਰਾਰ ਹੋ ਗਿਆ ਸੀ, ਨੂੰ ਕਾਬੂ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਪੁਲਿਸ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਵਿਚ ਯਤਨਸ਼ੀਲ ਹੈ। ਜਾਣਕਾਰੀ ਦਿੰਦਿਆਂ ਐੱਸਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਐੱਸਐੱਚਓ ਅਮਨਪ੍ਰੀਤ ਕੌਰ ਵੱਲੋਂ ਮੁਲਜ਼ਮ ਦਲਜੀਤ ਸਿੰਘ ਉਰਫ ਰਾਜਾ ਪੁੱਤਰ ਕੁਲਦੀਪ ਸਿੰਘ ਵਾਸੀ ਕੋਟਲੀ ਖੱਖਿਆ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਨੂੰ 15 ਗ੍ਰਾਮ ਹੈਰੋਇਨ ਤੇ 3,500 ਡਰੱਗ ਮਨੀ ਸਮੇਤ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਲਜੀਤ ਸਿੰਘ ਉਰਫ ਰਾਜਾ ’ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਕਈ ਮਾਮਲੇ ਦਰਜ ਹਨ। ਇਸੇ ਤਰ੍ਹਾਂ ਬੀਤੇ ਕੁਝ ਦਿਨ ਪਹਿਲਾਂ ਇਕ ਫੇਰੀ ਵਾਲੇ ਤੋਂ 11,000 ਲੁੱਟ ਲੈਣ ਵਾਲੇ ਨੂੰ ਐੱਸਐੱਚਓ ਸੋਨਮਦੀਪ ਕੌਰ ਨੇ ਕਾਬੂ ਕੀਤਾ ਸੀ। ਉਨ੍ਹਾਂ ਫਗਵਾੜਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਸ਼ਹਿਰ ਵਿਚ ਕੋਈ ਵੀ ਨਸ਼ਾ ਤਸਕਰ ਜਾਂ ਸ਼ਰਾਰਤੀ ਅਨਸਰ ਦਾ ਪਤਾ ਲਗੇ ਤਾਂ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਉਸਦੀ ਸੂਚਨਾ ਦਿਓ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਦਬੋਚਿਆ ਜਾ ਸਕੇ।