ਸਾਲਾਨਾ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਚਿੱਟੀ ਰੋੜੀ ਢੰਡੇ ਜਠੇਰਿਆਂ ਦੇ ਪਵਿੱਤਰ ਅਸਥਾਨ ਵਿਖੇ ਸਾਲਾਨਾ ਚਾਹ-ਪਕੌੜਿਆਂ ਦਾ ਲੰਗਰ ਲਗਾਇਆ
Publish Date: Tue, 10 Nov 2026 06:44 PM (IST)
Updated Date: Tue, 10 Nov 2026 06:48 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ ਪਿੰਡ ਖਜੂਰਲਾ ਵਿਖੇ ਸਥਿਤ ਚਿੱਟੀ ਰੋੜੀ ਢੰਡੇ ਜਠੇਰਿਆਂ ਦੇ ਪਵਿੱਤਰ ਅਸਥਾਨ ਵਿਖੇ ਸਾਲਾਨਾ ਚਾਹ-ਪਕੌੜਿਆਂ ਦੇ ਲੰਗਰ ਦੀ ਸੇਵਾ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ ਅਤੇ ਜਠੇਰਿਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪ੍ਰਧਾਨ ਸੋਮ ਲਾਲ ਢੰਡਾ, ਉਪ ਪ੍ਰਧਾਨ ਓਮ ਪ੍ਰਕਾਸ਼ ਵਜੀਦੋਵਾਲ ਅਤੇ ਖਜਾਨਚੀ ਕੈਪਟਨ ਗੁਰਬਖਸ਼ ਸਿੰਘ ਦੀ ਅਗਵਾਈ ਹੇਠ ਸਮੂਹ ਪ੍ਰਬੰਧਕਾਂ ਅਤੇ ਸੇਵਾਦਾਰਾਂ ਵੱਲੋਂ ਸੰਗਤਾਂ ਲਈ ਚਾਹ ਅਤੇ ਪਕੌੜਿਆਂ ਦੇ ਲੰਗਰ ਦੀ ਸੇਵਾ ਬੜੀ ਸ਼ਰਧਾ ਭਾਵਨਾ ਨਾਲ ਨਿਭਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੋਮ ਲਾਲ ਢੰਡਾ ਨੇ ਦੱਸਿਆ ਕਿ ਚਿੱਟੀ ਰੋੜੀ ਢੰਡੇ ਜਠੇਰਿਆਂ ਦੇ ਪਵਿੱਤਰ ਅਸਥਾਨ ਨਾਲ ਸੰਗਤਾਂ ਦੀ ਡੂੰਘੀ ਆਸਥਾ ਜੁੜੀ ਹੋਈ ਹੈ। ਹਰ ਸਾਲ ਇਸ ਪਵਿੱਤਰ ਅਸਥਾਨ ਵਿਖੇ ਸਾਲਾਨਾ ਲੰਗਰ ਦੀ ਸੇਵਾ ਕੀਤੀ ਜਾਂਦੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋ ਕੇ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਲੰਗਰ ਦੀ ਸੇਵਾ ਕਰਨਾ ਮਨੁੱਖਤਾ ਦੀ ਸੇਵਾ ਕਰਨ ਦੇ ਬਰਾਬਰ ਹੈ ਅਤੇ ਅਜਿਹੇ ਧਾਰਮਿਕ ਉਪਰਾਲੇ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਸਮੂਹ ਸੰਗਤ, ਸਹਿਯੋਗੀਆਂ ਅਤੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਅਜਿਹੇ ਧਾਰਮਿਕ ਸਮਾਗਮ ਸਫ਼ਲਤਾਪੂਰਵਕ ਨੇਪਰੇ ਚੜ੍ਹਦੇ ਹਨ।