
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਪੰਜਾਬ ਸਰਕਾਰ ਦੇ ਉੱਚੇਰੀ ਸਿੱਖਿਆ ਵਿਭਾਗ ਤੇ ਭਾਰਤ ਸਰਕਾਰ ਦੇ ਨਸ਼ਾ ਮੁਕਤ ਭਾਰਤ ਅਭਿਆਨ “ਨਸ਼ਾ ਵਿਰੋਧੀ ਰਾਸ਼ਟਰੀ ਸਹੁੰ ਚੁੱਕ” ਮੁਹਿੰਮ ਤਹਿਤ ਸਹੁੰ ਚੁਕਾਈ ਗਈ। ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਫੈਲ਼ਾਉਣ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣੀ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ। ਇਸ ਮੌਕੇ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਅੱਜ ਸਮਾਜ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ। ਨੌਜਵਾਨ ਪੀੜੀ ਨੂੰ ਇਸ ਸਮੱਸਿਆ ਤੋਂ ਬਚਾਉਣ ਲਈ ਪਰਿਵਾਰ, ਵਿੱਦਿਅਕ ਸੰਸਥਾਵਾਂ ਤੇ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ।
ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਆਪਣਾ ਯੋਗਦਾਨ ਪਾਉਣ ਦੀ ਸਹੁੰ ਚੁਕਾਈ ਗਈ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਸ ਮੁਹਿੰਮ ਵਿੱਚ ਭਾਗ ਲਿਆ। ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਗਿਆ ਕਿ ਨਸ਼ਾ ਮੁਕਤ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।