- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ
ਫੱਤੂਢੀਗਾ : ਪਿੰਡ ਭੀਲਾ ਸਹਿਕਾਰੀ ਸਭਾ ਵਿਖੇ ਬੁੱਧਵਾਰ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ, ਕਪੂਰਥਲਾ ਗੁਰਯਾਦਵਿੰਦਰ ਸਿੰਘ, ਇੰਸਪੈਕਟਰ ਕਾਰਤਿਕ ਮਨਹਾਸ , ਇੰਸਪੈਕਟਰ ਅਮਨਪ੍ਰੀਤ ਸਿੰਘ, ਪ੍ਧਾਨ ਸੁਖਦੇਵ ਸਿੰਘ, ਸਕੱਤਰ ਗੁਰਮੁੱਖ ਸਿੰਘ ਅਤੇ ਕਿਸਾਨਾਂ ਵਲੋਂ ਸ਼ਿਰਕਤ ਕੀਤੀ ਗਈ । ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਦਿਆਂ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਕਮੀ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਹਾਇਕ ਰਜਿਸਟਰਾਰ ਸ੍ਰੀ ਗੁਰਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ। ਇੰਸਪੈਕਟਰ ਸ੍ਰੀ ਕਾਰਤਿਕ ਮਨਹਾਸ ਨੇ ਦੱਸਿਆ ਕਿ ਦੀ ਖਾਲੂ ਕੋਲੀਆਂਵਾਲ ਸਹਿਕਾਰੀ ਬਹੁਮੰਤਵੀ ਸਭਾ ਵੱਲੋਂ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਨਾਲ ਸਬੰਧਤ ਲੁੜੀਂਦੇ ਖੇਤੀਬਾੜੀ ਸੰਦ/ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਉਹ ਸਹਿਕਾਰੀ ਸਭਾ ਵੱਲੋਂ ਉਪਲਬਧ ਕਰਵਾਏ ਜਾ ਰਹੇ ਇਨ੍ਹਾਂ ਖੇਤੀਬਾੜੀ ਸੰਦਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪਰਾਲੀ ਦੇ ਪ੍ਰਬੰਧਨ ਲਈ ਇਨ੍ਹਾਂ ਦਾ ਸਮੇਂ ਸਿਰ ਲਾਭ ਲੈਣ । ਕੈਂਪ ਦੇ ਅੰਤ ਵਿੱਚ ਹਾਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ, ਸਹਿਕਾਰੀ ਸਭਾ ਵੱਲੋਂ ਉਪਲਬਧ ਕਰਵਾਈ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ।