ਰਣਜੀਤ ਐਵੇਨਿਊ ਵੈੱਲਫੇਅਰ ਸੋਸਾਇਟੀ ਨੇ ਹੰਗਾਮੀ ਮੀਟਿੰਗ ਕੀਤੀ
ਰਣਜੀਤ ਐਵਨਿਊ ਵੈਲਫੇਅਰ ਸੋਸਾਇਟੀ ਕਪੂਰਥਲਾ ਦੀ ਇੱਕ ਹੰਗਾਮੀ ਮੀਟਿੰਗ ਆਯੋਜਿਤ
Publish Date: Mon, 23 Mar 2026 08:58 PM (IST)
Updated Date: Mon, 23 Mar 2026 09:01 PM (IST)

ਗੁਰਵਿੰਦਰ ਕੌਰ, ਕੁਲਵਿੰਦਰ ਲਾਡੀ, ਪੰਜਾਬੀ ਜਾਗਰਣ ਕਪੂਰਥਲਾ : ਰਣਜੀਤ ਐਵੇਨਿਊ ਵੈੱਲਫੇਅਰ ਸੋਸਾਇਟੀ ਕਪੂਰਥਲਾ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਮੈਨੇਜਰ ਤੇ ਸਕੱਤਰ ਹਰਵਿੰਦਰ ਸਿੰਘ ਮੁਲਤਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਦੇਵੀ ਤਲਾਬ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਰਣਜੀਤ ਐਵੇਨਿਊ ਵਿਚ ਚੱਲ ਰਹੀਆਂ ਵੱਖੋ-ਵੱਖ ਸਮੱਸਿਆਵਾਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਤੇ ਸਮੂਹ ਹਾਜ਼ਰੀਨ ਪਾਸੋਂ ਸੁਝਾਅ ਮੰਗੇ ਗਏ। ਇਸ ਮੌਕੇ ਡੀਐੱਸਪੀ ਸ਼ਿਵਦਰਸ਼ਨ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਕੱਲ ਰਣਜੀਤ ਐਵੇਨਿਊ ਵਿਚ ਚੋਰੀ ਦੀ ਸਮੱਸਿਆ ਬਹੁਤ ਵੱਡੀ ਬਣ ਚੁੱਕੀ ਹੈ ਤੇ ਰਾਤ ਸਮੇਂ ਚੋਰ ਰਣਜੀਤ ਐਵੇਨਿਊ ਦੀਆਂ ਕੋਠੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਮੌਕੇ ਹਾਜ਼ਰ ਮੈਂਬਰ ਦਵਿੰਦਰ ਸਿੰਘ ਵਾਲੀਆ ਨੇ ਮੰਗ ਰੱਖੀ ਕਿ ਗਲੀ ਨੰਬਰ ਅੱਠ ਤੇ ਰਣਜੀਤ ਐਵਨਿਊ ਦੇ ਵੱਖੋ-ਵੱਖ ਇਲਾਕਿਆਂ ਵਿਚ ਗੰਦਲੇ ਪਾਣੀ ਤੇ ਸੀਵਰੇਜ ਦੀ ਸਮੱਸਿਆ ਪੇਸ਼ ਆ ਰਹੀ ਹੈ, ਜਿਸ ਦਾ ਪਹਿਲ ਦੇ ਅਧਾਰ ’ਤੇ ਹਲ ਕੀਤਾ ਜਾਣਾ ਬਣਦਾ ਹੈ। ਇਸ ਮੌਕੇ ਕਮੇਟੀ ਦੇ ਸਕੱਤਰ ਹਰਵਿੰਦਰ ਸਿੰਘ ਮੁਲਤਾਨੀ ਨੇ ਕਮੇਟੀ ਦੀ ਸਲਾਨਾ ਕਾਰਗੁਜ਼ਾਰੀ ਰਿਪੋਰਟ ਪੜ੍ ਕੇ ਸਮੂਹ ਮੈਂਬਰਾਂ ਨੂੰ ਸੁਣਾਈ ਤੇ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਨੇ ਕਮੇਟੀ ਦੇ ਸਲਾਨਾ ਖਰਚੇ ਦੀ ਰਿਪੋਰਟ ਪੇਸ਼ ਕੀਤੀ ਇਸ ਮੌਕੇ ਸੋਸਾਇਟੀ ਵੱਲੋਂ ਆਉਣ ਵਾਲੇ ਦਿਨਾਂ ਵਿਚ ਨਗਰ ਨਿਗਮ ਦੇ ਕਮਿਸ਼ਨਰ ਨੂੰ ਮਿਲ ਕੇ ਗੰਦਲੇ ਪਾਣੀ ਤੇ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਾਉਣ ਲਈ ਬੇਨਤੀ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਹਰਭਜਨ ਸਿੰਘ ਭਸੀਨ, ਸ਼ਿਵਦੇਵ ਸਿੰਘ ਕਾਹਲੋਂ, ਦਵਿੰਦਰ ਸਿੰਘ ਵਾਲੀਆ, ਗੁਰਚਰਨ ਸਿੰਘ, ਗੁਰਮੇਲ ਸਿੰਘ, ਦਲਜੀਤ ਸਿੰਘ ਭੁੱਲਰ, ਚਰਨਜੀਤ ਸਿੰਘ, ਲੱਖਾ ਸਿੰਘ, ਪ੍ਰੀਤਮ ਸਿੰਘ ਤੇ ਹਰਵਿੰਦਰ ਸਿੰਘ ਮੁਲਤਾਨੀ ਹਾਜ਼ਰ ਸਨ।