ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Sun, 23 Nov 2025 09:06 PM (IST)
Updated Date: Sun, 23 Nov 2025 09:07 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਫਗਵਾੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀ ਲੜੀਵਾਰ ਕਥਾ ਜੋ ਕਿ ਕੁਝ ਸਾਲਾਂ ਤੋਂ ਲਗਾਤਾਰ ਚੱਲ ਰਹੀ ਸੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਗੁਰਤਾ ਗੱਦੀ ਦਿਵਸ ਮੌਕੇ ਸੰਪੂਰਨ ਹੋਈ। ਇਸ ਵਿਚ ਵਿਸ਼ੇਸ਼ ਤੌਰ ’ਤੇ ਗਿਆਨੀ ਬਲਕਾਰ ਸਿੰਘ ਜੀ ਦਮਦਮੀ ਟਕਸਾਲ ਨੇ ਹਾਜ਼ਰੀ ਭਰੀ, ਜਿਸ ਵਿਚ ਚੱਲ ਰਹੀ ਕਥਾ ਦੇ ਭੋਗ ਪਾਏ ਗਏ ਅਤੇ ਆਰੰਭ ਤੋਂ ਫਿਰ ਕਥਾ ਆਰੰਭ ਕੀਤੀ ਗਈ ਜੋ ਇਸੇ ਤਰ੍ਹਾਂ ਹੀ ਨਿਰੰਤਰ ਚਲਦੀ ਰਹੇਗੀ। ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵੱਲੋਂ ਗਿਆਨੀ ਬਲਕਾਰ ਸਿੰਘ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਇਸ ਮੌਕੇ ਭਾਈ ਸੁਖਵਿੰਦਰ ਸਿੰਘ ਜੀ, ਬਿੱਟੂ ਬਾਬਾ, ਭਾਈ ਅੰਮ੍ਰਿਤਪਾਲ ਸਿੰਘ ਜੀ, ਗ੍ਰੰਥੀ ਭਾਈ ਹਰਜਿੰਦਰ ਸਿੰਘ ਜੀ, ਗ੍ਰੰਥੀ ਭਾਈ ਜੈਦੀਪ ਸਿੰਘ, ਗੁਰਦੁਆਰਾ ਸਾਹਿਬ ਦਾ ਸਮੂਹ ਸਟਾਫ ਇਲਾਕੇ ਦੀਆਂ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ। ਕੈਪਸ਼ਨ-23ਪੀਐਚਜੀ3 ਕੈਪਸ਼ਨ-23ਪੀਐਚਜੀ4