ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਵਿਖੇ ਗੁਰਪੁਰਬ ਸਬੰਧੀ ਸਮਾਗਮ ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਟਿੱਬਾ ਵਿਖੇ ਗੁਰਪੁਰਬ ਸਬੰਧੀ ਸਮਾਗਮ ਕਰਵਾਇਆ
Publish Date: Wed, 25 Nov 2026 08:58 PM (IST)
Updated Date: Thu, 26 Nov 2026 04:11 AM (IST)
ਕੈਪਸ਼ਨ : 25ਕੇਪੀਟੀ31 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀ ਪਾਠ ਕਰਦੇ ਹੋਏ। ਕੈਪਸ਼ਨ: 25ਕੇਪੀਅੀ32 ਸਮਾਗਮ ਦੌਰਾਨ ਸਕੂਲ ਮੈਨੇਜਮੈਂਟ ਪ੍ਰਧਾਨ ਡਾਕਟਰ ਬਲਜੀਤ ਕੌਰ, ਸਟਾਫ ਤੇ ਵਿਦਿਆਰਥੀ ਅਰਦਾਸ ਕਰਦੇ ਹੋਏ। ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਕੂਲ ਦੀ ਪ੍ਰਬੰਧਕ ਕਮੇਟੀ ,ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਪੂਰੀ ਸ਼ਰਧਾ ਭਾਵਨਾ ਸਹਿਤ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ,ਸ੍ਰੀ ਅਨੰਦ ਸਾਹਿਬ ਜੀ ਦੇ ਪਾਠ ਕੀਤੇ ਗਏ ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਰਲ ਕੇ ਸਮੁੱਚੀ ਮਨੁੱਖਤਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮੁੱਚੀ ਦੁਨੀਆਂ ਵਿੱਚ ਸੁੱਖ ਸ਼ਾਂਤੀ ,ਖੁਸ਼ਹਾਲੀ ਅਤੇ ਪਿਆਰ ਭਾਈਚਾਰੇ ਵਾਸਤੇ ਵੀ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਜੀਤ ਕੌਰ ਅਤੇ ਪ੍ਰਿੰਸੀਪਲ ਮਧੂ ਗੋਸਵਾਮੀ ਵੱਲੋਂ ਵਿਦਿਆਰਥੀਆਂ ਨੂੰ ਮਿਹਨਤ ਦੀ ਕਿਰਤ ਕਮਾਈ ਕਰਨ, ਵੰਡ ਛਕਣ ਪਰਮਾਤਮਾ ਦੇ ਨਾਮ ਨਾਲ ਜੁੜਨ ਦੀ ਸੌਂਹ ਚੁਕਾਈ ਗਈ। ਵਿਦਿਆਰਥੀਆਂ ਨੂੰ ਮਾਪਿਆਂ ਅਤੇ ਅਧਿਆਪਕਾਂ ਦੇ ਆਗਿਆਕਾਰ ਬਣ ਕੇ ਸਮਾਜ ਅਤੇ ਦੇਸ਼ ਦੀ ਸੇਵਾ ਕਰਨ ਅਤੇ ਚੰਗੇ ਇਨਸਾਨ ਬਣਨ ਦੀ ਪ੍ਰੇਰਨਾ ਵੀ ਦਿੱਤੀ ਗਈ ।ਪਾਠ ਉਪਰੰਤ ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਨਾਲ ਤਿਆਰ ਕੀਤਾ ਗਿਆ ਲੰਗਰ ਵੀ ਪੂਰੀ ਸ਼ਰਧਾ ਭਾਵਨਾ ਨਾਲ ਵਰਤਾਇਆ ਗਿਆ। ਇਸ ਦੌਰਾਨ ਸੰਸਥਾ ਦਾ ਪੂਰਾ ਮਾਹੌਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਉਪਦੇਸ਼ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਇਸ ਮੌਕੇ ਸਕੂਲ ਦੇ ਦਫ਼ਤਰ ਮੈਨੇਜਰ ਸ੍ਰੀ ਸੰਦੀਪ ਗੋਸਵਾਮੀ ਅਤੇ ਸਮੂਹ ਸਟਾਫ ਮੈਂਬਰਜ ਸੰਜਨਾ, ਹਰਨੀਤ ਕੌਰ, ਸ਼ਿਵਾਨੀ, ਅਮਨਪ੍ਰੀਤ ਕੌਰ ,ਮੀਨੂ ਸ਼ਰਮਾ, ਮਨਪ੍ਰੀਤ ਕੌਰ, ਰਜਿੰਦਰ ਕੌਰ, ਕਿਰਨਪ੍ਰੀਤ ਕੌਰ, ਰਣਜੀਤ ਕੌਰ, ਮਨਦੀਪ ਕੌਰ, ਪਲਵਿੰਦਰ ਕੌਰ, ਜਸਪ੍ਰੀਤ ਕੌਰ, ਸਤਵਿੰਦਰ ਕੌਰ, ਰੁਪਿੰਦਰ ਕੌਰ, ਨੇਹਾ, ਕਿਰਨਦੀਪ ਕੌਰ, ਸ਼ਾਮਿਲ ਹੋਏ ।ਸਕੂਲ ਦੇ ਹੈਡ ਬੁਆਏ ਮਨਜੋਤ ਸਿੰਘ ,ਕੋ ਹੈਡ ਬੁਆਏ ਗੁਰਸ਼ਾਨ ਸਿੰਘ ,ਹੈਡ ਗਰਲ ਰਵਨੀਤ ਕੌਰ ,ਕੋ ਹੈਡ ਗਰਲ ਮੁਸਕਾਨ ਅਤੇ ਸਾਰੀਆਂ ਜਮਾਤਾਂ ਦੇ ਸੀਆਰ ਵੱਲੋਂ ਪੂਰੀ ਸ਼ਰਧਾ ਸਹਿਤ ਸਮਾਗਮ ਨੂੰ ਨੇਪਰੇ ਚਾੜਨ ਲਈ ਯਤਨ ਕੀਤੇ ਗਏ।