ਅਧਿਆਪਕ ਦਿਵਸ ’ਤੇ ਸਰਕਾਰੀ ਹਾਈ ਸਕੂਲ ’ਚ ਸਮਾਗਮ ਕਰਵਾਇਆ ਅਧਿਆਪਕ ਦਿਵਸ ਸਬੰਧੀ ਸਰਕਾਰੀ ਹਾਈ ਸਕੂਲ ਜਵਾਲਾਪੁਰ ਸਮਾਗਮ ਕਰਵਾਇਆ
Publish Date: Sat, 05 Sep 2026 09:17 PM (IST)
Updated Date: Sat, 05 Sep 2026 09:19 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : 5 ਸਤੰਬਰ 2026 ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਧਾ ਕ੍ਰਿਸ਼ਨ ਜੀ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਸਬੰਧੀ ਅੱਜ ਇੱਕ ਸਮਾਗਮ ਸਰਕਾਰੀ ਹਾਈ ਸਕੂਲ ਜਵਾਲਾਪੁਰ ਵਿਖੇ ਇੰਚਾਰਜ ਹਰਜਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਉਨਾਂ ਦੇ ਮਾਪੇ ਤੇ ਪਿੰਡ ਵਾਸੀ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਦੇਸ਼ ਭਰ ਵਿੱਚ ਅਧਿਆਪਕ ਦਿਵਸ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾਕਟਰ ਰਾਧਾ ਕ੍ਰਿਸ਼ਨ ਦਾ ਇਹ ਮੰਨਣਾ ਸੀ ਕਿ ਸਮਾਜ ਵਿੱਚ ਅਧਿਆਪਕ ਦਾ ਇੱਕ ਬਹੁਤ ਉੱਚਾ ਤੇ ਸੁੱਚਾ ਰੁਤਬਾ ਹੁੰਦਾ ਹੈ ਜਿਹੜਾ ਕਿ ਵਿਦਿਆਰਥੀਆਂ ਨੂੰ ਚੰਗੇ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਵਾ ਕੇ ਸਮਾਜ ਵਿੱਚ ਇੱਕ ਸਨਮਾਨਯੋਗ ਰੁਤਬਾ ਬਣਾਉਣ ਵਿੱਚ ਮਦਦ ਕਰਦਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਮੈਡਮ ਰਜਨੀਸ਼ ਕੁਮਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਜੀਵਨ ਵਿੱਚ ਨਿਸ਼ਚਿਤ ਕੀਤੇ ਟੀਚੇ ਨੂੰ ਪ੍ਰਾਪਤ ਕਰਨ ਦੇ ਲਈ ਸਖਤ ਮਿਹਨਤ ਕਰਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਂ ਰੰਗ ਪ੍ਰੋਗਰਾਮ ਤੇ ਅਧਿਆਪਕਾਂ ਨੇ ਕੇਕ ਕੱਟ ਕੇ ਰਾਧਾ ਕ੍ਰਿਸ਼ਨ ਜੀ ਦਾ ਜਨਮ ਦਿਨ ਮਨਾਇਆ। ਇਸ ਮੌਕੇ ਮਿਠਾਈਆਂ ਵੰਡੀਆਂ ਗਈਆਂ। ਇਸ ਮੌਕੇ ਬਲਜੀਤ ਕੌਰ, ਰੀਤੂ ਸ਼ਰਮਾ, ਮਨਦੀਪ ਕੌਰ, ਸਰਦਾਰ ਵਸਣਦੀਪ ਸਿੰਘ, ਸੁਭਾਸ਼ ਚੰਦਰ ਆਦਿ ਹਾਜ਼ਰ ਸਨ।