12 ਨੂੰ ਧਰਨਾ ਦੇਵੇਗੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਦੀ ਜ਼ਿਲ੍ਹਾ ਕੋਰ ਕਮੇਟੀ ਦੀ ਅਹਿਮ ਮੀਟਿੰਗ ਹੋਈ
Publish Date: Mon, 09 Feb 2026 08:22 PM (IST)
Updated Date: Mon, 09 Feb 2026 08:23 PM (IST)

18 ਨੂੰ ਭੁਲੱਥ ’ਚ ਵੀ ਦਿੱਤਾ ਜਾਵੇਗਾ ਧਰਨਾ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਦੀ ਜ਼ਿਲ੍ਹਾ ਕੋਰ ਕਮੇਟੀ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਪ੍ਰਧਾਨਗੀ ਹੇਠ ਪਿੰਡ ਉੱਚੇ ਵਿਖੇ ਹੋਈ। ਮੀਟਿੰਗ ਵਿਚ ਸੂਬਾ ਕੋਰ ਕਮੇਟੀ ਮੈਂਬਰ ਸਤਨਾਮ ਸਿੰਘ ਪੰਨੂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਮੌਕੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਅਜੇ ਤੱਕ ਕਿਸਾਨਾਂ ਨੂੰ ਨਾ ਮਿਲਣ ਦੇ ਮਸਲੇ ਨੂੰ ਲੈ ਕੇ 12 ਤਰੀਕ ਨੂੰ ਸੁਲਤਾਨਪੁਰ ਲੋਧੀ ਦੇ ਐੱਸਡੀਐੱਮ ਦਫ਼ਤਰ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਵੀ ਗਿਆ। ਇਸੇ ਤਰ੍ਹਾਂ 18 ਤਰੀਕ ਨੂੰ ਭੁਲੱਥ ਦੇ ਐੱਸਡੀਐੱਮ ਦਫ਼ਤਰ ਦੇ ਬਾਹਰ ਵੀ ਧਰਨਾ ਦਿੱਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 21 ਫਰਵਰੀ ਨੂੰ ਦਾਣਾ ਮੰਡੀ ਉੱਚੇ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਉਣ ਦਾ ਫੈਸਲਾ ਵੀ ਕੀਤਾ ਗਿਆ। ਇਸ ਮੌਕੇ ਕਮੇਟੀ ਵੱਲੋਂ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਧ-ਚੜ੍ਹ ਕੇ ਇਨ੍ਹਾਂ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ। ਇਸ ਮੀਟਿੰਗ ਵਿਚ ਕੋਰ ਕਮੇਟੀ ਮੈਂਬਰ ਨਿਸਾਨ ਸਿੰਘ ਨਡਾਲਾ, ਬਲਦੇਵ ਸਿੰਘ ਕੰਬੋਜ, ਬਲਵਿੰਦਰ ਸਿੰਘ, ਕਮਲਜੀਤ ਸਿੰਘ, ਹਰਵਿੰਦਰ ਸਿੰਘ, ਵੀਰ ਸਿੰਘ ਉੱਚਾ, ਹਰਜਿੰਦਰ ਸਿੰਘ, ਹਰਜੀਤ ਸਿੰਘ ਦੇਸਲ, ਜੋਗਾ ਸਿੰਘ, ਗੁਰਮੁੱਖ ਸਿੰਘ, ਪਿਆਰ ਸਿੰਘ ਵਾਟਾਵਾਲੀ, ਸੁਖਵਿੰਦਰ ਸਿੰਘ ਸੌਨੀ, ਜਗਤਾਰ ਸਿੰਘ ਸਰੂਪਵਾਲ, ਪੁਸ਼ਪਿੰਦਰ ਸਿੰਘ ਮੋਮੀ ਰਣਧੀਰਪੁਰ ਆਦਿ ਵੀ ਹਾਜ਼ਰ ਸਨ।