ਪੰਜਾਬ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ) ਨੇ ਕੀਤੀ ਅਹਿਮ ਮੀਟਿੰਗ
ਪੰਜਾਬ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ) ਦੀ ਇੱਕ ਅਹਿਮ ਮੀਟਿੰਗ
Publish Date: Sat, 09 May 2026 10:22 PM (IST)
Updated Date: Sat, 09 May 2026 10:23 PM (IST)

ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਬੇਗੋਵਾਲ : ਪੰਜਾਬ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ) ਦੀ ਇਕ ਅਹਿਮ ਮੀਟਿੰਗ ਨੰਬਰਦਾਰ ਸੁਰਜੀਤ ਸਿੰਘ ਦੋਲੋਵਾਲ ਦੀ ਅਗਵਾਈ ਵਿਚ ਆਯੋਜਿਤ ਕੀਤੀ ਗਈ, ਜਿਸ ਵਿਚ ਜਰਨੈਲ ਸਿੰਘ ਬਾਜਵਾ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ) ਤੋਂ ਇਲਾਵਾਂ ਵੱਖ-ਵੱਖ ਇਲਾਕਿਆਂ ਤੋਂ ਨੰਬਰਦਾਰਾਂ ਤੇ ਆਗੂਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਨੰਬਰਦਾਰ ਭਾਈਚਾਰੇ ਨਾਲ ਜੁੜੀਆਂ ਸਮੱਸਿਆਵਾਂ ਤੇ ਮੰਗਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਨੰਬਰਦਾਰ ਐਸੋਸੀਏਸ਼ਨ ਯੂਨੀਅਨ (ਗਾਲਬ) ਵੱਲੋਂ ਪਿੰਡ ਮਿਆਣੀ ਭੱਗੂਪੁਰੀਆ ਦੇ ਸੀਤਲ ਰਾਮ ਮਿਆਣੀ ਭੱਗੂਪੁਰੀਆ ਨੂੰ ਮਕਾਨਾਂ ਦੇ ਲਈ ਨਗਦ ਰਾਸ਼ੀ ਭੇਟ ਕੀਤੀ। ਇਕ ਪਰਿਵਾਰ ਨੂੰ ਮਕਾਨਾਂ ਦੇ ਲਈ ਮਦਦ ਵਜੋਂ ਰਾਸ਼ੀ ਦਿੱਤੀ ਗਈ। ਇਸ ਮੌਕੇ ਜਰਨੈਲ ਸਿੰਘ ਬਾਜਵਾ ਜ਼ਿਲ੍ਹਾ ਪ੍ਰਧਾਨ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਨੰਬਰਦਾਰ ਪਿੰਡਾਂ ਦੇ ਪ੍ਰਸ਼ਾਸਨਿਕ ਢਾਂਚੇ ਦਾ ਮਹੱਤਵਪੂਰਨ ਹਿੱਸਾ ਹਨ ਤੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ। ਮੀਟਿੰਗ ਵਿਚ ਨੰਬਰਦਾਰਾਂ ਦੀਆਂ ਸਹੂਲਤਾਂ, ਮਾਣ-ਸਨਮਾਨ ਤੇ ਭੱਤਿਆਂ ਵਿਚ ਵਾਧੇ ਸਮੇਤ ਹੋਰ ਕਈ ਮੁੱਦੇ ਉਠਾਏ ਗਏ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਕਰਨ ਤੇ ਨੰਬਰਦਾਰ ਭਾਈਚਾਰੇ ਦੀ ਭਲਾਈ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਵੀ ਲਿਆ। ਇਸ ਮੌਕੇ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ) ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਤੇ ਸੁਰਜੀਤ ਸਿੰਘ ਨੰਬਰਦਾਰ ਦੋਲੋਵਾਲ ਦਾ ਪਰਿਵਾਰ ਨੇ ਵਿਸ਼ੇਸ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਕਸ਼ਮੀਰ ਸਿੰਘ ਦੂਲੋਵਾਲ, ਕੁਲਦੀਪ ਕੁਮਾਰ ਨੰਬਰਦਾਰ ਮੁਰਾਰ, ਗੁਲਾਬ ਸਿੰਘ ਦੋਲੋਵਾਲ, ਕੁੰਦਨ ਸਿੰਘ ਨੰਬਰਦਾਰ ਮਾਨਾ ਤਲਵੰਡੀ, ਸੁਖਜਿੰਦਰ ਸਿੰਘ, ਬਸੰਤ ਸਿੰਘ ਕੁਲੀਆਵਾਲ ਹਾਜ਼ਰ ਸਨ।