ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ
Publish Date: Fri, 25 Sep 2026 07:00 PM (IST)
Updated Date: Fri, 25 Sep 2026 07:03 PM (IST)
--ਨਵ-ਵਿਆਹੁਤਾ ਜੋੜਿਆਂ ਨੂੰ ਘਰੇਲੂ ਵਰਤੋਂ ਲਈ ਸਮਾਨ ਵੀ ਦਿੱਤਾ --ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਵਾਸੀ ਵੀਰਾਂ ਨੇ ਦਿੱਤਾ ਸਹਿਯੋਗ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲ੍ਹੇ ਵਾਲਾ ਦੀ ਪ੍ਰਬੰਧਕ ਕਮੇਟੀ, ਪ੍ਰਵਾਸੀ ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ 13 ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਗਏ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸੁਖਵਿੰਦਰ ਸਿੰਘ ਬਟਾਲਵੀ ਹਜ਼ੂਰੀ ਰਾਗੀ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਨਵ-ਵਿਆਹੁਤਾ ਜੋੜਿਆਂ ਨੂੰ ਧਾਰਮਿਕ ਗੁਣਾਂ ਨੂੰ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ, ਮਨਜੀਤ ਸਿੰਘ ਨੇ ਹਾਜ਼ਰ ਨਵਜੋੜਿਆਂ ਨੂੰ ਗ੍ਰਹਿਸਥੀ ਜੀਵਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਆਰਾ ਦਰਸਾਏ ਗਏ ਮਾਰਗ ਤੇ ਸਿਧਾਂਤਾਂ ਨੂੰ ਜੀਵਨ ਵਿਚ ਢਾਲਣ ਦੀ ਸਿੱਖਿਆ ਦਿੱਤੀ। ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਵੀ ਨਵ-ਵਿਆਹੁਤਾ ਜੋੜਿਆਂ ਨੂੰ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਹਮੇਸ਼ਾਂ ਸਮਰਪਿਤ ਰਹਿਣ ਦੀ ਪ੍ਰੇਰਨਾ ਦਿੱਤੀ ਤੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ ਅਨੁਸਾਰ ਜੀਵਨ ਜਿਊਣ ਵਾਲੇ ਮਨੁੱਖ ਨੂੰ ਹਮੇਸ਼ਾ ਹੀ ਵਡਿਆਈ ਮਿਲਦੀ ਹੈ। ਸਮਾਗਮ ਪ੍ਰਬੰਧਕਾਂ ਨੇ ਨਵ-ਵਿਆਹੇ ਜੋੜਿਆਂ ਨੂੰ ਬੈੱਡ, ਬਿਸਤਰੇ, ਬਰਤਨ, ਕੁਰਸੀਆਂ ਤੇ ਹੋਰ ਘਰੇਲੂ ਵਰਤੋਂ ਵਾਲਾ ਸਮਾਨ ਵੀ ਦਿੱਤਾ। ਹਾਜ਼ਰ ਪਰਿਵਾਰਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਸਾਰਥਿਕ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਨਵੇਂ ਜੋੜਿਆਂ ਨੂੰ ਆਸ਼ੀਰਵਾਦ ਦੇਣ ਲਈ ਜਥੇਦਾਰ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਲਖਬੀਰ ਸਿੰਘ ਸ਼ਾਹੀ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜੋਧ ਸਿੰਘ, ਉਂਕਾਰ ਸਿੰਘ, ਰਸ਼ਪਾਲ ਸਿੰਘ, ਸੁਰਜੀਤ ਸਿੰਘ ਵਿੱਕੀ, ਇੰਦਰਜੀਤ ਸਿੰਘ ਸੋਢੀ, ਬੋਹੜ ਸਿੰਘ, ਦਲਜੀਤ ਸਿੰਘ, ਵਰਿਆਮ ਸਿੰਘ ਕਪੂਰ, ਸਤਨਾਮ ਸਿੰਘ, ਜਸਬੀਰ ਸਿੰਘ ਖ਼ਾਲਸਾ, ਜਗਮੇਲ ਸਿੰਘ, ਲੱਕੀ, ਜਥੇਦਾਰ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਨਰਿੰਦਰ ਸਿੰਘ, ਕਿਰਪਾਲ ਸਿੰਘ, ਸੁਰਿੰਦਰਪਾਲ ਸਿੰਘ, ਗੁਰਮੇਲ ਸਿੰਘ ਚੰਦੀ, ਅਮਰਜੀਤ ਸਿੰਘ, ਅਮਨਦੀਪ ਸਿੰਘ, ਜਤਿੰਦਰ ਸਿੰਘ, ਜਸਮੇਲ ਸਿੰਘ, ਨਵਜੀਤ ਸਿੰਘ ਰਾਜੂ, ਹਰਸਿਮਰਨ ਸਿੰਘ, ਮਨਪ੍ਰੀਤ ਸਿੰਘ, ਹਨੀ, ਲੱਕੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।