ਆਨੰਦ ਪਬਲਿਕ ਸਕੂਲ ’ਚ ਵਿਸ਼ਵ ਧਰਤੀ ਦਿਵਸ ਮੌਕੇ ਬੂਟੇ ਲਗਾਉਣ ਦਾ ਅਭਿਆਨ ਕਰਵਾਇਆ
ਆਨੰਦ ਪਬਲਿਕ ਸਕੂਲ ’ਚ ਵਿਸ਼ਵ ਧਰਤੀ ਦਿਵਸ ਮੌਕੇ ਸ਼ਹਿਰ ਦਾ ਸਭ ਤੋਂ ਵੱਡਾ ਰੁੱਖ ਲਗਾਉਣ ਅਭਿਆਨ ਕਰਵਾਇਆ
Publish Date: Wed, 22 Apr 2026 07:03 PM (IST)
Updated Date: Thu, 23 Apr 2026 04:07 AM (IST)

ਕੈਪਸ਼ਨ : 22ਕੇਪੀਟੀ3 ਗਮਲਿਆਂ ਵਿੱਚ ਪੌਦੇ ਲਗਾਉਂਦੇ ਹੋਏ ਆਨੰਦ ਪਬਲਿਕ ਸਕੂਲ ਦੇ ਵਿਦਿਆਰਥੀ । ਕੈਪਸ਼ਨ : 22ਕੇਪੀਟੀ5 ਵਿਸ਼ਵ ਧਰਤੀ ਦਿਵਸ ਸਬੰਧੀ ਬਣਾਏ ਗਏ ਪੋਸਟਰਾਂ ਨਾਲ ਦਿਖਾਈ ਦਿੰਦੇ ਹੋਏ ਵਿਦਿਆਰਥੀ ਅਤੇ ਪ੍ਰਿੰਸੀਪਲ ਡਾ. ਏ. ਐਸ. ਸੇਖੋਂ, ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ, ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਅਤੇ ਸ਼੍ਰੀਮਤੀ ਕਰੁਣਾ । ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਅਤੇ ਜ਼ਿੰਮੇਵਾਰੀ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਵੱਲੋਂ ਸ਼ਹਿਰ ਦਾ ਸਭ ਤੋਂ ਵੱਡਾ ਬੂਟੇ ਲਗਾਉਣ ਦਾ ਅਭਿਆਨ ਕਰਵਾਇਆ ਗਿਆ। ਨਰਸਰੀ ਤੋਂ ਕਲਾਸ XII ਤੱਕ ਦੇ ਸਾਰੇ ਵਿਦਿਆਰਥੀਆਂ ਨੇ ਆਪਣੇ ਘਰਾਂ, ਆਸ-ਪਾਸ ਦੇ ਇਲਾਕਿਆਂ ਅਤੇ ਸਕੂਲ ਪ੍ਰੰਗਣ ਵਿੱਚ ਪੌਦੇ ਲਗਾ ਕੇ ਵਾਤਾਵਰਣ ਸੰਰੱਖਣ ਦਾ ਸੰਦੇਸ਼ ਦਿੱਤਾ । ਇਹ ਪਹਿਲ ਇਕ ਹਰੇ-ਭਰੇ ਅਤੇ ਸਿਹਤਮੰਦ ਭਵਿੱਖ ਵੱਲ ਮਹੱਤਵਪੂਰਨ ਕਦਮ ਸਾਬਤ ਹੋਈ । ਸਕੂਲ ਵਿੱਚ ਇੱਕ ਵਿਸ਼ੇਸ਼ ਰੈਲੀ ਕੱਢੀ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਵਾਤਾਵਰਣ ਨਾਲ ਸੰਬੰਧਿਤ ਪ੍ਰਭਾਵਸ਼ਾਲੀ ਨਾਰੇ ਲਗਾਏ। ਇਸ ਮੌਕੇ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਐੱਮਡੀ ਵਿਕਰਮ ਆਨੰਦ ਅਤੇ ਡਾਇਰੈਕਟਰ ਸ਼੍ਰੀਮਤੀ ਰੁਚੀ ਆਨੰਦ ਨੇ ਵਿਦਿਆਰਥੀਆਂ ਨੂੰ ਧਰਤੀ ਨੂੰ ਸਾਫ਼ ਅਤੇ ਹਰਾ-ਭਰਾ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਏ. ਐਸ. ਸੇਖੋਂ, ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਅਤੇ ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਅਤੇ ਸ਼੍ਰੀਮਤੀ ਕਰੁਣਾ ਦੀ ਹਾਜ਼ਰੀ ਵਿੱਚ ਵੀ ਪੌਦੇ ਲਗਾਏ । ਇਸ ਮੌਕੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਧਰਤੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ । ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਅਤੇ ਮਿਊਜ਼ਿਕ ਟੀਮ ਵੱਲੋਂ ਧਰਤੀ ਦਿਵਸ ਉੱਤੇ ਸੁਰੀਲਾ ਗੀਤ ਵੀ ਪੇਸ਼ ਕੀਤਾ ਗਿਆ । ਕਲਾਸ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਲਈ “ਸੇਵ ਅਰਥ, ਸੇਵ ਪਲੈਨੇਟ, ਗੋ ਗ੍ਰੀਨ” ਥੀਮ ਤੇ ਕਾਸਟਿਊਮ ਪਾਰਟੀ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਧਰਤੀ ਬਚਾਉਣ ਦਾ ਸੰਦੇਸ਼ ਦਿੱਤਾ । ਹ ਪ੍ਰੋਗਰਾਮ ਬਹੁਤ ਹੀ ਸਫਲ ਰਿਹਾ ਅਤੇ ਪੂਰੇ ਸਕੂਲ ਪਰਿਵਾਰ ਨੇ ਮਿਲ ਕੇ ਵਾਤਾਵਰਣ ਸੰਰੱਖਣ ਦਾ ਪ੍ਰੇਰਣਾਦਾਇਕ ਉਦਾਹਰਨ ਪੇਸ਼ ਕੀਤਾ । ਪ੍ਰੀਖਿਆ ਇੰਚਾਰਜ ਨਿਰਮਲ ਜੋਤੀ, ਕੋਆਰਡੀਨੇਟਰ ਬਬੀਤਾ ਅਤੇ ਲਵਲੀਨ ਅਤੇ ਹੋਰ ਅਧਿਆਪਕ ਪੂਜਾ ਦਾਵਰ, ਸ਼੍ਰੁਤੀ ਮਹਾਜਨ, ਰਵਿੰਦਰ ਜੀਤ ਅਤੇ ਭਵਨ ਲਤਾ ਵੀ ਹਾਜਰ ਸਨ ।