ਆਨੰਦ ਪਬਲਿਕ ਸਕੂਲ ਨੇ ਖੇਡਾਂ ’ਚ ਛੇ ਤਗਮੇ ਜਿੱਤੇ ਆਨੰਦ ਪਬਲਿਕ ਸਕੂਲ ਨੇ ਪੰਜਾਬ ਸਕੂਲ ਗੇਮਜ਼ ’ਚ ਲਹਿਰਾਇਆ ਪਰਚਮ, ਛੇ ਤਗਮੇ ਜਿੱਤੇ
Publish Date: Thu, 24 Sep 2026 07:35 PM (IST)
Updated Date: Thu, 24 Sep 2026 07:36 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਨੇ ਖੇਡ ਪ੍ਰਤਿਭਾ, ਮਿਹਨਤ ਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 70ਵੀਆਂ ਪੰਜਾਬ ਸਕੂਲ ਗੇਮਜ਼ ਬਲਾਕ ਪੱਧਰੀ ਐਥਲੈਟਿਕਸ, ਜ਼ੋਨ-1 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕੁੱਲ ਛੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਮੁਕਾਬਲੇ ਵਿੱਚ ਕਲਾਸ 10 ਦੇ ਨੈਤਿਕ ਨੇ 400 ਮੀਟਰ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ। ਇਸੇ ਕਲਾਸ ਦੇ ਹਰਮਨ ਨੇ 100 ਮੀਟਰ ਤੇ 200 ਮੀਟਰ ਦੌੜ ਵਿੱਚ ਆਪਣੀ ਤੇਜ਼ ਰਫ਼ਤਾਰ ਤੇ ਦਮਖਮ ਦਾ ਪ੍ਰਦਰਸ਼ਨ ਕਰਦਿਆਂ ਦੋ ਕਾਂਸੀ ਦੇ ਤਗਮੇ ਜਿੱਤੇ। ਕਲਾਸ 12ਵੀਂ ਕਾਮਰਸ ਦੇ ਏਕਮਬੀਰ ਨੇ ਥ੍ਰੋਇੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਟ ਪੁੱਟ ਵਿੱਚ ਸੋਨੇ ਦਾ ਤਗਮਾ ਤੇ ਡਿਸਕਸ ਥ੍ਰੋ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਕਲਾਸ 8ਵੀਂ ਦੇ ਯੁਵਰਾਜ ਯਾਦਵ ਨੇ 3,000 ਮੀਟਰ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਤਰ੍ਹਾਂ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਮੁਕਾਬਲੇ ਵਿੱਚ ਦੋ ਸੋਨੇ, ਇੱਕ ਚਾਂਦੀ ਤੇ ਤਿੰਨ ਕਾਂਸੀ ਸਮੇਤ ਕੁੱਲ ਛੇ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ । ਇਸ ਸ਼ਾਨਦਾਰ ਉਪਲਬਧੀ ’ਤੇ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਐੱਮਡੀ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਏਐੱਸ ਸੇਖੋਂ ਤੇ ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਨੇ ਤਗਮਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਪ੍ਰੀਖਿਆ ਇੰਚਾਰਜ ਨਿਰਮਲ ਜੋਤੀ, ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਤੇ ਕਰੁਣਾ, ਕੋਆਰਡੀਨੇਟਰ ਲਵਲੀਨ ਕੌਰ ਤੇ ਬਬੀਤਾ ਨੇ ਵੀ ਖਿਡਾਰੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ। ਖਿਡਾਰੀਆਂ ਦੀ ਇਸ ਸਫਲਤਾ ਵਿੱਚ ਸਪੋਰਟਸ ਟੀਚਰਜ਼ ਕਿਰਨ ਨੰਦਾ, ਪ੍ਰਦੀਪ, ਸੰਦੀਪ ਤੇ ਹਰਕਮਲ ਦੇ ਨਿਰੰਤਰ ਮਾਰਗਦਰਸ਼ਨ ਤੇ ਸਿਖਲਾਈ ਦੀ ਅਹਿਮ ਭੂਮਿਕਾ ਰਹੀ।