ਆਨੰਦ ਪਬਲਿਕ ਸਕੂਲ ਨੇ ਬੈਡਮਿੰਟਨ ’ਚ ਚਾਂਦੀ ਜਿੱਤੀ
ਆਨੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ
Publish Date: Sat, 07 Feb 2026 09:17 PM (IST)
Updated Date: Sat, 07 Feb 2026 09:20 PM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਵਿਦਿਆਰਥੀਆਂ ਨੇ ਜਲੰਧਰ ਵਿਚ ਹੋਈ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਚਾਂਦੀ ਦੇ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕਲਾਸ ਦੂਜੀ ਦੀ ਵਿਦਿਆਰਥਣ ਅਗਮਜੋਤ ਕੌਰ ਨੇ ਸ਼ਾਨਦਾਰ ਖੇਡ ਕੌਸ਼ਲ ਦਿਖਾਉਂਦਿਆਂ ਅੰਡਰ11 ਗਰਲਜ਼ ਸਿੰਗਲਜ਼ ਵਿਚ ਚਾਂਦੀ ਦਾ ਤਮਗਾ ਜਿੱਤਿਆ, ਜਦਕਿ ਕਲਾਸ ਫੋਰਥ ਦੀ ਵਿਦਿਆਰਥਣ ਕੇਵਲੀਨ ਨੇ ਅੰਡਰ-11 ਮਿਕਸਡ ਡਬਲਜ਼ ਵਿਚ ਚਾਂਦੀ ਦਾ ਤਮਗਾ ਹਾਸਲ ਕੀਤਾ। ਉਨ੍ਹਾਂ ਦੀ ਇਸ ਸ਼ਾਨਦਾਰ ਉਪਲਬਧੀ ਨਾਲ ਸਕੂਲ ਨੂੰ ਮਾਣ ਮਹਿਸੂਸ ਹੋਇਆ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਨੇ ਵਿਦਿਆਰਥੀਆਂ ਦੀ ਸਰਾਹਨਾ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਕਾਮਯਾਬੀਆਂ ਸਮਰਪਣ, ਅਨੁਸ਼ਾਸਨ ਤੇ ਲਗਾਤਾਰ ਮਿਹਨਤ ਦਾ ਨਤੀਜਾ ਹੁੰਦੀਆਂ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਏਐੱਸ ਸੇਖੋਂ ਤੇ ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਨੇ ਵੀ ਵਿਦਿਆਰਥੀਆਂ ਦੇ ਸ਼ਲਾਘਾਯੋਗ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਐਕਟਿਵਿਟੀਜ਼ ਕੋਆਰਡੀਨੇਟਰ ਨੇਹਾ ਜੋਸ਼ੀ ਤੇ ਕਰੁਣਾ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।