ਆਨੰਦ ਪਬਲਿਕ ਸਕੂਲ ਨੇ ਜਿੱਤਿਆ ਸੋਨ ਤਮਗਾ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜਿੱਤਿਆ ਸੋਨ ਤਮਗਾ
Publish Date: Sat, 12 Sep 2026 07:15 PM (IST)
Updated Date: Sat, 12 Sep 2026 07:17 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੀ ਅੰਡਰ-14 ਲੜਕਿਆਂ ਦੀ ਵਾਲੀਬਾਲ ਟੀਮ ਨੇ ਬਲਾਕ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਆਪਣੇ ਨਾਮ ਕੀਤਾ। ਇਹ ਮੁਕਾਬਲਾ ਗੁਰੂ ਨਾਨਕ ਸਟੇਡੀਅਮ, ਕਪੂਰਥਲਾ ਵਿਖੇ ਕਰਵਾਇਆ ਗਿਆ। ਸੋਨ ਤਮਗਾ ਜਿੱਤਣ ਵਾਲੀ ਟੀਮ ਵਿੱਚ ਪ੍ਰਣਵ ਪਵਾਰ, ਗੁਰਜੋਤ ਸਿੰਘ, ਗੁਰਸ਼ਾਬਾਦ ਸਿੰਘ, ਪ੍ਰਿਤਿਸ਼ ਸ਼ੋਰੀ, ਨਵਸਿਮਰਨਜੀਤ ਸਿੰਘ, ਗੁਰਨੂਰ ਸਿੰਘ, ਜੈਸਵਾਰ ਕਲਿਆਣ, ਅੰਸ਼ੁਮਾਨ ਕਾਲੀਆ ਤੇ ਗੁਰਜੋਤ ਸਿੰਘ ਸ਼ਾਮਲ ਰਹੇ। ਸਕੂਲ ਦੇ ਨੌਜਵਾਨ ਖਿਡਾਰੀਆਂ ਨੇ ਪੂਰੇ ਮੁਕਾਬਲੇ ਦੌਰਾਨ ਸ਼ਾਨਦਾਰ ਟੀਮ ਭਾਵਨਾ, ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਐੱਮਡੀ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਡਾ. ਏਐੱਸ ਸੇਖੋਂ ਤੇ ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਨੇ ਵੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪ੍ਰੀਖਿਆ ਇੰਚਾਰਜ ਨਿਰਮਲ ਜੋਤੀ, ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਤੇ ਕਰੁਣਾ ਤੇ ਕੋਆਰਡੀਨੇਟਰ ਲਵਲੀਨ ਕੌਰ ਤੇ ਬਬੀਤਾ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੇ ਨਾਲ-ਨਾਲ ਖੇਡ ਕੋਚਾਂ ਕਿਰਨ ਨੰਦਾ, ਪ੍ਰਦੀਪ, ਸੰਦੀਪ ਤੇ ਹਰਕਮਲ ਦੀ ਸਮਰਪਿਤ ਰਹਿਨੁਮਾਈ ਤੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ।