ਸਹੋਦਯਾ ਇੰਟਰ-ਸਕੂਲ ਰੇਡੀਓ ਜੌਕੀ ਮੁਕਾਬਲੇ ’ਚ ਏਪੀਐੱਸ ਅੱਵਲ ਸਹੋਦਯਾ ਇੰਟਰ-ਸਕੂਲ ਰੇਡੀਓ ਜੌਕੀ ਮੁਕਾਬਲੇ ’ਚ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਹਾਸਲ ਕੀਤਾ ਪਹਿਲਾ ਸਥਾਨ
Publish Date: Fri, 30 Oct 2026 07:30 PM (IST)
Updated Date: Fri, 30 Oct 2026 07:31 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਨੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਤੇ ਸ਼ਾਨਦਾਰ ਪ੍ਰਦਰਸ਼ਨ ਦਾ ਸਬੂਤ ਦਿੰਦਿਆਂ ਸਹੋਦਯਾ ਇੰਟਰ-ਸਕੂਲ ਰੇਡੀਓ ਜੌਕੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਨਾਮਵਰ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਪਣੇ ਆਤਮ-ਵਿਸ਼ਵਾਸ, ਬੋਲਣ ਦੀ ਕਲਾ, ਰਚਨਾਤਮਕ ਸੋਚ ਤੇ ਪੇਸ਼ਕਾਰੀ ਦੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪਲੱਸ ਵਨ ਮੈਡੀਕਲ ਦੀ ਵਿਦਿਆਰਥਣ ਰੇਹਾਨਾ ਸ਼ਰਮਾ ਨੇ ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਤੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪਹਿਲਾ ਸਥਾਨ ਹਾਸਲ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਪੂਰੇ ਸਕੂਲ ਵਿੱਚ ਖੁਸ਼ੀ ਤੇ ਮਾਣ ਦਾ ਮਾਹੌਲ ਹੈ। ਇਸ ਸਫਲਤਾ ਦਾ ਵਿਸ਼ੇਸ਼ ਸਿਹਰਾ ਸਕੂਲ ਦੀ ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਨੂੰ ਜਾਂਦਾ ਹੈ, ਜਿਨ੍ਹਾਂ ਨੇ ਆਪਣੀ ਮਿਹਨਤ, ਲਗਨ ਤੇ ਸਹੀ ਮਾਰਗਦਰਸ਼ਨ ਨਾਲ ਵਿਦਿਆਰਥਣ ਨੂੰ ਮੁਕਾਬਲੇ ਲਈ ਚੰਗੀ ਤਰ੍ਹਾਂ ਤਿਆਰ ਕੀਤਾ। ਉਨ੍ਹਾਂ ਦੇ ਨਿਰੰਤਰ ਯਤਨਾਂ ਨੇ ਇਸ ਸਫਲਤਾ ਵਿੱਚ ਅਹਿਮ ਭੂਮਿਕਾ ਨਿਭਾਈ। ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਨੇ ਰੇਹਾਨਾ ਸ਼ਰਮਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਤੇ ਕਰੁਣਾ ਦੇ ਸਮਰਪਣ, ਮਿਹਨਤ ਤੇ ਸ਼ਲਾਘਾਯੋਗ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ।