ਵਿਜੇ ਸੋਨੀ, ਫਗਵਾੜਾ : ਪੰਜਾਬ ਦੇ ਮੁਲਾਜ਼ਮਾਂ ਨਾਲ਼ ਜਨਵਰੀ 2004 ਤੋਂ ਬਾਅਦ ਭਾਰਤੀ ਹੋਏ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ, ਹੁਣ ਲਾਰੇਬਾਜੀ ਕਰਕੇ ਸਮਾਂ ਲੰਘਾ ਰਹੀ ਹੈ। ਇਸੇ ਕਰਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਫਗਵਾੜਾ ਇਕਾਈ ਵੱਲੋ ਫਗਵਾੜਾ ਵਿਖੇ ਜਿਲ੍ਹਾ ਕਨਵੀਨਰ ਪਰਮਿੰਦਰਪਾਲ ਸਿੰਘ ਦੀ ਅਗਵਾਈ ਅਤੇ ਸਾਇੰਸ ਟੀਚਰਜ਼ ਐਸਸੀਏਸ਼ਨ ਫਗਵਾੜਾ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਨੂੰ ਲਾਂਬੂ ਲਗਾਇਆ ਗਿਆ। ਜ਼ਿਲ੍ਹਾ ਕਨਵੀਨਰ ਪਰਮਿੰਦਰਪਾਲ ਸਿੰਘ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਸਾਹਿਬ ਨੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਟਵੀਟ ਕੀਤਾ ਹੈ ,ਪਰ ਅਸੀਂ ਨੋਟੀਫਿਕੇਸ਼ਨ ਹੋਣ ਤੱਕ ਸੰਘਰਸ਼ ਜਾਰੀ ਰੱਖਾਂਗੇ

Posted By: Seema Anand