ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਸਾਲਾਨਾ ਚੋਣ 11 ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਸਾਲਾਨਾ ਚੋਣ 11 ਸਤੰਬਰ ਨੂੰ, 2 ਸਤੰਬਰ ਤੋਂ ਹੋਣਗੇ ਨਾਮਜ਼ਦਗੀ ਪਰਚੇ ਦਾਖਲ
Publish Date: Tue, 25 Aug 2026 09:47 PM (IST)
Updated Date: Tue, 25 Aug 2026 09:48 PM (IST)
2 ਤੋਂ ਹੋਣਗੇ ਨਾਮਜ਼ਦਗੀ ਪਰਚੇ ਦਾਖਲ ਐਡਵੋਕੇਟ ਹਮੀਸ਼ ਕੁਮਾਰ ਰਿਟਰਨਿੰਗ ਅਫ਼ਸਰ ਨਿਯੁਕਤ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੀ ਸਾਲ 2026-27 ਦੀ ਹੋਣ ਵਾਲੀ ਚੋਣ ਸਬੰਧੀ ਐਸੋਸੀਏਸ਼ਨ ਦੀ ਇਕ ਮੀਟਿੰਗ ਬਾਰ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਮੱਲ੍ਹੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵਿਚਾਰ-ਵਟਾਂਦਰੇ ਉਪਰੰਤ ਬਾਰ ਦੀ ਚੋਣ 11 ਸਤੰਬਰ ਨੂੰ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਤੇ ਸ਼ਡਿਊਲ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਰ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਮੱਲ੍ਹੀ ਤੇ ਜਨਰਲ ਸਕੱਤਰ ਐਡਵੋਕੇਟ ਅਮਨਦੀਪ ਸਿੰਘ ਬਾਵਾ ਨੇ ਦੱਸਿਆ ਕਿ ਇਸ ਚੋਣ ਲਈ ਐਡਵੋਕੇਟ ਹਮੀਸ਼ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਤੇ ਐਡਵੋਕੇਟ ਦਰਸ਼ਨ ਸਿੰਘ ਤੇ ਐਡਵੋਕੇਟ ਅੰਮ੍ਰਿਤਪਾਲ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ ਲਈ ਨਾਮਜ਼ਦਗੀ ਪਰਚੇ ਦਾਖਲ ਕਰਨ ਦੀ ਪ੍ਰਕਿਰਿਆ 2 ਤੇ 3 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਚਾਰ ਵਜੇ ਤੱਕ ਹੋਵੇਗੀ ਤੇ 5 ਸਤੰਬਰ ਨੂੰ 12 ਵਜੇ ਤੱਕ ਵੱਖ-ਵੱਖ ਅਹੁਦਿਆਂ ਲਈ ਨਾਮਜ਼ਦਗੀ ਪਰਚੇ ਦਾਖਲ ਕਰਵਾਉਣ ਵਾਲੇ ਉਮੀਦਵਾਰਾਂ ਦੇ ਪਰਚਿਆਂ ਦੀ ਪੜਤਾਲ ਹੋਵੇਗੀ, 7 ਸਤੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਚੋਣ ਨਾ ਲੜਣ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈ ਸਕਣਗੇ ਤੇ 11 ਸਤੰਬਰ ਨੂੰ ਸਵੇਰੇ 9 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ। ਵੋਟਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ ਤੇ ਉਸੇ ਦਿਨ ਹੀ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਜਨਰਲ ਸਕੱਤਰ ਨੇ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਸੀਨੀਅਰ ਉਪ ਪ੍ਰਧਾਨ, ਉਪ ਪ੍ਰਧਾਨ, ਉਪ ਪ੍ਰਧਾਨ (ਮਹਿਲਾ), ਜੁਆਇੰਟ ਉਪ ਪ੍ਰਧਾਨ, ਜਨਰਲ ਸਕੱਤਰ, ਵਿੱਤ ਸਕੱਤਰ, ਜੁਆਇੰਟ ਸੈਕਟਰੀ (ਮਹਿਲਾ ਲਈ ਰਾਖਵਾਂ) ਤੇ ਪੰਜ ਕਾਰਜਕਾਰੀ ਮੈਂਬਰਾਂ ਦੀ ਚੋਣ ਹੋਵੇਗੀ। ਇਨ੍ਹਾਂ ਵਿਚੋਂ ਤਿੰਨ ਮਹਿਲਾਂ ਮੈਂਬਰ ਰਿਜ਼ਰਵ ਹੋਣਗੀਆਂ।