ਕਮਲਾ ਨਹਿਰੂ ਪ੍ਰਾਇਮਰੀ ਸਕੂਲ ’ਚ ਕਰਵਾਇਆ ਸਲਾਨਾ ਸਮਾਗਮ
ਕਮਲਾ ਨਹਿਰੂ ਪ੍ਰਾਇਮਰੀ ਸਕੂਲ ਚ ਕਰਵਾਇਆ ਸਲਾਨਾ ਸਮਾਗਮ
Publish Date: Sun, 15 Nov 2026 06:42 PM (IST)
Updated Date: Sun, 15 Nov 2026 06:45 PM (IST)
ਕੈਪਸ਼ਨ-15ਪੀਐਚਜੀ4 ਕਮਲਾ ਨਹਿਰੂ ਪ੍ਰਾਇਮਰੀ ਸਕੂਲ ’ਚ ਕਰਵਾਏ ਸਮਾਗਮ ਦੀਆਂ ਤਸਵੀਰਾਂ। ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਕਮਲਾ ਨਹਿਰੂ ਪ੍ਰਾਇਮਰੀ ਸਕੂਲ ਹਰਗੋਬਿੰਦ ਨਗਰ ਫਗਵਾੜਾ ਵਿਖੇ ਇੰਡੀਆ 2047, ਦੀ ਟੋਮਾਰੋ ਵੁਈ ਚੂਜ਼ ਸਲਾਨਾ ਸਮਾਗਮ ਮਨਾਇਆ ਗਿਆ। ਸੁਰੂਆਤ ਸਮੇਂ ਸਕੂਲ਼ ਦੇ ਮੁੱਖ ਅਧਿਆਪਕਾ ਸਤਿੰਦਰ ਕੌਰ ਨੇ ਮੁੱਖ ਮਹਿਮਾਨ ਦਿਵਯਾ ਕਪੂਰ ਸਰਦਾਨਾ (ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪੰਕਜ ਸਰਦਾਨਾ ਦੀ ਪਤਨੀ) ਪਰਮਜੀਤ ਕੌਰ ਢਿਲੋਂ (ਪ੍ਰਿੰਸੀਪਲ ਕਮਲਾ ਨਹਿਰੂ ਪਬਲਿਕ ਸਕੂਲ) ਤੇ ਆਏ ਹੋਏ ਮਹਿਮਾਨਾਂ ਤੇ ਮਾਪਿਆਂ ਦਾ ਭਰਵਾਂ ਸਵਾਗਤ ਕੀਤਾ। ਸਮਾਗਮ ਦੀ ਸ਼ੁਰੂਆਤ ਜੋਤ ਜਗਾਕੇ ਕੀਤੀ ਗਈ ਤੇ ਨਰਸਰੀ ਜਮਾਤ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਇਸ ਸਮਾਗਮ ਵਿੱਚ ਹਿੱਸਾ ਲਿਆ। ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਿਤ ਨਾਚ ਪੇਸ਼ ਕਰਕੇ ਸਾਨੂੰ ਆਉਣ ਵਾਲੇ ਭਵਿੱਖ ਬਾਰੇ ਜਾਗਰੂਕ ਕੀਤਾ। ਮੁੱਖ ਮਹਿਮਾਨ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਤੇ ਬੱਚਿਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਾਰੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਭ ਦਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਗਿਆ ਤੇ ਸਮਾਗਮ ਦੀ ਸਮਾਪਤੀ ਰਾਸ਼ਟਰ ਗਾਨ ਨਾਲ਼ ਕੀਤੀ ਗਈ।